ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਵੱਡੀ ਹੱਲ ਚੱਲ ਮਚੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ CLP ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਦੇਣਗੇ। ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸ਼ਨੀਵਾਰ ਸ਼ਾਮ ਨੂੰ ਚੰਡੀਗੜ੍ਹ ਵਿੱਚ ਕਾਂਗਰਸ ਵਿਧਾਇਕ ਦਲ ਦੀ ਅਹਿਮ ਬੈਠਕ ਤੋਂ ਪਹਿਲਾਂ ਕੈਪਟਨ ਅਸਤੀਫਾ ਦੇ ਦੇਣਗੇ। ਮੁੱਖ ਮੰਤਰੀ ਸ਼ਾਮ 4.30 ਵਜੇ ਰਾਜਪਾਲ ਨੂੰ ਮਿਲਣਗੇ ਤੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।ਦੱਸ ਦੇਈਏ ਕਿ ਇਹ ਅਸਤੀਫਾ ਸਿਰਫ ਮੁੱਖ ਮੰਤਰੀ ਦੇ ਅਹੁਦੇ ਤੋਂ ਹੈ ਨਾ ਕਿ ਕਾਂਗਰਸ ਪਾਰਟੀ ਤੋਂ ਨਹੀਂ ਹੋਏਗਾ। ਸੂਤਰਾਂ ਨੇ ਦੱਸਿਆ ਕਿ ਇਹ ਫੈਸਲਾ ਉਨ੍ਹਾਂ ਦੇ ਨੇੜਲੇ ਵਿਧਾਇਕਾਂ ਦੀ ਚੰਡੀਗੜ੍ਹ ਵਿਖੇ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਦੁਪਹਿਰ 2 ਵਜੇ ਹੋਈ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਤੋਂ ਪਹਿਲਾਂ, ਏਆਈਸੀਸੀ ਵੱਲੋਂ ਨਿਯੁਕਤ ਆਬਜ਼ਰਵਰ ਹਰੀਸ਼ ਚੌਧਰੀ ਅਤੇ ਅਜੇ ਮਾਕਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਕਰਨ ਲਈ ਚੰਡੀਗੜ੍ਹ ਪਹੁੰਚਣੇ। ਕੁਝ ਘੰਟੇ ਪਹਿਲਾਂ ਹੀ ਪੰਜਾਬ ਕਾਂਗਰਸ ਵਿੱਚ ਭਾਰੀ ਰਾਜਨੀਤਿਕ ਗਤੀਵਿਧੀਆਂ ਵੇਖੀਆਂ ਗਈਆਂ ਹਨ। CLP ਮੀਟਿੰਗ ਦਾ ਏਜੰਡਾ ਅਮਰਿੰਦਰ ਦੀ ਥਾਂ ਨਵੇਂ ਸੀਐਲਪੀ ਲੀਡਰ ਦੀ ਚੋਣ ਕਰਨਾ ਹੈ।ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਨਵੇਂ ਨੇਤਾ ਦੀ ਚੋਣ ਕਰਨ ਦੇ ਅਧਿਕਾਰ ਵਾਲੇ ਸਿੰਗਲ-ਲਾਈਨ ਏਜੰਡੇ ਨੂੰ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ।
ਕੈਪਟਨ ਦਾ ਸਿਆਸੀ ਸਫ਼ਰ
11 ਮਾਰਚ 1942 ਨੂੰ ਜਨਮ ਹੋਇਆ1963 ਤੋਂ 1966 ਤੱਕ ਭਾਰਤੀ ਫੌਜ 'ਚ ਸੇਵਾ ਨਿਭਾਈਕਾਂਗਰਸ ਦੀ ਟਿਕਟ 'ਤੇ 1980 'ਚ ਲੋਕ ਸਭਾ ਚੋਣ ਜਿੱਤੀ1984 'ਚ ਔਪਰੇਸ਼ਨ ਬਲੂ ਸਟਾਰ ਦੇ ਰੋਸ ਵਿੱਚ ਸਾਂਸਦ ਤੇ ਕਾਂਗਰਸ ਤੋਂ ਅਸਤੀਫ਼ਾਕਾਂਗਰਸ 'ਚੋਂ ਅਸਤੀਫ਼ੇ ਬਾਅਦ ਅਕਾਲੀ ਦਲ 'ਚ ਸ਼ਾਮਲ ਹੋਏ1985 'ਚ ਅਕਾਲੀ ਦਲ ਦੀ ਟਿਕਟ 'ਤੇ ਤਲਵੰਡੀ ਸਾਬੋ ਤੋਂ ਵਿਧਾਇਕ ਚੁਣੇ ਗਏ1992 'ਚ ਅਕਾਲੀ ਦਲ ਨਾਲੋਂ ਵੱਖ ਹੋ ਕੇ ਅਕਾਲੀ ਦਲ ਪੰਥਕ ਬਣਾਇਆ1998 'ਚ ਕੈਪਟਨ ਨੇ ਅਕਾਲੀ ਪੰਥਕ ਦਾ ਕਾਂਗਰਸ ਵਿੱਚ ਰਲੇਵਾਂ ਕੀਤਾ1998 'ਚ ਪਟਿਆਲਾ ਲੋਕ ਸਭਾ ਸੀਟ ਤੋਂ ਚੰਦੂਮਾਜਰਾ ਤੋਂ ਚੋਣ ਹਾਰੇ1999 ਤੋਂ 2002 ਤੱਕ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ2010 ਤੋਂ 2013 ਤੱਕ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ2014 'ਚ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਰੁਣ ਜੇਤਲੀ ਨੂੰ ਹਰਾਇਆ2015 ਤੋਂ 2017 ਤੱਕ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ2017 'ਚ ਪੰਜਾਬ ਦੇ ਮੁੱਖ ਮੰਤਰੀ ਬਣੇ