ਪੜਚੋਲ ਕਰੋ

ਕੈਪਟਨ ਨੇ ਸੀਨੀਅਰ ਕਾਂਗਰਸੀਆਂ ਦੀ ਸੁਫਨੇ ਕੀਤੇ ਚਕਨਾਚੂਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਲ 2022 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਫਿਰ ਲੜਨਗੇ। ਇਸ ਗੱਲ ਦਾ ਖੁਲਾਸਾ ਖੁਦ ਕੈਪਟਨ ਨੇ ਅੱਜ ਚੰਡੀਗੜ੍ਹ ਵਿੱਚ ਕੀਤਾ। ਇਸ ਦੇ ਨਾਲ ਹੀ ਕੈਪਟਨ ਦੇ ਰਟਾਇਰ ਹੋਣ ਦੀ ਚਰਚਾ ਦਾ ਭੋਗ ਪੈ ਗਿਆ ਹੈ ਤੇ ਕਈ ਸੀਨੀਅਰ ਕਾਂਗਰਸੀ ਲੀਡਰਾਂ ਦੇ ਸੁਫਨੇ ਵੀ ਚਰਨਾ-ਚੂਰ ਹੋ ਗਏ ਹਨ। ਉਂਝ ਕੈਪਟਨ ਨੇ ਪਿਛਲੀਆਂ ਚੋਣਾਂ ਐਲਾਨ ਕੀਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ।

ਅਸ਼ਰਫ ਢੁੱਡੀ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਲ 2022 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਫਿਰ ਲੜਨਗੇ। ਇਸ ਗੱਲ ਦਾ ਖੁਲਾਸਾ ਖੁਦ ਕੈਪਟਨ ਨੇ ਅੱਜ ਚੰਡੀਗੜ੍ਹ ਵਿੱਚ ਕੀਤਾ। ਇਸ ਦੇ ਨਾਲ ਹੀ ਕੈਪਟਨ ਦੇ ਰਟਾਇਰ ਹੋਣ ਦੀ ਚਰਚਾ ਦਾ ਭੋਗ ਪੈ ਗਿਆ ਹੈ ਤੇ ਕਈ ਸੀਨੀਅਰ ਕਾਂਗਰਸੀ ਲੀਡਰਾਂ ਦੇ ਸੁਫਨੇ ਵੀ ਚਰਨਾ-ਚੂਰ ਹੋ ਗਏ ਹਨ। ਉਂਝ ਕੈਪਟਨ ਨੇ ਪਿਛਲੀਆਂ ਚੋਣਾਂ ਐਲਾਨ ਕੀਤਾ ਸੀ ਕਿ ਇਹ ਉਨ੍ਹਾਂ ਦੀ ਆਖਰੀ ਚੋਣ ਹੈ। ਦਰਅਸਲ ਅੱਜ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਤਿੰਨ ਸਾਲ ਪੂਰੇ ਹੋਏ ਹਨ। 16 ਮਾਰਚ, 2017 ਦੇ ਦਿਨ ਪੰਜਾਬ ਵਿੱਚ ਕਾਂਗਰਸ ਸਰਕਾਰ ਨੇ ਆਪਣੀ ਕਮਾਨ ਸੰਭਾਲੀ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਸਰਕਾਰ ਦੇ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਸਾਲ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਫਿਰ ਲੜਨਗੇ। ਪੰਜਾਬ ਸਰਕਾਰ ਦੇ ਸਮਾਗਮ ਵਿੱਚ ਪਹਿਲਾਂ ਕੈਪਟਨ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਸਾਹਮਣੇ ਰੱਖੀਆਂ। ਉਸ ਤੋਂ ਬਾਅਦ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਆਪਣੇ ਵਿਭਾਗ ਦੀਆਂ ਉਪਲੱਬਧੀਆਂ ਦੇ ਕਸੀਦੇ ਪੜ੍ਹੇ। ਬਾਅਦ ਵਿੱਚ ਕੈਬਨਿਟ ਮੰਤਰੀ ਵਿਜੇਂਦਰ ਸਿੰਗਲਾ ਤੇ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਵਿਭਾਗ ਦੀਆਂ ਉਪਲੱਬਧੀਆਂ ਪੱਤਰਕਾਰਾਂ ਸਾਹਮਣੇ ਰੱਖੀਆਂ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕੋਰੋਨਾਵਾਇਰਸ ਕਰਕੇ ਕਰਤਾਰਪੁਰ ਕੌਰੀਡੋਰ ਨੂੰ ਦੋਵਾਂ ਦੇਸ਼ਾ ਨੇ ਬੰਦ ਕਰਨ ਦਾ ਫੈਸਲਾ ਲਿਆ ਹੈ ਪਰ ਕਰਤਾਰਪੁਰ ਲਾਂਘਾ ਹਮੇਸ਼ਾ ਖੁੱਲ੍ਹਾ ਰਹੇਗਾ। ਸਰਕਾਰ ਇਸ ਲਾਂਘੇ ਨੂੰ ਜਲਦ ਤੋਂ ਜਲਦ ਖੋਲ੍ਹਣ ਦਾ ਯਤਨ ਕਰੇਗੀ। ਪੰਜਾਬ ਕਾਂਗਰਸ ਨੇ ਆਪਣੇ ਮੈਨੀਫੈਸਟੋ ਚ 424 ਵਾਅਦੇ ਕੀਤੇ ਸੀ ਤੇ ਇਨ੍ਹਾਂ ਵਾਅਦਿਆਂ ਵਿੱਚੋਂ 225 ਵਾਅਦੇ ਸਰਕਾਰ ਨੇ 3 ਸਾਲਾਂ ਵਿੱਚ ਪੂਰੇ ਕਰ ਲਏ ਹਨ। ਬਾਕੀ 96 ਵਾਅਦਿਆ 'ਤੇ ਕੰਮ ਚੱਲ ਰਿਹਾ ਹੈ। ਕਾਂਗਰਸ ਸਰਕਾਰ 103 ਵਾਅਦੇ ਆਉਣ ਵਾਲੇ 2 ਸਾਲਾਂ ਵਿੱਚ ਪੂਰੇ ਕਰ ਦੇਵੇਗੀ। ਕੈਪਟਨ ਨੇ ਨਵਜੋਤ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਉਹ ਆਪਣਾ ਯੂਟਿਉਬ ਚੈਨਲ ਚਲਾ ਸਕਦਾ ਹੈ। ਕੋਈ ਵੀ ਆਪਣਾ ਯੂ-ਟਿਊਬ ਚੈਨਲ ਚਲਾ ਸਕਦਾ ਹੈ। ਯੂਟਿਊਬ ਚੈਨਲ ਚਲਾਉਣ ਤੋਂ ਕੋਈ ਕਿਸੇ ਨੂੰ ਰੋਕ ਨਹੀਂ ਸਕਦਾ। ਬੀਤੇ ਦਿਨੀਂ ਵਿਧਾਇਕ ਨਵਜੋਤ ਸਿੱਧੂ ਕਾਂਗਰਸ ਹਾਈਕਮਾਨ ਕੋਲ ਪੰਜਾਬ ਦਾ ਰੋਡਮੈਪ ਲੈ ਕੇ ਪਹੁੰਚੇ ਸਨ। ਇਸ ਬਾਰੇ ਕੈਪਟਨ ਨੇ ਕਿਹਾ ਕਿ ਕੋਈ ਵੀ ਪਾਰਟੀ ਲੀਡਰ ਹਾਈਕਮਾਨ ਕੋਲ ਆਪਣੇ ਵਿਚਾਰ ਲੈ ਕੇ ਪਹੁੰਚ ਸਕਦਾ ਹੈ। ਇਸ ਵਿੱਚ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ। ਕੈਪਟਨ ਨੇ ਕਿਹਾ ਕਿ ਉਹ ਸਿੱਧੂ ਨੂੰ ਉਸ ਦੇ ਬਚਪਨ ਤੋਂ ਜਾਣਦੇ ਹਨ। ਉਸ ਦੇ ਪਿਤਾ ਉਨ੍ਹਾਂ ਦੇ ਬਹੁਤ ਚੰਗੇ ਦੋਸਤ ਸੀ। ਨਵਜੋਤ ਸਿੱਧੂ ਕਾਂਗਰਸ ਪਾਰਟੀ ਦਾ ਜਿੰਮੇਵਾਰ ਲੀਡਰ ਹੈ। ਉਹ ਕਾਂਗਰਸੀ ਵਿੱਚ ਹੀ ਰਹੇਗਾ, ਸਾਡੀ ਸਭ ਦੀ ਇੱਕ ਟੀਮ ਹੈ। ਕੈਪਟਨ ਨੇ ਕਿਹਾ ਕਿ ਦੇਸ਼ ਦੇ ਬਾਕੀ ਸੂਬਿਆਂ ਦੇ ਮੁਕਾਬਲੇ ਕਿਸਾਨਾਂ ਦਾ ਸਭ ਤੋਂ ਵੱਧ ਕਰਜ਼ ਮੁਆਫ ਕੀਤਾ ਹੈ। ਪੰਜਾਬ ਵਿੱਚ ਕਿਸਾਨਾਂ ਦਾ 2 ਲੱਖ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ। ਇਸ ਤੋ ਵੱਧ ਅਸੀਂ ਕਰਜ ਮੁਆਫ ਨਹੀਂ ਕਰ ਸਕਦੇ ਸਾਡੀ ਲਿਮਟ ਇੱਥੋਂ ਤਕ ਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

ਵੀਡੀਓਜ਼

Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Embed widget