ਪੜਚੋਲ ਕਰੋ
Advertisement
ਰਾਘਵ ਚੱਢਾ ਨੇ ਕੈਪਟਨ ਨੂੰ ਕਿਹਾ ਭਾਜਪਾ ਦਾ ਏਜੰਟ, ਰਸ਼ਮੀ ਤੌਰ 'ਤੇ ਪਾਰਟੀ 'ਚ ਸ਼ਾਮਲ ਹੋਣ ਦੀ ਦਿੱਤੀ ਸਲਾਹ
'ਆਪ' ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨੇ ਸਾਧੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਰਾ ਪੰਜਾਬ ਪ੍ਰਧਾਨ ਮੰਤਰੀ ਤੋਂ ਨਫ਼ਰਤ ਕਰਦਾ ਹੈ, ਕੈਪਟਨ ਅਤੇ ਉਸ ਦੇ ਮੰਤਰੀ ਮੋਦੀ ਨੂੰ ਪੰਜਾਬ ਬੁਲਾਉਣ ਲਈ ਜ਼ੋਰ ਲਗਾ ਰਹੇ ਹਨ।
ਚੰਡੀਗੜ੍ਹ: ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਦਿਵਸ (Prakash Diwas) ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਨਾ ਬੁਲਾਉਣ ਦੇ ਫ਼ੈਸਲੇ 'ਤੇ ਕੈਪਟਨ ਸਰਕਾਰ (Captain Government) ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਟਿੱਪਣੀਕੀਤੀ ਗਈ ਜਿਸ ਦੀ ਹੁਣ ਆਮ ਆਦਮੀ ਪਾਰਟੀ (ਆਪ) ਨੇ ਨਿਖੇਧੀ ਕੀਤੀ ਹੈ।
ਸ਼ਨੀਵਾਰ ਨੂੰ 'ਆਪ' ਦੇ ਸਹਿ-ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ (Raghav Chadha) ਨੇ ਕਿਹਾ ਕਿ ਅੱਜ ਕਿਸਾਨ ਅੰਦੋਲਨ ਦੇ ਚੱਲਦਿਆਂ ਸਾਰਾ ਦੇਸ਼ ਕਿਸਾਨਾਂ ਦੇ ਹੱਕ ਵਿਚ ਖੜ੍ਹਿਆ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਫ਼ਰਤ ਕਰ ਰਿਹਾ ਹੈ, ਪਰ ਪੰਜਾਬ ਦੀ ਕਾਂਗਰਸ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਮੌਕੇ ਕਰਵਾਏ ਜਾ ਰਹੇ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁਲਾਉਣ ਦੀ ਵਕਾਲਤ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Captain Amarinder Singh) ਬੇਵੱਸ ਹਨ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਖ਼ੁਸ਼ ਰੱਖਣਾ ਉਨ੍ਹਾਂ ਦੀ ਮਜਬੂਰੀ ਹੈ। ਪੁੱਤ ਮੋਹ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਈਡੀ ਦਫ਼ਤਰ 'ਚ ਘੁੰਮ ਰਹੀਆਂ ਬੇਟੇ ਰਣਇੰਦਰ ਸਿੰਘ ਦੀਆਂ ਫਾਈਲਾਂ ਨੂੰ ਰੋਕਣ ਲਈ ਆਪਣੇ ਮਾਲਕਾਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ। ਇਸ ਲਈ ਕੈਪਟਨ ਧਾਰਮਿਕ ਸੰਸਥਾ ਜੋ ਪੂਰਨ ਤੌਰ 'ਤੇ ਆਪਣੇ ਫ਼ੈਸਲੇ ਲੈਣ ਵਿਚ ਸੁਤੰਤਰ ਹੈ ਉਸ ਦੇ ਕੰਮਾਂ ਵਿਚ ਵੀ ਦਖ਼ਲਅੰਦਾਜ਼ੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ: Farmers Protest: ਸੁਪਰੀਮ ਕੋਰਟ 'ਚ ਕਿਸਾਨਾਂ ਖਿਲਾਫ ਇੱਕ ਹੋਰ ਪਟੀਸ਼ਨ, ਕਿਹਾ "ਕਿਸਾਨਾਂ ਅੰਦੋਲਨ ਕਰਕੇ ਰੋਜ਼ਾਨਾ 3,500 ਕਰੋੜ ਰੁਪਏ ਦਾ ਹੋ ਰਿਹਾ ਨੁਕਸਾਨ"
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੋਦੀ-ਸ਼ਾਹ ਦੀ ਜੋੜੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ, ਜੋ ਉਨ੍ਹਾਂ ਵੱਲੋਂ ਗਾਈਡ ਲਾਈਨ ਜਾਰੀ ਕੀਤੀ ਜਾਂਦੀ ਹੈ ਕੈਪਟਨ ਉਨ੍ਹਾਂ 'ਤੇ ਹੀ ਕੰਮ ਕਰਦੇ ਹਨ। ਇਸ ਲਾਈਨ ਮੁਤਾਬਿਕ ਹੀ ਉਨ੍ਹਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰਨ ਲਈ ਨਾਟਕ ਬਾਜ਼ੀ ਕੀਤੀ। ਪਹਿਲਾਂ ਉਨ੍ਹਾਂ ਰਾਹੁਲ ਗਾਂਧੀ ਨੂੰ ਪੰਜਾਬ ਬੁਲਾਕੇ ਟਰੈਕਟਰ ਰੈਲੀ ਕੱਢੀ, ਫਿਰ ਵਿਧਾਨ ਸਭਾ ਵਿਚ ਖੇਤੀ ਬਾਰੇ ਕਾਨੂੰਨ ਪਾਸ ਕਰਨ ਦਾ ਡਰਾਮਾ ਕੀਤਾ, ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਆਪਣੇ ਸੰਸਦ ਮੈਂਬਰਾਂ ਵੱਲੋਂ ਦਿੱਲੀ ਦੇ ਜੰਤਰ ਮੰਤਰੀ 'ਚ ਧਰਨਾ ਦਿਵਾਉਣਾ ਸ਼ਾਮਲ ਹਨ।
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਆਪਣੀਆਂ ਤੇ ਪਰਿਵਾਰ ਦੀਆਂ ਸਾਰੀਆਂ ਕਮਜ਼ੋਰੀਆਂ 'ਤੇ ਪਰਦਾ ਪਾਉਣ ਲਈ ਉਨ੍ਹਾਂ ਕੋਲ ਹੁਣ ਸੁਨਹਿਰੀ ਮੌਕਾ ਹੈ ਕਿ ਉਹ ਭਾਜਪਾ ਵਿਚ ਸ਼ਾਮਲ ਹੋ ਜਾਣ ਤਾਂ ਜੋ ਸਾਰੇ ਮਾਮਲਿਆਂ 'ਤੇ ਮਿੱਟੀ ਪਾਈ ਜਾ ਸਕੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਪੰਜਾਬ
ਆਈਪੀਐਲ
Advertisement