ਪੜਚੋਲ ਕਰੋ

ਵਿਧਾਨ ਸਭਾ 'ਚ ਸ਼ਰਧਾਂਜਲੀ ਦੇਣ ਦੇ ਮੁੱਦੇ 'ਤੇ ਕਲੇਸ਼, 'ਆਪ' ਨੇ ਲਾਏ ਗੰਭੀਰ ਇਲਜ਼ਾਮ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਾਂ ਦੇ ਭਖਵੇਂ ਮੁੱਦਿਆਂ ਦਾ ਹੱਲ ਤਾਂ ਦੂਰ, ਉਨ੍ਹਾਂ ਨੂੰ ਸੁਣਨ ਦਾ ਸਾਹਮਣਾ ਕਰਨ ਲਈ ਵੀ ਤਿਆਰ ਨਹੀਂ। ਆਪਣੇ ਇੱਕ ਵੀ ਚੋਣ ਵਾਅਦੇ ਨੂੰ ਪੂਰਾ ਕਰਨ ਤੋਂ ਪੂਰੀ ਤਰ੍ਹਾਂ ਅਸਫਲ ਰਹੀ ਕਾਂਗਰਸ ਸਰਕਾਰ ਲੋਕ ਮੁੱਦਿਆਂ ਤੋਂ ਭੱਜ ਰਹੀ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਲੋਕਾਂ ਦੇ ਭਖਵੇਂ ਮੁੱਦਿਆਂ ਦਾ ਹੱਲ ਤਾਂ ਦੂਰ, ਉਨ੍ਹਾਂ ਨੂੰ ਸੁਣਨ ਦਾ ਸਾਹਮਣਾ ਕਰਨ ਲਈ ਵੀ ਤਿਆਰ ਨਹੀਂ। ਆਪਣੇ ਇੱਕ ਵੀ ਚੋਣ ਵਾਅਦੇ ਨੂੰ ਪੂਰਾ ਕਰਨ ਤੋਂ ਪੂਰੀ ਤਰ੍ਹਾਂ ਅਸਫਲ ਰਹੀ ਕਾਂਗਰਸ ਸਰਕਾਰ ਲੋਕ ਮੁੱਦਿਆਂ ਤੋਂ ਭੱਜ ਰਹੀ ਹੈ। ਵਿਧਾਨ ਸਭਾ ਦਾ ਤਾਜਾ ਇਜਲਾਸ ਇਸ ਦੀ ਪ੍ਰਤੱਖ ਮਿਸਾਲ ਹੈ, ਜਦਕਿ ਲੋਕ ਤੇ ਸੂਬੇ ਨਾਲ ਸਬੰਧਤ ਮੁੱਦੇ-ਮਸਲਿਆਂ ਦੀ ਗਿਣਤੀ ਇੰਨੀ ਜ਼ਿਆਦਾ ਹੈ ਕਿ 20 ਦਿਨ ਦਾ ਇਜਲਾਸ ਵੀ ਘੱਟ ਹੈ।

ਦੱਸ ਦੇਈਏ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਦੇ ਪਹਿਲੇ ਦਿਨ ਦਾ ਸੈਸ਼ਨ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ ਪਰ ਮਹਿਜ਼ 14 ਮਿੰਟਾਂ ਦੀ ਸੁਣਵਾਈ ਬਾਅਦ ਹੀ ਇਸ ਨੂੰ ਟਾਲ ਦਿੱਤਾ ਗਿਆ। ਹੁਣ ਅਗਲਾ ਸੈਸ਼ਨ ਸੋਮਵਾਰ ਨੂੰ ਹੋਏਗਾ। ਦਰਅਸਲ ਸਦਨ ਵਿੱਚ ਸ਼ਰਧਾਂਜਲੀ ਦੇਣ ਲਈ ਪ੍ਰਸਤਾਵਤ ਨਾਵਾਂ 'ਤੇ ਧਿਰਾਂ ਵਿੱਚ ਸਹਿਮਤੀ ਨਾ ਬਣਨ ਕਰਕੇ ਵਿਵਾਦ ਵਧ ਗਿਆ ਜਿਸ ਕਰਕੇ ਸਦਨ ਦੀ ਕਾਰਵਾਈ ਸਥਗਿਤ ਕਰਨੀ ਪਈ।

'ਆਪ' ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਜਗਸੀਰ ਸਿੰਘ ਨੂੰ, ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਸੈਸ਼ਨ ਤੋਂ ਲੈ ਕੇ ਹੁਣ ਤੱਕ ਆਤਮ ਹੱਤਿਆ ਕਰਨ ਵਾਲੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ, ਅਮਨ ਅਰੋੜਾ ਨੇ ਫਤਹਿਵੀਰ ਸਿੰਘ ਨੂੰ ਤੇ ਮੀਤ ਹੇਅਰ ਨੇ ਸੀਵਰੇਜ ਦੀ ਜ਼ਹਿਰੀਲੀ ਗੈਸ ਨਾਲ ਮਰਨ ਵਾਲੇ ਮਜ਼ਦੂਰਾਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਸਦਨ 'ਚ ਰੱਖੀ ਸੀ, ਜਿਸ ਨੂੰ ਸਪੀਕਰ ਨੇ ਠੁਕਰਾ ਦਿੱਤਾ। ਹਾਲਾਂਕਿ ਉਨ੍ਹਾਂ ਫ਼ਤਹਿਵੀਰ ਸਿੰਘ ਨੂੰ ਸ਼ਰਧਾਂਜਲੀ ਦੇਣਾ ਮਨਜ਼ੂਰ ਕਰ ਲਿਆ।

ਚੀਮਾ ਨੇ ਵਿਧਾਨ ਸਭਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 'ਆਪ' ਵਿਧਾਇਕ ਦਲ ਨੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਮਿਲ ਕੇ ਦਰਜਨ ਤੋਂ ਵੱਧ ਮੁੱਦਿਆਂ ਲਈ 20 ਦਿਨਾਂ ਦੇ ਇਜਲਾਸ ਦੀ ਮੰਗ ਕੀਤੀ ਸੀ ਤੇ ਇਹੋ ਮੰਗ ਬੀਏਸੀ (ਬਿਜ਼ਨੈੱਸ ਐਡਵਾਈਜ਼ਰੀ ਕਮੇਟੀ) 'ਚ ਚੁੱਕੀ ਗਈ ਹੈ। ਉਨ੍ਹਾਂ ਮਾਸੂਮ ਬੱਚੇ ਫਤਹਿਵੀਰ ਸਿੰਘ ਤੇ ਸੰਤ ਬਾਬਾ ਲਾਭ ਸਿੰਘ ਕਾਰ ਸੇਵਾ ਵਾਲਿਆਂ ਨੂੰ ਸਦਨ 'ਚ ਸ਼ਰਧਾਂਜਲੀ ਦੇਣ ਦਾ ਸਵਾਗਤ ਕੀਤਾ, ਪਰ ਕਿਹਾ ਕਿ ਬੇਰੁਜ਼ਗਾਰੀ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਜਗਸੀਰ ਸਿੰਘ ਨੂੰ ਸ਼ਰਧਾਂਜਲੀ ਨਾ ਦੇ ਕੇ ਬੇਰੁਜ਼ਗਾਰਾਂ, ਦਲਿਤਾਂ ਤੇ ਅਪੰਗਾਂ ਦਾ ਅਪਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਗਸੀਰ ਸਿੰਘ ਨਾ ਕੇਵਲ ਯੂਜੀਸੀ ਨੈੱਟ ਪਾਸ, ਟੈਟ ਪਾਸ ਯੋਗਤਾਵਾਂ ਰੱਖਦਾ ਸੀ ਸਗੋਂ 2 ਰਿਜ਼ਰਵੇਸ਼ਨਾਂ ਯੋਗਤਾ ਵੀ ਰੱਖਦਾ ਸੀ।

ਉਨ੍ਹਾਂ ਕਿਹਾ ਕਿ ਜਲ ਸੰਕਟ, ਦਰਿਆਈ ਪਾਣੀ, ਭੌਂ-ਜਲ, ਪਾਣੀਆਂ ਦਾ ਪ੍ਰਦੂਸ਼ਣ, ਖੇਤੀ ਸੰਕਟ, ਕਿਸਾਨੀ ਕਰਜ਼, ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ, ਬੇਰੁਜ਼ਗਾਰੀ, ਨਸ਼ੇ, ਏਡਜ਼/ਐਚਆਈਵੀ, ਲੈਂਡ ਮਾਫ਼ੀਆ-ਸੈਂਡ ਮਾਫ਼ੀਆ, ਮੁਲਾਜ਼ਮ ਮੰਗਾਂ, ਬਦਹਾਲ ਕਾਨੂੰਨ ਅਵਸਥਾ, ਪੁਲਸ ਅਤੇ ਪ੍ਰਸ਼ਾਸਨ ਦਾ ਸਿਆਸੀਕਰਨ, ਜੇਲ੍ਹਾਂ 'ਚ ਸਰਗਰਮ ਗੈਂਗ, ਆਵਾਰਾ ਪਸ਼ੂ, ਆਵਾਰਾ ਕੁੱਤੇ, ਦਲਿਤਾਂ ਦੇ 5 ਮਰਲਿਆਂ ਦੇ ਪਲਾਟ, ਮਨਰੇਗਾ ਯੋਜਨਾ, ਐਸਸੀ ਸਕਾਲਰਸ਼ਿਪ, ਸ਼ਾਮਲਾਤ ਜ਼ਮੀਨਾਂ 'ਚ ਹਿੱਸੇਦਾਰੀ, ਮਹਿੰਗੀ ਬਿਜਲੀ ਅਤੇ ਸੜਕ ਹਾਦਸਿਆਂ ਕਾਰਨ ਰੋਜ਼ਾਨਾ ਹੁੰਦੀਆਂ ਮੌਤਾਂ ਆਦਿ ਪ੍ਰਮੁੱਖ ਮੁੱਦੇ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Advertisement
ABP Premium

ਵੀਡੀਓਜ਼

Mukh Mantri |ਮੁੱਖ ਮੰਤਰੀ ਦੇ ਕੁਟਾਪੇ 'ਚ ਨਵਾਂ ਮੋੜ! ਸਸਪੈਂਡ ਪੁਲਿਸ ਅਫ਼ਸਰਾਂ ਨੇ ਚੁੱਕ ਲਿਆ ਵੱਡਾ ਕਦਮ |Abp Sanjhaਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
ਕਾਰੋਬਾਰੀ ਤੋਂ ਲੁੱਟੇ ਢਾਈ ਲੱਖ ਰੁਪਏ, ਚਾਕੂ ਦੀ ਨੋਕ 'ਤੇ ਵਾਰਦਾਤ ਨੂੰ ਦਿੱਤਾ ਅੰਜਾਮ, ਚੌਲ ਖਰੀਦਣ ਜਾ ਰਹੇ ਸੀ ਪਿਓ-ਪੁੱਤ
10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ
10 ਹਜ਼ਾਰ ਰੁਪਏ 'ਚ ਘਰ ਲਿਆਓ 55 KMPL ਮਾਈਲੇਜ ਦੇਣ ਵਾਲੀ ਇਹ ਬਾਈਕ, ਇੱਥੇ ਜਾਣੋ EMI ਡਿਟੇਲ
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
Mankirt Aulakh Challaned: ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਭਾਰੀ ਚਲਾਨ, ਪੜ੍ਹੋ ਪੂਰੀ ਖਬਰ...
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
ਜੇਕਰ ਤੁਹਾਡਾ iPhone ਵੀ ਹੁੰਦਾ ਸਲੋ ਚਾਰਜ, ਤਾਂ ਅਪਣਾਓ ਇਹ ਟ੍ਰਿਕ, ਮਿੰਟਾਂ 'ਚ ਹੋ ਜਾਵੇਗਾ ਫੁੱਲ
Embed widget