ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣਗੇ। ਉਹ ਲਾਂਘਾ ਖੁੱਲ੍ਹਣ ਵਾਲੇ ਦਿਨ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨਗੇ। ਸਰਕਾਰੀ ਸੂਤਰਾਂ ਮੁਤਾਬਕ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਜਥੇ ਨੂੰ ਰਵਾਨਾ ਕਰਨਗੇ।
ਕਰਤਾਰਪੁਰ ਲਾਂਘੇ ਦਾ ਕ੍ਰੈਡਿਟ ਲੈਣ ਲਈ ਪਹਿਲਾਂ ਵੀ ਸਿਆਸੀ ਪਾਰਟੀਆਂ ਵਿੱਚ ਪਹਿਲਾਂ ਵੀ ਟਕਰਾਅ ਬਣਿਆ ਸੀ। ਲਾਂਘੇ ਦੇ ਉਧਘਾਟਨ ਮੌਕੇ ਮੋਦੀ ਦੀ ਫੇਰ ਵੇਲੇ ਕਾਂਗਰਸੀ ਤੇ ਅਕਾਲੀ ਆਹਮੋ-ਸਾਹਮਣੇ ਹੋਏ ਸੀ। ਉਂਝ ਇਸ ਵੇਲੇ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਇਕੱਠੇ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਮਾਨ ਰਹੀਆਂ ਹਨ।
ਸੂਤਰਾਂ ਮੁਤਾਬਕ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮਾਂ, ਸ਼ਰਧਾਲੂਆਂ ਦੀ ਰਿਹਾਇਸ਼ ਤੇ ਹੋਰ ਸੁਵਿਧਾਵਾਂ ਲਈ ਡੇਰਾ ਬਾਬਾ ਨਾਨਕ ਵਿਖੇ ਆਰਜ਼ੀ ਟੈਂਟ ਸਿਟੀ ਉਸਾਰਿਆ ਜਾ ਰਿਹਾ ਹੈ। ਪੰਜਾਬ ਸਰਕਾਰ ਇਸ ਜ਼ਮੀਨ ਲਈ ਕਿਸਾਨਾਂ ਨੂੰ ਅਦਾਇਗੀ ਕਰੇਗੀ। ਟੈਂਟ ਸਿਟੀ ਲਈ ਚਾਰਦੀਵਾਰੀ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ।
ਵੇਰਵਿਆਂ ਮੁਤਾਬਕ ਜਿਸ ਕਿਸਾਨ ਨੇ ਝੋਨਾ ਲਾਇਆ ਸੀ, ਉਸ ਨੂੰ ਪ੍ਰਤੀ ਏਕੜ 57 ਹਜ਼ਾਰ ਰੁਪਏ ਤੇ ਖਾਲੀ ਪਈ ਜ਼ਮੀਨ ਦੀ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਅਦਾਇਗੀ ਕੀਤੀ ਜਾਣੀ ਹੈ। ਡੇਰਾ ਬਾਬਾ ਨਾਨਕ ਨੇੜਲਾ ਪਿੰਡ ਮਾਨ, ਜੋ ਕਿ ਕਰਤਾਰਪੁਰ ਲਾਂਘੇ ਲਈ ਸ਼ੁਰੂ ਹੁੰਦੇ ਰਸਤੇ ਕੋਲ ਬਣੇ ਟੀ-ਪੁਆਇੰਟ ਕੋਲ ਹੈ, ਉੱਥੇ 25 ਏਕੜ ’ਚ ਧਾਰਮਿਕ ਸਮਾਗਮਾਂ ਲਈ ਪੰਡਾਲ ਲੱਗੇਗਾ। ਜਦਕਿ 40 ਏਕੜ ’ਚ ਸ਼ਰਧਾਲੂਆਂ ਦੀ ਰਿਹਾਇਸ਼ ਸਮੇਤ ਹੋਰ ਪ੍ਰਬੰਧਾਂ ਲਈ ਜ਼ਮੀਨ ਲਈ ਗਈ ਹੈ।
ਕੈਪਟਨ ਸਿਆਸੀ ਲੀਡਰਾਂ ਨਾਲ ਜਾਣਗੇ ਪਾਕਿਸਤਾਨ, ਮੋਦੀ ਕਰਨਗੇ ਰਵਾਨਾ
ਏਬੀਪੀ ਸਾਂਝਾ
Updated at:
26 Sep 2019 04:52 PM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣਗੇ। ਉਹ ਲਾਂਘਾ ਖੁੱਲ੍ਹਣ ਵਾਲੇ ਦਿਨ ਸਰਬ ਪਾਰਟੀ ਵਫ਼ਦ ਦੀ ਅਗਵਾਈ ਕਰਨਗੇ। ਸਰਕਾਰੀ ਸੂਤਰਾਂ ਮੁਤਾਬਕ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲੇ ਜਥੇ ਨੂੰ ਰਵਾਨਾ ਕਰਨਗੇ।
- - - - - - - - - Advertisement - - - - - - - - -