ਪੜਚੋਲ ਕਰੋ
Advertisement
ਲੱਦਾਖ 'ਚ ਸ਼ਹੀਦ ਹੋਏ ਲਾਂਸ ਨਾਇਕ ਦੇ ਪਰਿਵਾਰ ਨੂੰ 50 ਲੱਖ ਮੁਆਵਜ਼ੇ ਦਾ ਐਲਾਨ
ਲੱਦਾਖ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਲਾਂਸ ਨਾਇਕ ਸਲੀਮ ਖ਼ਾਨ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਨਾਲ-ਨਾਲ 50 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਮੁਆਵਜ਼ਾ ਦਿੱਤਾ ਜਾਵੇਗਾ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਲੱਦਾਖ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਲਾਂਸ ਨਾਇਕ ਸਲੀਮ ਖ਼ਾਨ ਦੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਨਾਲ-ਨਾਲ 50 ਲੱਖ ਰੁਪਏ ਦਾ ਐਕਸ-ਗ੍ਰੇਸ਼ੀਆ ਮੁਆਵਜ਼ਾ ਦਿੱਤਾ ਜਾਵੇਗਾ।
ਭਾਰਤ-ਚੀਨ ਸਰਹੱਦ ਨੇੜੇ ਸ਼ੀਓਕ 'ਚ ਮਰਨ ਵਾਲੇ 24 ਸਾਲਾ ਪਟਿਆਲਾ ਦੇ ਜਵਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ।
ਮੁੱਖ ਮੰਤਰੀ ਨੇ ਕੀਤਾ ਟਵੀਟ-
ਬੰਗਾਲ ਇੰਜੀਨੀਅਰ ਗਰੁੱਪ ਦਾ ਲਾਂਸ ਨਾਇਕ ਸਲੀਮ ਖ਼ਾਨ 25 ਜੂਨ ਨੂੰ ਲੱਦਾਖ ਸੈਕਟਰ ਵਿੱਚ ਐਲਏਸੀ ਦੇ ਨਜ਼ਦੀਕ ਗਸ਼ਤ ਕਰਦੇ ਸਮੇਂ ਲੜਾਈ ਦਾ ਸ਼ਿਕਾਰ ਹੋ ਗਿਆ।ਉਸਦੀ ਮ੍ਰਿਤਕ ਦੇਹ ਨੂੰ ਉਸਦੇ ਪਿੰਡ ਵਿੱਚ ਪੂਰੇ ਸੈਨਿਕ ਸਨਮਾਨਾਂ ਨਾਲ ਦਫ਼ਨਾਇਆ ਗਿਆ, ਜਿਥੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਡਿੱਗ ਪਏ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਰਾਜ ਸਰਕਾਰ ਦੀ ਨੁਮਾਇੰਦਗੀ ਕੀਤੀ। ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡSaddened to hear about the demise of Lance Naik Saleem Khan in Ladakh. He belonged to Mardaheri village in Patiala district. My sincere condolences to his family. The nation salutes the brave soldier. Jai Hind! 🇮🇳 pic.twitter.com/BPOQjXmKLA
— Capt.Amarinder Singh (@capt_amarinder) June 27, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਲੰਧਰ
ਪੰਜਾਬ
ਜਲੰਧਰ
Advertisement