ਨਵੀ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਪਹੁੰਚੇ ਹਨ। ਉਹ ਸਾਬਕਾ ਮੁੱਖ ਮੰਤਰੀ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਰਹੇ ਹਨ। ਉਨ੍ਹਾਂ ਅੱਜ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਮੋਦੀ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਹੈ।


ਸੂਤਰਾਂ ਮੁਤਾਬਕ ਇਸ ਮੀਟਿੰਗ ‘ਚ ਕਰਤਾਪੁਰ ਲਾਂਘੇ ਨੂੰ ਲੈ ਕੇ ਵੀ ਚਰਚਾ ਹੋਈ ਹੈ। ਕਰਤਾਪੁਰ ਕੌਰੀਡੋਰ ਸਿੱਖ ਸੰਗਤਾਂ ਲਈ ਇਸੇ ਸਾਲ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਇਸ ਦੇ ਸਮਾਗਮ ‘ਚ ਦੇਸ਼ ਦੀਆਂ ਵੱਡੀਆਂ ਸਿਆਸੀ ਹਸਤੀਆਂ ਸ਼ਮੂਲੀਅਤ ਕਰਨਗੀਆਂ।