ਪੜਚੋਲ ਕਰੋ

ਕੈਪਟਨ ਸਰਕਾਰ ਨੂੰ ਚਿੰਬੜਿਆ 'ਕਰੋ ਨਾ ਵਾਇਰਸ', ਹਾਲਤ ਗੰਭੀਰ!

ਕੈਪਟਨ ਸਰਕਾਰ ਨੂੰ 'ਕਰੋ ਨਾ ਵਾਇਰਸ' ਚਿੰਬੜ ਗਿਆ ਹੈ। ਇਸ ਲਈ ਸਰਕਾਰ ਦੀ ਹਾਲਤ ਗੰਭੀਰ ਹੈ। ਇਹ ਇਲਜ਼ਾਮ ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ 5ਵੇਂ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੇ ਕਾਂਗਰਸ ਸਰਕਾਰ 'ਤੇ ਇਹ ਇਲਜ਼ਾਮ ਲਾਏ।

ਚੰਡੀਗੜ੍ਹ: ਕੈਪਟਨ ਸਰਕਾਰ ਨੂੰ 'ਕਰੋ ਨਾ ਵਾਇਰਸ' ਚਿੰਬੜ ਗਿਆ ਹੈ। ਇਸ ਲਈ ਸਰਕਾਰ ਦੀ ਹਾਲਤ ਗੰਭੀਰ ਹੈ। ਇਹ ਇਲਜ਼ਾਮ ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੇ 5ਵੇਂ ਦਿਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਨੇ ਕਾਂਗਰਸ ਸਰਕਾਰ 'ਤੇ ਇਹ ਇਲਜ਼ਾਮ ਲਾਏ। 'ਆਪ' ਵਿਧਾਇਕਾਂ ਨੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਕਿਸਾਨ ਵਿੰਗ ਦੇ ਪ੍ਰਧਾਨ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ 'ਆਪ' ਵਿਧਾਇਕਾਂ ਨੇ ਮੂੰਹਾਂ 'ਤੇ ਮਾਸਕ ਪਾ ਕੇ ਸਰਕਾਰ ਦੀ ਖਿੱਲੀ ਉਡਾਈ, ਕਿਉਂਕਿ ਬੀਤੇ ਕੱਲ੍ਹ ਸਦਨ 'ਚ ਰਾਜਪਾਲ ਦੇ ਭਾਸ਼ਣ 'ਤੇ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਚੀਨ 'ਚ ਕਰੋਨਾ ਵਾਇਰਸ ਫੈਲਣ ਕਾਰਨ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ 'ਚ ਦੇਰੀ ਹੋ ਰਹੀ ਹੈ। ਹਰਪਾਲ ਚੀਮਾ, ਅਮਨ ਅਰੋੜਾ ਤੇ ਕੁਲਤਾਰ ਸਿੰਘ ਸੰਧਵਾਂ ਨੇ ਵਿਅੰਗ ਕੀਤਾ ਕਿ ਪੰਜਾਬ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ 'ਤੇ ਚੀਨ ਦੇ ਕਰੋਨਾ ਵਾਇਰਸ ਦਾ ਨਹੀਂ ਸਗੋਂ ਕੈਪਟਨ ਅਮਰਿੰਦਰ ਸਿੰਘ ਦੇ 'ਕਰੋ ਨਾ ਵਾਇਰਸ' ਦਾ ਸ਼ਿਕਾਰ ਹੈ। ਇਸ 'ਕਰੋ ਨਾ ਵਾਇਰਸ' ਕਾਰਨ ਕੈਪਟਨ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਤੋਂ ਨਾ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ ਤੇ ਨਾ ਕੋਈ ਕੰਮ ਕੀਤਾ ਹੈ। ਜਿਸ ਕਾਰਨ ਨਾ ਕੇਵਲ ਕਿਸਾਨ ਅਤੇ ਮਜ਼ਦੂਰ ਹੀ ਤ੍ਰਾਹ-ਤ੍ਰਾਹ ਨਹੀਂ ਕਰ ਰਹੇ ਸਗੋਂ ਹਰੇਕ ਵਰਗ ਦੁਖੀ ਤੇ ਨਿਰਾਸ਼ ਹੈ। ਚੀਮਾ ਨੇ ਕਿਹਾ ਕਿ ਪੂਰਾ ਕਰਜ਼ਾ ਮਾਫ਼ ਕਰਨ ਦੇ ਫਾਰਮ ਭਰਾ ਕੇ ਕੈਪਟਨ ਨੇ ਸੱਤਾ ਤਾਂ ਹਾਸਲ ਕਰ ਲਈ ਪਰ ਕਿਸਾਨਾਂ-ਮਜ਼ਦੂਰਾਂ ਨਾਲ ਕੀਤੇ ਵਾਅਦੇ ਤੋਂ ਭੱਜ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵਾਅਦੇ ਮੁਤਾਬਕ ਕਰਜ਼ਾ ਮੁਆਫ਼ ਨਾ ਕਰਕੇ ਧੋਖਾ ਕੀਤਾ ਉੱਤੋਂ ਝੂਠੇ ਪ੍ਰਚਾਰ 'ਤੇ ਕਰੋੜਾਂ ਰੁਪਏ ਖ਼ਰਚ ਕਰ ਰਹੇ ਹਨ। 'ਆਪ' ਆਗੂਆਂ ਨੇ ਕਿਸਾਨਾਂ ਮਜ਼ਦੂਰਾਂ ਦੀ ਪੂਰਨ ਕਰਜ਼ਾ ਮੁਆਫ਼ੀ, ਆਵਾਰਾ ਪਸ਼ੂਆਂ ਦੇ ਨੁਕਸਾਨ ਨੂੰ ਰੋਕਣ, ਦਿੱਲੀ ਦੀ ਕੇਜਰੀਵਾਲ ਸਰਕਾਰ ਦੀ ਤਰਜ਼ 'ਤੇ ਪੰਜਾਬ 'ਚ ਵੀ ਸਵਾਮੀਨਾਥਨ ਸਿਫ਼ਾਰਸ਼ਾਂ ਦੇ ਆਧਾਰ 'ਤੇ ਲਾਭ ਦੇਣ, ਮਜ਼ਦੂਰਾਂ ਦੇ ਕਰਜ਼ੇ ਮਾਫ਼ ਤੇ ਮਨਰੇਗਾ ਮਜ਼ਦੂਰਾਂ ਦੀ ਬਕਾਇਆ ਮਜ਼ਦੂਰੀ ਜਾਰੀ ਕਰਨ, ਕੇਂਦਰ ਸਰਕਾਰ ਵੱਲੋਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ (ਐਮਐਸਪੀ) ਤੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਇੱਕਜੁੱਟ ਵਿਰੋਧ ਵਰਗੇ ਮੁੱਦੇ ਉਠਾਏ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget