ਕੈਪਟਨ ਅਮਰਿੰਦਰ ਨੇ ਇਹ ਸੰਕੇਤ ਆਪਣੇ ਸੋਸ਼ਲ ਮੀਡੀਆ ਪ੍ਰੋਗਰਾਮ #AskCaptain ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਦਿੱਤਾ।ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਨਾਲੋਂ ਪੰਜਾਬ ਦੀ ਸਥਿਤੀ ਬਿਹਤਰ ਹੈ।ਪਰ ਇਸ ਮਹਾਮਾਰੀ ਤੇ ਹਾਲੇ ਰੋਕ ਨਹੀਂ ਲੱਗੀ ਹੈ।ਪੰਜਾਬ ਦੇ 17 ਪੀਸੀਐਸ ਤੇ 2 ਆਈਏਐਸ ਅਧਿਕਾਰੀ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।
ਕੈਪਟਨ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਦਾ ਖਤਰਾ ਹਾਲੇ ਟੱਲਿਆ ਨਹੀਂ ਹੈ।ਉਨ੍ਹਾਂ ਕਿਹਾ ਕਿ ਬਾਹਰੋਂ ਆ ਰਹੇ ਲੋਕਾਂ ਦੇ ਕਾਰਨ ਸੂਬੇ 'ਚ ਕੋਰੋਨਾ ਵੱਧ ਰਿਹਾ ਹੈ।
ਉਨ੍ਹਾਂ ਕਿਹਾ ਕਿ
ਮੈਂ ਪੰਜਾਬ ਨੂੰ ਦਿੱਲੀ ਜਾਂ ਮੁੰਬਈ ਨਹੀਂ ਬਣਨ ਦੇਵਾਂਗਾ।ਕੱਲ੍ਹ ਨੂੰ ਸਖ਼ਤੀ ਕਰਨ ਦੇ ਆਦੇਸ਼ ਦਿੱਤੇ ਜਾਣਗੇ।ਖਾਸ ਕਰ ਸੋਸ਼ਲ ਇਕੱਠ ਤੇ ਗਾਇਡਲਾਈਨਜ਼ ਜਾਰੀ ਕੀਤੀਆਂ ਜਾਣਗੀਆਂ।-