ਪੜਚੋਲ ਕਰੋ

Bhagwant Mann vs Captain: ਕੈਪਟਨ ਲੋਕਾਂ ਨੂੰ ਮੂਰਖ ਬਣਾ ਰਿਹੈ ਤੇ ਉਸ ਦਾ ਪੁੱਤਰ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ : ਭਗਵੰਤ ਮਾਨ

Bhagwant Mann vs Captain: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ...

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਨਾਲ ਗੰਢ-ਤੁੱਪ ਸਬੰਧੀ ਸਨਸਨੀਖ਼ੇਜ਼ ਖੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਭਾਜਪਾ ਆਗੂ ਨੇ ਅੰਸਾਰੀ ਦੇ ਪੁੱਤਾਂ ਨੂੰ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅਲਾਟ ਕੀਤੀ ਸੀ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਭਾਵੇਂ ਵਾਰ-ਵਾਰ ਅੰਸਾਰੀ ਨੂੰ ਨਾ ਜਾਣਦਾ ਹੋਣ ਦੇ ਦਾਅਵੇ ਕਰ ਰਹੇ ਹਨ ਪਰ ਇਹ ਕਿੰਨੀ ਹੈਰਾਨੀਜਨਕ ਗੱਲ ਹੈ ਕਿ ਕੈਪਟਨ ਸਰਕਾਰ ਨੇ ਇਸ ਗੈਂਗਸਟਰ ਦੀ ਨਾ ਸਿਰਫ਼ ਜੇਲ੍ਹ ਵਿੱਚ ਠਹਿਰ ਨੂੰ ਆਰਾਮਦਾਇਕ ਬਣਾਇਆ, ਸਗੋਂ ਉਸ ਨੂੰ ਰੂਪਨਗਰ ਵਿੱਚ ਮਹਿੰਗੀ ਜ਼ਮੀਨ ਵੀ ਦਿੱਤੀ। ਉਨ੍ਹਾਂ ਕੈਪਟਨ ਨੂੰ ਚੁਣੌਤੀ ਦਿੱਤੀ ਕਿ ਉਹ ਇਹ ਦੱਸਣ ਕਿ ਉਨ੍ਹਾਂ ਦੀ ਸਾਂਝ-ਭਿਆਲੀ ਤੋਂ ਬਿਨਾਂ ਰੂਪਨਗਰ ਵਿੱਚ ਵਕਫ਼ ਬੋਰਡ ਦੀ ਮਹਿੰਗੀ ਜ਼ਮੀਨ ਅੰਸਾਰੀ ਦੇ ਪੁੱਤਰਾਂ ਅੱਬਾਸ ਤੇ ਉਮਰ ਅੰਸਾਰੀ ਨੂੰ ਕਿਵੇਂ ਮਿਲ ਗਈ। ਭਗਵੰਤ ਮਾਨ ਨੇ ਕਿਹਾ ਕਿ ਜੇ ਕੈਪਟਨ ਚਾਹੁੰਦੇ ਹਨ ਤਾਂ ਉਹ ਕੈਪਟਨ ਦੀ ਅੰਸਾਰੀ ਨਾਲ ਸਾਂਝ ਬਾਰੇ ਆਉਣ ਵਾਲੇ ਦਿਨਾਂ ਵਿੱਚ ਹੋਰ ਸਬੂਤ ਵੀ ਦੇ ਦੇਣਗੇ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਤਰਨਾਕ ਗੈਂਗਸਟਰ ਮੁਖ਼ਤਾਰ ਅੰਸਾਰੀ ਦੇ ਮੁੱਦੇ ਬਾਰੇ ਅਣਜਾਣਤਾ ਦਾ ਢਕਵੰਜ ਕਰਨ ਤੋਂ ਪਹਿਲਾਂ ਭਾਜਪਾ ਆਗੂ ਨੂੰ ਆਪਣੇ ਪੁੱਤ ਰਣਇੰਦਰ ਸਿੰਘ ਤੋਂ ਜ਼ਰੂਰ ਪੁੱਛਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਣਇੰਦਰ ਕਈ ਵਾਰ ਅੰਸਾਰੀ ਨੂੰ ਮਿਲਿਆ ਸੀ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਨੂੰ ਗੁਮਰਾਹ ਕਰਨ ਲਈ ਕੈਪਟਨ ਇਸ ਮੁੱਦੇ ਉਤੇ ਝੂਠ ਬੋਲ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਅੰਸਾਰੀ ਨੂੰ ਜੇਲ੍ਹ ਵਿੱਚ ਵੀ.ਵੀ.ਆਈ.ਪੀ. ਸਹੂਲਤਾਂ ਦੇਣ ਲਈ ਉੱਤਰ ਪ੍ਰਦੇਸ਼ ਤੋਂ ਪੰਜਾਬ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਉੱਤਰ ਪ੍ਰਦੇਸ਼ ਪੁਲਿਸ ਨੇ ਇਸ ਗੈਂਗਸਟਰ ਦੀ ਹਿਰਾਸਤ ਲੈਣ ਲਈ ਸੁਪਰੀਮ ਕੋਰਟ ਵਿੱਚ ਪਹੁੰਚ ਕੀਤੀ ਤਾਂ ਪੰਜਾਬ ਸਰਕਾਰ ਨੇ ਉਸ ਨੂੰ ਬਚਾਉਣ ਲਈ ਬਹੁਤ ਜ਼ਿਆਦਾ ਫੀਸ ਉਤੇ ਵਕੀਲਾਂ ਦੀਆਂ ਸੇਵਾਵਾਂ ਲਈਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਸ 55 ਲੱਖ ਰੁਪਏ ਦੀ ਰਿਕਵਰੀ ਯਕੀਨੀ ਤੌਰ ਉਤੇ ਕੈਪਟਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਕੀਤੀ ਜਾਵੇਗੀ। ਕੈਪਟਨ ਦੇ ਦਾਅਵੇ ਕਿ ਉਹ 9.5 ਸਾਲ ਸੂਬੇ ਦੇ ਮੁੱਖ ਮੰਤਰੀ ਰਹੇ ਹਨ, ਉਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਚੇਤੇ ਕਰਵਾਇਆ ਕਿ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਜਿੰਨਾ ਸਫ਼ਰ ਕੀਤਾ, ਉਨਾ ਤਾਂ ਉਨ੍ਹਾਂ ਮੁੱਖ ਮੰਤਰੀ ਵਜੋਂ ਆਪਣੇ ਡੇਢ ਸਾਲ ਦੇ ਕਾਰਜਕਾਲ ਵਿੱਚ ਹੀ ਕਰ ਲਿਆ। ਉਨ੍ਹਾਂ ਕਿਹਾ ਕਿ ਕੈਪਟਨ ਤੇ ਉਹ ਇਕੱਠੇ ਲੋਕ ਸਭਾ ਦੇ ਮੈਂਬਰ ਰਹੇ ਸਨ ਅਤੇ ਇਹ ਰਿਕਾਰਡ ਹੈ ਕਿ ਇਸ ਦੌਰਾਨ ਕੈਪਟਨ ਦੀ ਹਾਜ਼ਰੀ ਸਿਰਫ਼ ਛੇ ਫੀਸਦੀ ਸੀ, ਜੋ ਕਿ ਭਾਰਤ ਭਰ ਵਿੱਚੋਂ ਸਭ ਤੋਂ ਘੱਟ ਹੈ, ਜਦੋਂ ਕਿ ਇਸ ਦੇ ਮੁਕਾਬਲੇ ਮੇਰੀ ਹਾਜ਼ਰੀ 90 ਫੀਸਦੀ ਰਹੀ।

ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਅਯਾਸ਼ੀ ਰਾਜਾ ਹੈ, ਜਿਹੜਾ ਲੋਕਾਂ ਵੱਲੋਂ ਦਿੱਤੀ ਜ਼ਿੰਮੇਵਾਰੀ ਦੀ ਪਰਵਾਹ ਨਾ ਕਰਦਿਆਂ ਹਮੇਸ਼ਾ ਲੋਕਾਂ ਤੋਂ ਦੂਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਵਿਧਾਇਕ ਤੇ ਸੰਸਦ ਮੈਂਬਰ ਅਤੇ ਇੱਥੋਂ ਤੱਕ ਕਿ ਮੁੱਖ ਮੰਤਰੀ ਵਜੋਂ ਆਪਣੇ ਫ਼ਰਜ਼ ਨਿਭਾਉਣ ਵਿੱਚ ਨਾਕਾਮ ਰਿਹਾ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਕੈਪਟਨ ਸੰਸਦ ਮੈਂਬਰ ਬਣਿਆ ਤਾਂ ਉਹ ਸੰਸਦ ਵਿੱਚ ਨਹੀਂ ਗਿਆ ਅਤੇ ਜਦੋਂ ਮੁੱਖ ਮੰਤਰੀ ਬਣਿਆ ਤਾਂ ਸਕੱਤਰੇਤ ਵਿੱਚ ਨਹੀਂ ਗਿਆ, ਜਿਸ ਤੋਂ ਪਤਾ ਚਲਦਾ ਹੈ ਕਿ ਉਹ ਕਿੰਨਾ ਅਸਮਰੱਥ ਤੇ ਲੋਕਾਂ ਦੀ ਪਹੁੰਚ ਤੋਂ ਦੂਰ ਹੈ।

ਟਾਪ ਹੈਡਲਾਈਨ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget