ਪੜਚੋਲ ਕਰੋ

ਪੰਜਾਬ ਦੇ ਕਾਰੋਬਾਰੀਆਂ 'ਤੇ ਕੈਪਟਨ ਸਰਕਾਰ ਮਿਹਰਬਾਨ, ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ

ਕੈਬਨਿਟ ਦੇ ਫੈਸਲੇ ਨਾਲ ਜਿਹੜੇ ਕਾਰੋਬਾਰੀਆਂ ਦੀ ਅਸੈਸਮੈਂਟ 31 ਦਸੰਬਰ, 2020 ਤਕ ਕੀਤੀ ਜਾ ਚੁੱਕੀ ਹੈ, ਉਹ 30 ਅਪ੍ਰੈਲ, 2021 ਤਕ ਇਸ ਯੋਜਨਾ ਦੇ ਤਹਿਤ ਸੀ ਫਾਰਮ ਨਿਪਟਾਉਣ ਲਈ ਅਰਜ਼ੀ ਦੇ ਸਕਣਗੇ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨੂੰ ਵੱਡੀ ਰਾਹਤ ਦੇਣ ਜਾ ਰਹੀ ਹੈ। ਦਰਅਸਲ ਵਪਾਰੀਆਂ ਨੂੰ ਸੀ ਫਾਰਮ ਲਈ ਪੰਜਾਬ ਏਕਮੁਸ਼ਤ ਨਿਪਟਾਰਾ ਯੋਜਨਾ-2021 (OTS) ਦਾ ਲਾਭ ਮਿਲੇਗਾ। ਜੀਐਸਟੀ ਲਾਗੂ ਹੋਣ ਤੋਂ ਪਹਿਲਾਂ ਦੇ ਸੀ-ਫਾਰਮ ਮਾਮਲਿਆਂ ਦਾ ਨਿਪਟਾਰਾ ਕਰਨ ਲਈ ਮੰਤਰੀ ਮੰਡਲ ਨੇ ਓਟੀਐਸ ਨੂੰ ਮਨਜੂਰੀ ਦੇ ਦਿੱਤੀ ਹੈ। ਯੋਜਨਾ ਪਹਿਲੀ ਫਰਵਰੀ, 2021 ਤੋਂ ਲਾਗੂ ਹੋਵੇਗੀ। ਵਪਾਰੀ ਇਸ ਯੋਜਨਾ ਨੂੰ ਲਾਗੂ ਕਰਨ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਵਰਚੂਅਲ ਰੂਪ ਤੋਂ ਵਪਾਰੀਆਂ ਨਾਲ ਗੱਲ ਕਰਕੇ ਯੋਜਨਾ ਦਾ ਅਧਿਕਾਰਤ ਐਲਾਨ ਕਰਨਗੇ। ਯੋਜਨਾ ਲਾਗੂ ਹੋਣ ਨਾਲ ਸਰਕਾਰੀ ਖਜ਼ਾਨੇ ਤੇ 121.06 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਪੰਜ ਲੱਖ ਰੁਪਏ ਤੋਂ ਜ਼ਿਆਦਾ ਟੈਕਸ ਵਾਲੇ ਵਪਾਰੀਆਂ ਨੂੰ ਅਜੇ ਇਸ ਯੋਜਨਾ ਦਾ ਲਾਭ ਨਹੀਂ ਮਿਲੇਗਾ।

ਕੈਬਨਿਟ ਦੇ ਫੈਸਲੇ ਨਾਲ ਜਿਹੜੇ ਕਾਰੋਬਾਰੀਆਂ ਦੀ ਅਸੈਸਮੈਂਟ 31 ਦਸੰਬਰ, 2020 ਤਕ ਕੀਤੀ ਜਾ ਚੁੱਕੀ ਹੈ, ਉਹ 30 ਅਪ੍ਰੈਲ, 2021 ਤਕ ਇਸ ਯੋਜਨਾ ਦੇ ਤਹਿਤ ਸੀ ਫਾਰਮ ਨਿਪਟਾਉਣ ਲਈ ਅਰਜ਼ੀ ਦੇ ਸਕਣਗੇ। ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। ਵਪਾਰੀਆਂ ਨੂੰ ਸੈਲਫ-ਅਸੈਸਮੈਂਟ ਕਰਕੇ ਨਿਪਟਾਰੇ ਲਈ ਦੇਣ ਯੋਗ ਮੂਲ ਟੈਕਸ ਦੀ ਅਦਾਇਗੀ ਦੇ ਸਬੂਤ ਜਮ੍ਹਾ ਕਰਵਾਉਣੇ ਹੋਣਗੇ।

ਇਸ ਤਰ੍ਹਾਂ ਮਿਲੇਗਾ OTS ਦਾ ਲਾਭ

ਸਾਲ 2013-14 ਦੀ ਅਸੈਸਮੈਂਟ 'ਚ ਇਕ ਲੱਖ ਰੁਪਏ ਤਕ ਦੀ ਮੰਗ ਕਰਨ ਵਾਲੇ 40,000 ਤੋਂ ਜ਼ਿਆਦਾ ਵਪਾਰੀਆਂ ਨੂੰ 90 ਫੀਸਦ ਟੈਕਸ ਛੋਟ 'ਤੇ ਵਿਆਜ ਤੇ ਜੁਰਮਾਨੇ 'ਚ 100 ਫੀਸਦ ਦੀ ਰਾਹਤ ਮਿਲੇਗੀ। ਉਨ੍ਹਾਂ ਨੂੰ ਸਿਰਫ਼ 10 ਫੀਸਦ ਬਕਾਇਆ ਟੈਕਸ ਹੀ ਦੇਣਾ ਪਵੇਗਾ।

ਸਾਲ 2013-14 ਦੀ ਅਸੈਸਮੈਂਟ 'ਚ ਇਕ ਤੋਂ ਪੰਜ ਲੱਖ ਰੁਪਏ ਦੀ ਮੰਗ ਕਰਨ ਵਾਲੇ 4755 ਵਪਾਰੀਆਂ ਨੂੰ ਵਿਆਜ ਤੇ ਜੁਰਮਾਨੇ 'ਚ 100 ਫੀਸਦ ਰਾਹਤ ਮਿਲੇਗੀ।

ਸਾਲ 2005-2006 ਤੋਂ 2012-2013 ਤਕ ਦੇ ਵਿੱਤੀ ਸਾਲਾਂ ਨਾਲ ਸਬੰਧਤ 7004 ਮਾਮਲਿਆਂ 'ਚ ਮੰਗੇ ਗਏ ਬਕਾਏ ਵੀ ਪੈਂਡਿੰਗ ਹਨ। ਇਨ੍ਹਾਂ ਚੋਂ 4037 ਮਾਮਲਿਆਂ 'ਚ ਵਪਾਰੀਆਂ ਨੂੰ 90 ਫੀਸਦ ਟੈਕਸ ਛੋਟ ਤੇ ਵਿਆਜ 'ਤੇ ਜੁਰਮਾਨੇ 'ਚ 100 ਫੀਸਦ ਦੀ ਰਾਹਤ ਮਿਲੇਗੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਅਮਰਨਾਥ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ, ਸੜਕ ਤੋਂ ਫਿਸਲ ਕੇ ਮਕਾਨ 'ਤੇ ਡਿਗੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ, ਲੰਗਰ ਹਾਲ 'ਚ ਹੋਇਆ ਸੀ ਵਿਵਾਦ; ਜਾਣੋ ਪੂਰਾ ਮਾਮਲਾ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪਠਾਨਕੋਟ 'ਚ ਤੇਜ਼ ਮੀਂਹ, ਜਲੰਧਰ 'ਚ ਛਾਏ ਬੱਦਲ, ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget