ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਲਈ ਕੈਪਟਨ ਸਰਕਾਰ ਨੇ ਲਿਆ ਵੱਡਾ ਫੈਸਲਾ
ਏਬੀਪੀ ਸਾਂਝਾ | 29 Dec 2018 10:25 AM (IST)
ਚੰਡੀਗੜ੍ਹ: ਨਸ਼ਾ ਮੁਕਤ ਪੰਜਾਬ ਲਈ ਕੈਪਟਨ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਹੁਣ ਸੂਬੇ ਵਿੱਚ ਪੁਲਿਸ ਨਸ਼ਾ ਤਸਕਰਾਂ ਨੂੰ ਬਿਨਾਂ ਮੁਕੱਦਮਾ ਚਲਾਏ ਇੱਲ ਸਾਲ ਤਕ ਨਜ਼ਰਬੰਦ ਕਰ ਸਕਦੀ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਸਟੀਐਫ ਦੀ ਬੈਠਕ ਦੌਰਾਨ ਇਹ ਐਲਾਨ ਕੀਤਾ। ਹੁਣ ਤਕ ਕਈ ਨਸ਼ਾ ਤਸਕਰ ਕਾਨੂੰਨੀ ਕਾਰਵਾਈਆਂ ਤੋਂ ਬਚ ਨਿਕਲਦੇ ਸੀ। ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਬਗੈਰ ਕੇਸ ਚਲਾਏ ਇੱਕ ਸਾਲ ਤਕ ਨਸ਼ਾ ਤਸਕਰਾਂ ਦੀ ਨਜ਼ਰਬੰਦੀ ਨੂੰ ਯੋਗ ਬਣਾਉਣ ਲਈ ਸਲਾਹਕਾਰੀ ਬੋਰਡ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੇ ਹੇਠਾਂ ਇੱਕ ਵੱਖਰਾ ਡ੍ਰੱਗ ਡਿਵੀਜ਼ਨ ਬਣਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਇਹ ਕਦਮ ਨਿੱਜੀ ਕੇਂਦਰਾਂ ਵੱਲੋਂ ਨਸ਼ਾ ਛੁਡਾਉਣ ਦੀ ਪ੍ਰਕਿਰਿਆ ਨਾਲ ਤਾਲਮੇਲ ਬਿਠਾਉਣ ਲਈ ਚੁੱਕਿਆ ਗਿਆ ਹੈ।