ਚੰਡੀਗੜ੍ਹ: ਸੰਸਦ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਖੇਤੀ ਕਾਨੂੰਨ ਸਰਕਾਰ ਨੇ ਸੰਸਦ ਦੇ ਦੋਨਾਂ ਸਦਨਾਂ ਵਿੱਚ ਰੱਦ ਕਰ ਦਿੱਤੇ ਹਨ। ਸਰਕਾਰ ਬਾਕੀ ਮੰਗਾਂ ਨੂੰ ਵੀ ਜਲਦ ਪੂਰਾ ਕਰੇਗੀ।

 

[blurb]


  [/blurb]
ਉਧਰ, ਕਿਸਾਨ ਲੀਡਰ ਜੋਗਿੰਦਰ ਯਾਦਵ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਨਾਲ ਲੋਕਾਂ ਦੀ ਜਿੱਤ ਹੋਈ ਹੈ। ਦੇਸ਼ ਦੇ ਕਿਸਾਨਾਂ ਦੀ ਜਿੱਤ ਹੋਈ ਹੈ। ਅੱਜ ਤਿੰਨ ਕਾਨੂੰਨ ਰੱਦ ਹੋਏ ਹਨ ਤੇ ਕਿਸਾਨ ਨੂੰ ਸੰਘਰਸ਼ ਦੀ ਪ੍ਰਾਪਤੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ ਦੀ ਸਰਕਾਰ ਦੀ ਹਾਰ ਹੋਈ ਹੈ। ਅੱਗੇ ਤੋਂ ਆਉਣ ਵਾਲੇ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਕਿਸਾਨ ਨੂੰ ਦੇਖ ਕੇ ਕਾਨੂੰਨ ਬਣਾਉਣਗੇ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ MSP ਤੇ ਕਾਨੂੰਨ ਬਣਾਉਣ ਲਈ ਕਮੇਟੀ ਬਣਾਉਂਦੀ ਹੈ ਤਾਂ ਸਾਨੂੰ ਮਨਜ਼ੂਰ ਹੈ ਪਰ ਜੇਕਰ ਕਮੇਟੀ ਇਸ ਲਈ ਬਣਦੀ ਹੈ ਕਿ MSP ਦੇਣੀ ਹੈ ਜਾਂ ਨਹੀਂ ਤਾਂ ਇਹ ਨਾਮਨਜ਼ੂਰ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ MSP ਤੇ ਗਰੰਟੀ ਤੋਂ ਬਾਅਦ ਹੀ ਅੰਦੋਲਨ ਖ਼ਤਮ ਹੋਵੇਗਾ।