ਪੜਚੋਲ ਕਰੋ

ਕੈਪਟਨ ਰੈਫਰੰਡਮ 2020 ਦੇ ਹਮਾਇਤੀਆਂ ਨਾਲ ਨਜਿੱਠਣ ਲਈ ਤਿਆਰ

  ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ 12 ਅਗਸਤ ਨੂੰ ਲੰਡਨ ’ਚ ਹੋਣ ਵਾਲੀ ਰੈਫਰੰਡਮ 2020 ਰੈਲੀ ਨੂੰ ਨਕਾਰਦਿਆਂ ਕਿਹਾ ਕਿ ਇਹ ISI ਦਾ ਸਮਰਥਨ ਪ੍ਰਾਪਤ ਵਿਦੇਸ਼ਾਂ ਵਿੱਚ ਵੱਸੇ ਮੁੱਠੀਭਰ ਸਿੱਖ ਪੰਜਾਬ ਤੇ ਭਾਰਤ ਵਿੱਚ ਫੁੱਟ ਪਾਊ ਨਾਅਰਿਆਂ ਨਾਲ ਗੜਬੜ ਪੈਦਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੈਫਰੰਡਮ 2020 ਜਿਹੀ ਬੇਤੁਕੀ ਗੱਲ ਕਰਨ ਵਾਲਾ ਕੋਈ ਵੀ ਨਹੀਂ ਹੈ, ਕਿਉਂਕਿ ਪੰਜਾਬ ਦੇ ਲੋਕ ਸ਼ਾਂਤੀ ਤੇ ਵਿਕਾਸ ਚਾਹੁੰਦੇ ਹਨ। ਰੈਫਰੰਡਮ 2020 ਰੈਲੀ ਨੂੰ ਰੋਕਣ ਤੋਂ ਇੰਗਲੈਂਡ ਦੀ ਸਰਕਾਰ ਵੱਲੋਂ ਨਾਂਹ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੋਈ ਪਰਵਾਹ ਨਹੀਂ ਹੈ। ਪੰਜਾਬ ਦੇ ਸਿੱਖ ਇਸ ਮੁੱਦੇ ਦੀ ਹਮਾਇਤ ਨਹੀਂ ਕਰਦੇ। ਰਾਇਸ਼ੁਮਾਰੀ ਦਾ ਸਮੁੱਚਾ ਵਪਾਰ ਸਿੱਖ ਫਾਰ ਜਸਟਿਸ (ਐਸਐਫਜੇ) ਤੇ ਇਸ ਨੂੰ ਹੁਲਾਰਾ ਦੇਣ ਵਾਲਿਆਂ ਦਾ ਪੈਸਾ ਇਕੱਠਾ ਕਰਨ ਦਾ ਮਹਿਜ਼ ਇੱਕ ਸਕੈਂਡਲ ਹੈ। ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਸੂਬੇ ਵਿੱਚ ਅੱਤਵਾਦ ਨੂੰ ਸੁਰਜੀਤ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਸਖ਼ਤੀ ਨਾਲ ਮਸਲਣ ਲਈ ਪੰਜਾਬ ਪੁਲਿਸ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ। ਉਹ ਇਨ੍ਹਾਂ ਖਾਲਿਸਤਾਨੀ ਤੱਤਾਂ ਨਾਲ ਨਿਪਟਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਜੇ ਉਹ ਹਥਿਆਰਾਂ ਨਾਲ ਆਉਂਦੇ ਹਨ ਤਾਂ ਉਨ੍ਹਾਂ ਨੂੰ ਸਲਾਹ ਹੈ ਕਿ ਉਹ ਸਮਰਪਨ ਕਰ ਦੇਣ ਨਹੀਂ ਤਾਂ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ। ਕੈਪਟਨ ਨੇ ਐਸਐਫਜੇ ਨੂੰ ਪਖੰਡੀਆਂ ਦੀ ਜੱਥੇਬੰਦੀ ਦੱਸਿਆ ਜਿਸ ਦਾ ਮਾਨਵੀ ਅਧਿਕਾਰਾਂ ਦੇ ਕਾਰਜਾਂ ਨਾਲ ਰੱਤੀ ਭਰ ਵੀ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇੰਗਲੈਂਡ, ਕੈਨੇਡਾ, ਅਮਰੀਕਾ ਤੇ ਜਰਮਨੀ ਵਰਗੇ ਦੇਸ਼ਾਂ ਦੇ ਮੁੱਠੀਭਰ ਬੁਖਲਾਏ ਹੋਏ ਸਿੱਖ ਇਸ ਮੁਹਿੰਮ ਦਾ ਸਮਰਥਨ ਕਰ ਰਹੇ ਹਨ ਜੋ ਜ਼ਿਆਦਾ ਸਮਾਂ ਨਹੀਂ ਚੱਲੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ

ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ
ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ
ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇੰਨੀ ਤਰੀਕ ਤੱਕ ਮੌਸਮ ਰਹੇਗਾ ਖੁਸ਼ਕ; ਜਾਣੋ ਅਗਲੇ ਦਿਨਾਂ ਦਾ ਹਾਲ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ, ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਮਾਰਚ 2026

Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ

Embed widget