ਪੜਚੋਲ ਕਰੋ

ਕੈਪਟਨ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਪੰਜਾਬ ਦਾ ਸੱਦਾ, ਜਲਦੀ ਮਿਲਣਗੇ ਸਮਾਰਟਫੋਨ

  ਲੁਧਿਆਣਾ/ਚੰਡੀਗੜ: ‘ਨਸ਼ੇ ਤੋਂ ਆਜ਼ਾਦੀ’ ਦਾ ਸੱਦਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 72ਵੇਂ ਆਜ਼ਾਦੀ ਦਿਹਾੜੇ ਮੌਕੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਕੂਲਾਂ-ਕਾਲਜਾਂ ਤਕ ਲਿਜਾਣ ਲਈ ‘ਤੂੰ ਮੇਰਾ ਬਡੀ’ ਪ੍ਰੋਗਰਾਮ ਦਾ ਆਗਾਜ਼ ਕੀਤਾ। ਅੱਜ ਇੱਥੇ ਤਿਰੰਗਾ ਫਹਿਰਾਉਣ ਬਾਅਦ ਮੁੱਖ ਮੰਤਰੀ ਨੇ ਵਪਾਰਕ ਬੈਂਕਾਂ ਤੋਂ ਕਰਜ਼ਾ ਚੁੱਕਣ ਵਾਲੇ ਕਿਸਾਨਾਂ ਲਈ ਖੇਤੀ ਕਰਜ਼ਾ ਮੁਆਫੀ ਸਕੀਮ ਦੇ ਦੂਜੇ ਪੜਾਅ ਦਾ ਆਰੰਭ ਕਰਨ ਦੇ ਨਾਲ-ਨਾਲ ਭਾਈ ਘਨ੍ਹੱਈਆ ਸਿਹਤ ਸੇਵਾ ਯੋਜਨਾ ਦੀ ਵੀ ਸ਼ੁਰੂਆਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ 10 ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੀ ਸੌਂਪੇ। ਉਨ੍ਹਾਂ ਕਿਹਾ ਕਿ ਯੋਗ ਨੌਜਵਾਨਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਬਹੁਤ ਛੇਤੀ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਪ੍ਰਣ ਕਰਨ ਦਾ ਸੱਦਾ ਦਿੱਤਾ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ। ਇਸ ਤਹਿਤ ਉਨ੍ਹਾਂ ‘ਤੂੰ ਮੇਰਾ ਬੱਡੀ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਵਿਦਿਆਰਥਿਆਂ ਦੀ ਭਾਈਵਾਲੀ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲੈ ਜਾਇਆ ਜਾਵੇਗਾ। ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਆਰੰਭ ਕਰਦਿਆਂ ਮੁੱਖ ਮੰਤਰੀ ਨੇ ਇਸ ਸਕੀਮ ਦੇ ਕੁਝ  ਲਾਭਪਾਤਰੀਆਂ ਨੂੰ ਕਾਰਡ ਵੀ ਸੌਂਪੇ। ਇਸ ਸਕੀਮ ਦਾ ਮਕਸਦ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਨਗਦੀ ਰਹਿਤ ਸਿਹਤ ਸੇਵਾਵਾਂ ਅਤੇ ਇਲਾਜ ਮੁਹੱਈਆ ਕਰਵਾਉਣਾ ਹੈ। ਇਸ ਸਕੀਮ ਤਹਿਤ ਪੰਜਾਬ ਵਿੱਚ ਕਿਸੇ ਵੀ ਸਰਕਾਰੀ ਹਸਪਤਾਲ ਅਤੇ ਹੋਰ ਕਿਸੇ ਮਨਜ਼ੂਰਸ਼ੁਦਾ ਹਸਪਤਾਲ ਪਾਸੋਂ ਲਾਭਪਾਤਰੀ ਪਰਿਵਾਰ ਦੋ ਲੱਖ ਰੁਪਏ ਤਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੈ। ਫਸਲਾਂ ਦੀ ਰਹਿੰਦ-ਖੂੰਦ ਦੇ ਸੁਚੱਜੇ ਪ੍ਰਬੰਧਨ ਲਈ ਮੁੱਖ ਮੰਤਰੀ ਨੇ ਸਬਸਿਡੀ ਦੇ ਆਧਾਰ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਕੀਮ ਦਾ ਵੀ ਆਰੰਭ ਕੀਤਾ ਜਿਸ ਨਾਲ ਪਰਾਲੀ ਸਾੜਣ ਦੀ ਸਮੱਸਿਆ ਦਾ ਹੱਲ ਕਰਨ ਵਿੱਚ ਮਦਦ ਮਿਲੇਗੀ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅਜਿਹੀਆਂ 500 ਹੋਰ ਮਸ਼ੀਨਾਂ ਦਾ ਆਰਡਰ ਦਾ ਦਿੱਤਾ ਗਿਆ ਹੈ ਜੋ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਅਗਲੇ ਦੋ ਮਹੀਨਿਆਂ ਵਿੱਚ ਕਿਸਾਨਾਂ ਨੂੰ ਦੇ ਦਿੱਤੀਆਂ ਜਾਣਗੀਆਂ। ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਤਹਿਤ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਰਾਹੀਂ ਹੁਣ ਤੱਕ ਦੋ ਲੱਖ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਾਲ 2018-19 ਦੌਰਾਨ ਤਿੰਨ ਲੱਖ ਹੋਰ ਨੌਕਰੀਆਂ ਪੈਦਾ ਕਰਨ ਦਾ ਟੀਚਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget