ਚੰਡੀਗੜ੍ਹ: ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।
ਪੰਜਾਬ ਵਿਧਾਨ ਸਭਾ ਦੇ 14ਵੇਂ ਇਜਲਾਸ ਦੀ ਸ਼ੁਰੂਆਤ 11 ਵਜੇ ਰਾਜਪਾਲ ਦੇ ਭਾਸ਼ਣ ਨਾਲ ਹੋਈ। ਬਾਅਦ ਦੁਪਹਿਰ ਸਦਨ ਵੱਲੋਂ ਸਿਆਸੀ ਤੇ ਹੋਰ ਉੱਘੀਆਂ ਹਸਤੀਆਂ, ਆਜ਼ਾਦੀ ਘੁਲਾਟੀਆਂ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। 2022 ਵਿੱਚ ਪੰਜਾਬ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਇਜਲਾਸ ’ਚ ਨਵੇਂ ਐਲਾਨ ਤੇ ਪਿਛਲੇ ਵਾਅਦਿਆਂ ਦੀ ਪੂਰਤੀ ਕਰਨ ਦੇ ਫ਼ੈਸਲੇ ਵੇਖਣ ਨੂੰ ਮਿਲ ਸਕਦੇ ਹਨ। ਇਜਲਾਸ ’ਚ ਮੁੱਖ ਧਿਆਨ ਖੇਤੀਬਾੜੀ ’ਤੇ ਰਹਿਣ ਦੀ ਸੰਭਾਵਨਾ ਹੈ।
ਵਿਰੋਧੀ ਧਿਰਾਂ ਦੀ ਸਰਕਾਰ ਨੂੰ ਘੇਰਨ ਦੀ ਤਿਆਰੀ
ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਇਜਲਾਸ ਦੌਰਾਨ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ’ਤੇ ਸੁਆਲ ਉਠਾਏ ਜਾਣਗੇ ਤੇ ਮਾਫ਼ੀਆ ਦੇ ਮੁੱਦੇ ’ਤੇ ਹਾਕਮ ਧਿਰ ਨੂੰ ਘੇਰਿਆ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਅੱਜ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗਾ। ਪੰਜਾਬ ਭਰ ’ਚੋਂ ਅਕਾਲੀ ਵਰਕਰ ਪਹਿਲਾਂ ਚੰਡੀਗੜ੍ਹ ਇਕੱਠੇ ਹੋਣਗੇ ਤੇ ਮਗਰੋਂ ਵਿਧਾਨ ਸਭਾ ਵੱਲ ਕੂਚ ਕਰਨਗੇ। ਅਕਾਲੀ ਦਲ ਦੇ ਜਨਰਲ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸੁੱਤੀ ਸਰਕਾਰ ਨੂੰ ਜਗਾਉਣ ਲਈ ਘਿਰਾਓ ਕੀਤਾ ਜਾਵੇਗਾ। ਚੰਡੀਗੜ੍ਹ ਦੇ ਸੈਕਟਰ 25 ਦੇ ਮੈਦਾਨ ਵਿੱਚ ਪਹਿਲਾਂ ਰੈਲੀ ਹੋਵੇਗੀ ਤੇ ਮਗਰੋਂ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸਰਕਾਰ ’ਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦਾ ਦਬਾਅ ਬਣਾਉਣਗੇ। ਇਸੇ ਤਰ੍ਹਾਂ ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਤੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਵੀ ਲੋਕ ਮੁੱਦੇ ਉਠਾਏ ਜਾਣੇ ਹਨ।
ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਸ਼ੁਰੂ, ਵਿਰੋਧੀ ਧਿਰਾਂ ਨੂੰ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ
ਏਬੀਪੀ ਸਾਂਝਾ
Updated at:
01 Mar 2021 11:26 AM (IST)
ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਅੱਜ ਪਹਿਲੇ ਦਿਨ ਤੋਂ ਹੀ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਆਮ ਆਦਮੀ ਪਾਰਟੀ ਨੇ ਅੱਜ ਸਾਈਕਲ ਰੈਲੀ ਕੀਤੀ। ਇਸ ਲਈ ਪੂਰਾ ਇਜਲਾਸ ਹੰਗਾਮਾ ਭਰਪੂਰ ਰਹਿਣ ਵਾਲਾ ਹੈ।
ਕੈਪਟਨ ਸਰਕਾਰ ਦਾ ਆਖ਼ਰੀ ਬਜਟ ਇਜਲਾਸ ਸ਼ੁਰੂ- ਪੁਰਾਣੀ ਤਸਵੀਰ
NEXT
PREV
Published at:
01 Mar 2021 11:26 AM (IST)
- - - - - - - - - Advertisement - - - - - - - - -