ਪੜਚੋਲ ਕਰੋ

ਕੈਪਟਨ ਨੇ ਸਰਕਾਰ ਦੇ ਦੋ ਸਾਲ ਪੂਰੇ ਹੋਣ 'ਤੇ ਤੋੜਿਆ ਚੋਣ ਜ਼ਾਬਤਾ, 'ਆਪ' ਕਰੇਗੀ ਸ਼ਿਕਾਇਤ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਉੱਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ ਹੈ ਕਿ ਚੋਣਾਂ ਮੌਕੇ ਮੁੱਖ ਮੰਤਰੀ ਜਿੱਥੇ ਹੋਰ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਉੱਥੇ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਸ਼ਨੀਵਾਰ ਨੂੰ ਆਪਣੀ ਸਰਕਾਰ ਦੇ ਦੋ ਸਾਲ ਪੂਰੇ ਹੋਣ ਉੱਤੇ ਕੈਪਟਨ ਅਮਰਿੰਦਰ ਸਿੰਘ ਨੇ ਫਿਰ ਝੂਠਾ ਐਲਾਨ ਕੀਤਾ ਹੈ ਕਿ ਹੋਰ ਕਿਸਾਨੀ ਕਰਜ਼ੇ ਮੁਆਫ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਲੋਕਪਾਲ ਬਿੱਲ, ਹਿੱਤਾਂ ਦਾ ਟਕਰਾਅ ਬਿੱਲ ਤੇ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਸਬੰਧੀ ਬਿੱਲ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਲਿਆਉਣ ਵਰਗੇ ਲੋਕ ਲੁਭਾਊ ਐਲਾਨ ਕੀਤੇ ਹਨ ਜੋ ਸਿੱਧੇ ਰੂਪ ‘ਚ ਚੋਣ ਜ਼ਾਬਤੇ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਕੈਪਟਨ ਤੇ ਮਨਪ੍ਰੀਤ ਬਾਦਲ ਲੋਕਾਂ ਦੀ ਹਾਜ਼ਰੀ ਵਿੱਚ ਉਨ੍ਹਾਂ ਨਾਲ ਬਹਿਸ ਕਰਨ ਤੇ ਕਾਂਗਰਸੀ ਚੋਣ ਮਨੋਰਥ ਪੱਤਰ ਵਿੱਚ ਲਿਖੇ ਕਿਸੇ ਇੱਕ ਵੀ ਵਾਅਦੇ ਬਾਰੇ ਦੱਸਣ, ਜੋ ਉਨ੍ਹਾਂ ਪੂਰਾ ਕੀਤਾ ਹੋਵੇ। ਮਾਨ ਨੇ ਕਿਹਾ ਕਿ ਕਿਸਾਨਾਂ-ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਬਾਰੇ ਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਢੀਠਤਾਈ ਨਾਲ ਝੂਠ ਬੋਲ ਰਹੇ ਹਨ, ਜੋ ਇੱਕ ਮੁੱਖ ਮੰਤਰੀ ਨੂੰ ਸੋਭਾ ਨਹੀਂ ਦਿੰਦਾ। ਭਗਵੰਤ ਮਾਨ ਨੇ ਭਾਰਤੀ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਸਿਆਸੀ ਦਲਾਂ ਵੱਲੋਂ ਚੋਣ ਮੈਨੀਫੈਸਟੋ ਵਿੱਚ ਕੀਤੇ ਜਾਂਦੇ ਵਾਅਦੇ ਗੁਮਰਾਹਕੁਨ ਤੇ ਝੂਠ ਦਾ ਪੁਲੰਦਾ ਸਾਬਤ ਹੁੰਦੇ ਹਨ। ਇਸ ਗੁਮਰਾਹਕੁਨ ਪ੍ਰਚਾਰ ਨੂੰ ਬੰਦ ਕਰਨ ਲਈ ਚੋਣ ਕਮਿਸ਼ਨ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਦਾ ਦਰਜਾ ਦੇਵੇ ਤਾਂ ਕਿ ਸੱਤਾ ਵਿੱਚ ਆਉਣ ਉਪਰੰਤ ਸਬੰਧਿਤ ਪਾਰਟੀ ਆਪਣੇ ਮੈਨੀਫੈਸਟੋ ਨੂੰ ਹਰ ਹੀਲੇ ਲਾਗੂ ਕਰਨ ਲਈ ਪਾਬੰਦ ਹੋਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸਬੰਧਿਤ ਸਿਆਸੀ ਪਾਰਟੀ ਦੀ ਮਾਨਤਾ ਖ਼ਤਮ ਹੋਵੇ ਤੇ ਅਜਿਹੇ ਆਗੂਆਂ ਉੱਤੇ ਭਵਿੱਖ ‘ਚ ਚੋਣ ਲੜਨ ਦੇ ਕਾਨੂੰਨੀ ਰੂਪ ਵਿੱਚ ਪਾਬੰਦੀ ਲੱਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget