ਚੰਡੀਗੜ੍ਹ: ਕੇਂਦਰੀ ਬਜਟ ਨੂੰ ਸਿਰੇ ਤੋਂ ਨਕਾਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਜਟ ਸਿਰਫ ਬਿਆਨਬਾਜ਼ੀ 'ਤੇ ਹੀ ਉੱਚਾ ਹੈ।ਮੁਖ ਮੰਤਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਈ ਆਰਥਿਕਤਾ ਸਪੱਸ਼ਟ ਤੌਰ' ਤੇ ਕੋਈ ਤਰਜੀਹ ਨਹੀਂ ਹੈ। ਭਾਜਪਾ ਨਕਾਰਾਤਮਕ ਅਤੇ ਵਿਭਾਜਨਵਾਦੀ ਏਜੰਡੇ ਦੀ ਪੈਰਵੀ ਕਰਨ ਵਿੱਚ ਹੀ ਰੁੱਝੀ ਹੋਈ ਹੈ।
ਉਨ੍ਹਾਂ ਕਿਹਾ, ਬਜਟ ਵਿੱਚ ਅਜਿਹਾ ਕੁਝ ਵੀ ਨਹੀਂ ਹੈ, ਜੋ ਕਿ ਆਰਥਿਕ ਸੁਧਾਰਾਂ ਦਾ ਰਾਹ ਪੱਧਰਾ ਕਰ ਸਕੇ ਜਾਂ ਜਨਤਕ ਖਪਤ ਨੂੰ ਵਧਾ ਸਕਦਾ ਹੋਵੇ। ਜੋ ਕਿ ਅਰਥ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਜਟ ਸਿਰਫ ਬਿਆਨਬਾਜ਼ੀ ਤੋਂ ਇਲਾਵਾ ਕੁਝ ਵੀ ਨਹੀਂ ਹੈ, ਉਨ੍ਹਾਂ ਕਿਹਾ ਕਿ ਇਹ ਸਮਾਜ ਦੇ ਕਿਸੇ ਵੀ ਵਰਗ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਫਲ ਰਿਹਾ ਹੈ, ਚਾਹੇ ਉਹ ਕਿਸਾਨ, ਨੌਜਵਾਨ, ਉਦਯੋਗ / ਕਾਰੋਬਾਰ ਜਾਂ ਮੱਧ ਵਰਗ ਅਤੇ ਗਰੀਬ ਲੋਕ ਹੋਣ।
ਉਨ੍ਹਾਂ ਕਿਹਾ ਇਹ ਬਜਟ ਕਾਰੋਬਾਰੀ ਭਾਵਨਾਵਾਂ ਨੂੰ ਮੁੜ ਸੁਰਜੀਤ ਕਰਨ ਤੋਂ ਬਹੁਤ ਦੂਰ ਹੈ। ਉਹਨਾਂ ਇਸ ਬਜਟ ਨੂੰ ਗੈਰ ਵਿਜ਼ਨਰੀ ਦੱਸਿਆ, ਜੋ ਲੋਕਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਪ੍ਰਤੀ ਕੇਂਦਰ ਸਰਕਾਰ ਦੀ ਪੂਰੀ ਉਦਾਸੀ ਨੂੰ ਦਰਸਾਉਂਦਾ ਹੈ।ਕੈਪਟਨ ਅਮਰਿੰਦਰ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਅਰਥ ਵਿਵਸਥਾ ਨੂੰ ਹੋਰ ਗਾਹਿਰੀ ਡੂੰਘਾਈ ਵੱਲ ਲਿਜਾਏਗਾ।
ਉਧਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਬਜਟ ਨੂੰ ਸਿਰੇ ਤੋਂ ਰੱਦ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਨੇ ਇਸ ਵਾਰ ਫਿਰ ਨਾ ਕੇਵਲ ਪੰਜਾਬ ਅਤੇ ਦਿੱਲੀ ਨਾਲ ਮਤਰੇਆ ਸਲੂਕ ਕੀਤਾ ਹੈ, ਸਗੋਂ ਦੇਸ਼ ਦੇ ਹਰੇਕ ਵਰਗ ਨੂੰ ਨਿਰਾਸ਼ ਅਤੇ ਬੇਉਮੀਦ ਕੀਤਾ ਹੈ।
ਭਗਵੰਤ ਮਾਨ ਨੇ ਵਿਅੰਗਮਈ ਅੰਦਾਜ਼ ‘ਚ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ, ‘‘ ਅੱਜ ਕੇਂਦਰੀ ਵਿੱਤ ਮੰਤਰੀ ਕੋਲੋਂ ਪਹਾੜ ਜਿੱਡਾ ਬਜਟ ਭਾਸ਼ਣ ਪੜਵਾਇਆ ਗਿਆ, ਪਰੰਤੂ ਸਾਲ 2020 ਲਈ ਕੱਖ ਨਹੀਂ ਨਿਕਲਿਆ।
ਭਗਵੰਤ ਮਾਨ ਨੇ ਕਿਹਾ ਕਿ ਜੁਮਲੇਬਾਜ ਬਜਟ ਨੇ ਦਿੱਲੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਿਰਾਸ਼ ਕੀਤਾ ਹੈ।ਮਾਨ ਮੁਤਾਬਿਕ ਇਹ ਬਜਟ ਚੰਦ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਘੜਿਆ ਗਿਆ ਹੈ। ਦੇਸ਼ ਅਤੇ ਦੇਸ਼ ਦੇ ਲੋਕ ਪੂਰੀ ਤਰਾਂ ਹਾਸ਼ੀਏ ‘ਤੇ ਸੁੱਟ ਦਿੱਤੇ ਗਏ ਹਨ।
ਕੇਂਦਰੀ ਬਜਟ ਤੋਂ ਕੈਪਟਨ ਤੇ ਭਗਵੰਤ ਮਾਨ ਨਿਰਾਸ਼, ਬੋਲੇ ਪਹਾੜ ਜਿੱਡੇ ਬਜਟ 'ਚ 2020 ਲਈ ਕੱਖ ਨਹੀਂ
ਏਬੀਪੀ ਸਾਂਝਾ
Updated at:
01 Feb 2020 06:28 PM (IST)
ਕੇਂਦਰੀ ਬਜਟ ਨੂੰ ਸਿਰੇ ਤੋਂ ਨਕਾਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਜਟ ਸਿਰਫ ਬਿਆਨਬਾਜ਼ੀ 'ਤੇ ਹੀ ਉੱਚਾ ਹੈ।ਮੁਖ ਮੰਤਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਈ ਆਰਥਿਕਤਾ ਸਪੱਸ਼ਟ ਤੌਰ' ਤੇ ਕੋਈ ਤਰਜੀਹ ਨਹੀਂ ਹੈ। ਭਾਜਪਾ ਨਕਾਰਾਤਮਕ ਅਤੇ ਵਿਭਾਜਨਵਾਦੀ ਏਜੰਡੇ ਦੀ ਪੈਰਵੀ ਕਰਨ ਵਿੱਚ ਹੀ ਰੁੱਝੀ ਹੋਈ ਹੈ।
- - - - - - - - - Advertisement - - - - - - - - -