ਚੰਡੀਗੜ੍ਹ: ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਵਧੀਆ ਕੰਮ ਕੀਤਾ ਹੈ। ਵਿਧਾਇਕ ਦਲ ਦੀ ਮੀਟਿੰਗ ਵਿੱਚ ਸਾਰੇ ਹੀ ਵਿਧਾਇਕਾਂ ਨੇ ਮਤਾ ਪਾਸ ਕਰਕੇ ਉਨ੍ਹਾਂ ਦੇ ਕੰਮ ਦੀ ਪ੍ਰਸੰਸਾ ਕੀਤੀ ਹੈ।


ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਦੋ ਮਤੇ ਪਾਸ ਕੀਤੇ ਗਏ ਹਨ। ਪਹਿਲੇ ਮਤੇ ਵਿੱਚ ਕੈਪਟਨ ਦੇ ਕੰਮ ਦੀ ਪ੍ਰਸੰਸਾ ਕੀਤੀ ਗਈ। ਦੂਜੇ ਮਤੇ ਵਿੱਚ ਵਿਧਾਇਕ ਦਲ ਦਾ ਅਗਲਾ ਲੀਡਰ ਚੁਣਨ ਦੇ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਗਏ।ਨਵੇਂ ਮੁੱਖ ਮੰਤਰੀ ਦਾ ਫੈਸਲਾ ਸੋਨੀਆ ਗਾਂਧੀ 'ਤੇ ਛੱਡ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਦੋ ਮਤੇ ਪਾਸ ਕੀਤੇ ਗਏ। ਦੋਵੇਂ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ।


 


 ਪੰਜਾਬ ਨੂੰ ਨਵਾਂ ਮੁੱਖ ਮੰਤਰੀ ਅੱਜ ਰਾਤ ਹੀ ਮਿਲ ਸਕਦਾ ਹੈ। ਇਸ ਬਾਰੇ ਫੈਸਲਾ ਕਿਸੇ ਵੇਲੇ ਵੀ ਆ ਸਕਦਾ ਹੈ। ਸਾਰੇ ਵਿਧਾਇਕਾਂ ਨੂੰ ਮੀਟਿੰਗ ਖਤਮ ਹੋਣ ਮਗਰੋਂ ਵੀ ਕਾਂਗਰਸ ਭਵਨ ਵਿੱਚ ਹੀ ਰੁਕਣ ਲਈ ਕਿਹਾ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਦਿੱਲੀ ਵੱਲ ਹਨ ਤੇ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। 


 


ਦਰਅਸਲ ਕਾਂਗਰਸ ਵਿਧਾਇਕ ਦਲ ਦਾ ਲੀਡਰ ਚੁਣਨ ਲਈ ਸਾਰੇ ਅਧਿਕਾਰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੇ ਹਨ। ਹੁਣ ਹਾਈਕਮਾਨ ਦੇ ਫੈਸਲੇ ਦੀ ਉਡੀਕ ਹੈ। ਸੋਨੀਆ ਗਾਂਧੀ ਦੇ ਫੈਸਲੇ ਮਗਰੋਂ ਵਿਧਾਇਕ ਦਲ ਦੇ ਲੀਡਰ ਦਾ ਐਲਾਨ ਹੋਏਗਾ ਜੋ ਪੰਜਾਬ ਦਾ ਮੁੱਖ ਮੰਤਰੀ ਬਣੇਗਾ।


 


ਦੱਸ ਦਈਏ ਕਿ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਵਿਧਾਇਕ ਦਲ ਦਾ ਲੀਡਰ ਚੁਣਨ ਦੇ ਅਧਿਕਾਰ ਹਾਈਕਮਾਨ ਨੂੰ ਸੌਂਪ ਦਿੱਤੇ ਗਏ ਹਨ। ਇਸ ਲਈ ਹੁਣ ਹਾਈਕਮਾਨ ਵੱਲੋਂ ਹੀ ਫੈਸਲਾ ਕੀਤਾ ਜਾਏਗਾ।


 



ਦੱਸ ਦਈਏ ਕਿ ਵਿਧਾਇਕ ਦਲ ਦੀ ਮੀਟਿੰਗ ਵਿੱਚ ਕਾਂਗਰਸ ਦੇ 80 ਵਿੱਚੋਂ 78 ਵਿਧਾਇਕ ਸ਼ਾਮਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਮੀਟਿੰਗ ਵਿੱਚ ਨਹੀਂ ਗਏ। ਕੈਪਟਨ ਨੇ ਮੀਟਿੰਗ ਤੋਂ ਪਹਿਲਾਂ ਅਸਤੀਫਾ ਦੇ ਕੇ ਕਹਿ ਦਿੱਤਾ ਸੀ ਕਿ ਹੁਣ ਜਿਸ ਨੂੰ ਮਰਜ਼ੀ ਮੁੱਖ ਮੰਤਰੀ ਚੁਣ ਲਵੋ।