ਚੰਡੀਗੜ੍ਹ: ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਚਰਚਾ ਛਿੜ ਗਈ ਹੈ ਕਿ 23 ਮਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇਣਗੇ ਜਾਂ ਫਿਰ ਕੈਬਨਿਟ ਮੰਤਰੀ ਨਵਜੋਤ ਸਿੰਘ ਦੀ ਛੁੱਟੀ ਹੋਏਗੀ। ਕੈਪਟਨ ਨੇ ਸ਼ਰੇਆਮ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਮਾੜੇ ਆਏ ਤਾਂ ਉਹ ਅਸਤੀਫਾ ਦੇ ਦੇਣਗੇ। ਚੋਣ ਸਰਵੇਖਣਾਂ ਮੁਤਾਬਕ ਕੈਪਟਨ ਦਾ 'ਮਿਸ਼ਨ 13' ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ।
ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਨਵਜੋਤ ਸਿੱਧੂ ਉਨ੍ਹਾਂ ਨੂੰ ਹਟਾ ਕੇ ਖੁਦ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਸ ਪਾਰਟੀ ਅੰਦਰ ਅਨੁਸਾਸ਼ਨਹੀਣਤਾ ਹੈ ਤੇ ਹਾਈਕਮਾਨ ਨੂੰ ਇਸ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਸਿੱਧੂ ਵੱਲੋਂ ਚੋਣ ਜਲਸਿਆਂ ਵਿੱਚ 'ਫਰੈਂਡਲੀ ਮੈਚ' ਦਾ ਪ੍ਰਚਾਰ ਕਰਕੇ ਵੀ ਪਾਰਟੀ ਨੂੰ ਨੁਕਸਾਨ ਪਹੁੰਚਿਆ ਹੈ। ਇਸ ਲਈ ਸਪਸ਼ਟ ਹੈ ਕਿ 23 ਮਈ ਤੋਂ ਬਾਅਦ ਪੰਜਾਬ ਕਾਂਗਰਸ ਦਾ ਕਲੇਸ਼ ਵਧਣ ਦੇ ਆਸਾਰ ਹਨ।
ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਨੇ ਸਪਸ਼ਟ ਕਿਹਾ ਹੈ ਕਿ ਜੇ ਪੰਜਾਬ ਵਿੱਚ ਕਾਂਗਰਸ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰਨ ਵਿੱਚ ਅਸਫ਼ਲ ਰਹੀ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਕਬੂਲਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਹਲਕਿਆਂ ਪ੍ਰਤੀ ਜਵਾਬਦੇਹ ਬਣਾ ਰਹੇ ਹਨ, ਤਾਂ ਉਹ ਖੁਦ ਵੀ ਜਵਾਬਦੇਹ ਹਨ।
ਸੂਤਰਾਂ ਮੁਤਾਬਕ ਸਿੱਧੂ ਜੋੜੀ ਦੇ ਬਾਗੀ ਸੁਰਾਂ ਤੋਂ ਕਾਂਗਰਸ ਵਿੱਚ ਭੂਚਾਲ ਆਇਆ ਹੋਇਆ ਹੈ। ਪਾਰਟੀ ਲੀਡਰ ਚੋਣ ਨਤੀਜਿਆਂ ਤੋਂ ਬਾਅਦ ਹਾਈਕਮਾਨ ਕੋਲ ਸਿੱਧੂ ਦੀ ਸ਼ਿਕਾਇਤ ਕਰਨ ਜਾ ਰਹੇ ਹਨ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਤੇ ਬ੍ਰਹਮ ਮਹਿੰਦਰਾ ਦਾ ਕਹਿਣਾ ਹੈ ਕਿ ਸਿੱਧੂ ਦੀ ਬਿਆਨਬਾਜ਼ੀ ਨਾਲ ਪਾਰਟੀ ਨੂੰ ਚੋਣਾਂ ਵਿੱਚ ਨੁਕਸਾਨ ਪਹੁੰਚਿਆ ਹੈ। ਇਸ ਤੋਂ ਇਲਾਵਾ ਪਾਰਟੀ ਦਾ ਅਕਸ ਵੀ ਖਰਾਬ ਹੋਇਆ ਹੈ। ਇਸ ਲਈ ਸਿੱਧੂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
23 ਮਈ ਨੂੰ ਕੈਪਟਨ ਦੇਣਗੇ 'ਅਸਤੀਫਾ' ਜਾਂ ਫਿਰ ਸਿੱਧੂ ਦੀ 'ਸ਼ਾਮਤ'?
ਏਬੀਪੀ ਸਾਂਝਾ
Updated at:
20 May 2019 12:43 PM (IST)
ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਚਰਚਾ ਛਿੜ ਗਈ ਹੈ ਕਿ 23 ਮਈ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇਣਗੇ ਜਾਂ ਫਿਰ ਕੈਬਨਿਟ ਮੰਤਰੀ ਨਵਜੋਤ ਸਿੰਘ ਦੀ ਛੁੱਟੀ ਹੋਏਗੀ। ਕੈਪਟਨ ਨੇ ਸ਼ਰੇਆਮ ਐਲਾਨ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਮਾੜੇ ਆਏ ਤਾਂ ਉਹ ਅਸਤੀਫਾ ਦੇ ਦੇਣਗੇ। ਚੋਣ ਸਰਵੇਖਣਾਂ ਮੁਤਾਬਕ ਕੈਪਟਨ ਦਾ 'ਮਿਸ਼ਨ 13' ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ।
- - - - - - - - - Advertisement - - - - - - - - -