ਪੜਚੋਲ ਕਰੋ
(Source: ECI/ABP News)
ਸੁਖਬੀਰ ਬਾਦਲ ਦੇ ਬਿਜਲੀ ਪਲਾਂਟਾਂ ਨੂੰ ਕੈਪਟਨ ਜੜਨਗੇ ਤਾਲਾ!
ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਲਿਆਂਦੇ ਗਏ ਪ੍ਰਾਈਵੇਟ ਤਾਪ ਬਿਜਲੀ ਪਲਾਂਟਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਲਾ ਜੜ ਸਕਦੇ ਹਨ। ਇਸ ਬਾਰੇ ਸਰਕਾਰ ਵੱਲੋਂ ਬਾਕਾਇਦਾ ਕਾਰਵਾਈ ਵਿੱਢ ਦਿੱਤੀ ਗਈ ਹੈ। ਉਂਝ ਸਰਕਾਰ ਇਸ ਨਾਲ ਸਬੰਧਤ ਹੋਰ ਪੱਖਾਂ ਬਾਰੇ ਵੀ ਵਿਚਾਰ ਕਰ ਰਹੀ ਹੈ ਪਰ ਅਕਾਲੀ ਦਲ ਸਣੇ ਹੋਰ ਵਿਰੋਧੀ ਧਿਰਾਂ ਵੱਲੋਂ ਕੀਤੀ ਜਾ ਰਹੀ ਅਲੋਚਨਾ ਕਰਕੇ ਕੈਪਟਨ ਨੂੰ ਕੌੜਾ ਅੱਕ ਚੱਬਣਾ ਪੈ ਸਕਦੇ ਹਨ।
![ਸੁਖਬੀਰ ਬਾਦਲ ਦੇ ਬਿਜਲੀ ਪਲਾਂਟਾਂ ਨੂੰ ਕੈਪਟਨ ਜੜਨਗੇ ਤਾਲਾ! captain amrinder will close private power plant ਸੁਖਬੀਰ ਬਾਦਲ ਦੇ ਬਿਜਲੀ ਪਲਾਂਟਾਂ ਨੂੰ ਕੈਪਟਨ ਜੜਨਗੇ ਤਾਲਾ!](https://static.abplive.com/wp-content/uploads/sites/5/2019/05/17114955/captain-amrinder-singh-bhagwant-mann-sukhbir-badal.jpg?impolicy=abp_cdn&imwidth=1200&height=675)
ਚੰਡੀਗੜ੍ਹ: ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਲਿਆਂਦੇ ਗਏ ਪ੍ਰਾਈਵੇਟ ਤਾਪ ਬਿਜਲੀ ਪਲਾਂਟਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤਾਲਾ ਜੜ ਸਕਦੇ ਹਨ। ਇਸ ਬਾਰੇ ਸਰਕਾਰ ਵੱਲੋਂ ਬਾਕਾਇਦਾ ਕਾਰਵਾਈ ਵਿੱਢ ਦਿੱਤੀ ਗਈ ਹੈ। ਉਂਝ ਸਰਕਾਰ ਇਸ ਨਾਲ ਸਬੰਧਤ ਹੋਰ ਪੱਖਾਂ ਬਾਰੇ ਵੀ ਵਿਚਾਰ ਕਰ ਰਹੀ ਹੈ ਪਰ ਅਕਾਲੀ ਦਲ ਸਣੇ ਹੋਰ ਵਿਰੋਧੀ ਧਿਰਾਂ ਵੱਲੋਂ ਕੀਤੀ ਜਾ ਰਹੀ ਅਲੋਚਨਾ ਕਰਕੇ ਕੈਪਟਨ ਨੂੰ ਕੌੜਾ ਅੱਕ ਚੱਬਣਾ ਪੈ ਸਕਦੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਸਰਕਾਰ ਸਮਝੌਤਿਆਂ ਬਾਰੇ ਮੁੜ ਗੌਰ ਕਰੇਗੀ ਤੇ ਲੋਕਾਂ ਨੂੰ ਸਸਤੀ ਬਿਜਲੀ ਦੇਣੀ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਪ੍ਰਾਈਵੇਟ ਤਾਪ ਬਿਜਲੀ ਪਲਾਂਟਾਂ ਦੇ ਮਾਲਕਾਂ ਨਾਲ ਨਵੇਂ ਸਿਰੇ ਤੋਂ ਸਮਝੌਤਿਆਂ ਬਾਰੇ ਗੱਲਬਾਤ ਕਰੇਗੀ ਤਾਂ ਜੋ ਲੋਕਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇ ਤੇ ਉਦੋਂ ਵੀ ਬਿਜਲੀ ਮਿਲ ਸਕੇ ਜਦੋਂ ਸੂਬੇ ਵਿੱਚ ਬਿਜਲੀ ਦਾ ਲੋਡ 13,000 ਮੈਗਾਵਾਟ ਤਕ ਪਹੁੰਚ ਜਾਂਦਾ ਹੈ।
ਇਸੇ ਦੌਰਾਨ ਕਿ 20 ਫਰਵਰੀ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਪ੍ਰਾਈਵੇਟ ਤਾਪ ਬਿਜਲੀ ਪਲਾਂਟਾਂ ਨਾਲ ਸਮਝੌਤਿਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕੇ ਜਾਣ ਦੀ ਸੰਭਾਵਨਾ ਹੈ। ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ ਜੇਕਰ ਸਰਕਾਰ ਨੇ ਬਿਜਲੀ ਸਮਝੌਤੇ ਰੱਦ ਨਾ ਕੀਤੇ ਤਾਂ ‘ਆਪ’ ਲੋਕਾਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਦੇ ਪਟਿਆਲਾ ਸਥਿਤ ਨਿਵਾਸ ਸਥਾਨ ਮੋਤੀ ਮਹਿਲ ਦੀ ਬਿਜਲੀ ਗੁੱਲ ਕਰ ਦੇਵੇਗੀ। ਉਸ ਤੋਂ ਬਾਅਦ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਵੀ ਬਿਜਲੀ ਕੱਟੀ ਜਾਵੇਗੀ।
ਕਾਬਲੇਗੌਰ ਹੈ ਕਿ ਕੈਪਟਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਇਹ ਬਿਜਲੀ ਸਮਝੌਤੇ ਰੱਦ ਕਰਨ ਦਾ ਐਲਾਨ ਕੀਤਾ ਸੀ ਪਰ ਤਿੰਨ ਸਾਲਾਂ ਵਿੱਚ ਇਸ ਦਿਸ਼ਾ ਵੱਲ ਕੋਈ ਕਦਮ ਨਹੀਂ ਚੁੱਕਿਆ। ਹੁਣ ਬਿਜਲੀ ਦਰਾਂ ਵਧਣ ਨਾਲ ਕੈਪਟਨ ਸਰਕਾਰ ਕਸੂਤੀ ਘਿਰ ਗਈ ਹੈ। ਇਸ ਲਈ ਕੋਈ ਨਾ ਕੋਈ ਫੈਸਲਾ ਲੈਣਾ ਹੀ ਪਏਗਾ। ਬੇਸ਼ੱਕ ਕੈਪਟਨ ਸਰਕਾਰ ਨਵੇਂ ਸਿਰਿਓਂ ਸਮਝੌਤੇ ਕਰਨਾ ਚਾਹੁੰਦੀ ਹੈ ਪਰ ਬਿਜਲੀ ਪਲਾਂਟ ਮਾਲਕਾਂ ਨੂੰ ਇਹ ਵਾਰਾ ਨਹੀਂ ਖਾਏਗਾ। ਇਸ ਲਈ ਪਲਾਂਟਾ ਨੂੰ ਤਾਲਾ ਲੱਗ ਸਕਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਮਨੋਰੰਜਨ
ਕਾਰੋਬਾਰ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)