ਅੰਮ੍ਰਿਤਸਰ: ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਵਿਭਾਗ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਬੀਤੇ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਨਾਉਣ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਏ ਜਾ ਰਹੇ ਇਤਰਾਜ਼ਯੋਗ ਰੋਲ ਸਬੰਧੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਨੂੰ ਚਿੱਠੀ ਲਿਖੀ ਸੀ। ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬੈਠਕ ਕਰਨ ਲਈ ਤਿਆਰ ਹੋ ਗਏ ਹਨ। ਰੰਧਾਵਾ ਨੇ ਇਤਰਾਜ਼ ਜਤਾਇਆ ਕਿ ਅਕਾਲੀ ਦਲ ਮੌਕੇ ਦਾ ਕ੍ਰੈਡਿਟ ਲੈਣਾ ਚਾਹੁੰਦੀ ਹੈ ਜਿਸ ਕਰਕੇ ਸੁਖਬੀਰ ਬਾਦਲ ਮਾਮਲੇ ਵਿੱਚ ਆ ਰਹੇ ਹਨ।
ਦਰਅਸਲ ਚਿੱਠੀ ਵਿੱਚ ਪੰਜਾਬ ਸਰਕਾਰ ਇਤਰਾਜ਼ ਜਤਾਇਆ ਸੀ ਕਿ ਸਰਕਾਰ ਨੇ ਐਸਜੀਪੀਸੀ ਨਾਲ ਪ੍ਰਕਾਸ਼ ਪੁਰਬ ਦੇ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਪਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਚਲੇ ਗਏ।
ਚਿੱਠੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਰਕਾਰ ਵਿਚਾਲੇ ਹੋਈ ਬੈਠਕ ਵਿੱਚ ਇਹ ਤੈਅ ਕੀਤਾ ਗਿਆ ਸੀ ਕਿ ਸਰਕਾਰ ਤੇ ਐਸਜੀਪੀਸੀ ਨੂੰ ਰਲ ਕੇ ਪ੍ਰਕਾਸ਼ ਪੁਰਬ ਦੇ ਸਾਰੇ ਜਸ਼ਨ ਮਨਾਉਣੇ ਚਾਹੀਦੇ ਹਨ ਪਰ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸੁਖਬੀਰ ਬਾਦਲ ਨਾਲ ਪ੍ਰਧਾਨ ਮੰਤਰੀ ਨੂੰ ਪ੍ਰਕਾਸ਼ ਪੁਰਬ ਦਾ ਸੱਦਾ ਦੇਣ ਪਹੁੰਚੇ।
ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਦੀ ਕਾਰਵਾਈ ਤੋਂ ਕੈਪਟਨ ਸਰਕਾਰ ਨਾਖੁਸ਼, ਰੰਧਾਵਾ ਨੇ ਲਿਖੀ ਜਥੇਦਾਰ ਨੂੰ ਚਿੱਠੀ
ਹੁਣ ਸੁਖਜਿੰਦਰ ਸਿੰਘ ਰੰਧਾਵਾ ਦੀ ਇਤਰਾਜ਼ਯੋਗ ਚਿੱਠੀ ਤੋਂ ਬਾਅਦ ਅਕਾਲ ਤਖਤ ਦੇ ਜਥੇਦਾਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਟੈਲੀਫੋਨ 'ਤੇ ਗੱਲਬਾਤ ਹੋਈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਬੈਠਕ ਬੁਲਾਉਣ ਲਈ ਕਿਹਾ ਤੇ ਆਪਣੀ ਸ਼ਮੂਲੀਅਤ ਹੋਣ ਦਾ ਭਰੋਸਾ ਦਿਵਾਇਆ।
ਰੰਧਾਵਾ ਦੀ ਚਿੱਠੀ ਮਗਰੋਂ ਜਥੇਦਾਰ ਤੇ ਕੈਪਟਨ ਦੀ ਹੋਏਗੀ ਬੈਠਕ
ਏਬੀਪੀ ਸਾਂਝਾ
Updated at:
08 Jul 2019 07:08 PM (IST)
ਸੁਖਜਿੰਦਰ ਸਿੰਘ ਰੰਧਾਵਾ ਦੀ ਇਤਰਾਜ਼ਯੋਗ ਚਿੱਠੀ ਤੋਂ ਬਾਅਦ ਅਕਾਲ ਤਖਤ ਦੇ ਜਥੇਦਾਰ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਟੈਲੀਫੋਨ 'ਤੇ ਗੱਲਬਾਤ ਹੋਈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਬੈਠਕ ਬੁਲਾਉਣ ਲਈ ਕਿਹਾ ਤੇ ਆਪਣੀ ਸ਼ਮੂਲੀਅਤ ਹੋਣ ਦਾ ਭਰੋਸਾ ਦਿਵਾਇਆ।
- - - - - - - - - Advertisement - - - - - - - - -