ਪੜਚੋਲ ਕਰੋ

ਪੰਜਾਬ ਦੀ ਕਾਨੂੰਨ ਵਿਵਸਥਾ ਦੇ ਆਪ ਨੇ ਚੁੱਕੇ ਸਵਾਲ, ਕੈਪਟਨ ਸਰਕਾਰ ਨੂੰ ਦਿੱਤੀ ਇਹ ਸਲਾਹ

ਰਾਘਵ ਚੱਢਾ ਨੇ ਕੈਪਟਨ ਸਰਕਾਰ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਖ਼ਰਾਬ ਹੋਣ ’ਤੇ ਚਿੰਤਾਂ ਜਾਹਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ। 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਕੈਪਟਨ ਸਰਕਾਰ ਨੂੰ ਸੂਬੇ ਵਿੱਚ ਕਾਨੂੰਨ ਵਿਵਸਥਾ ਖ਼ਰਾਬ ਹੋਣ ’ਤੇ ਚਿੰਤਾਂ ਜਾਹਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੂੰ ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੇ ਯਤਨ ਕਰਨੇ ਚਾਹੀਦੇ ਹਨ। 

ਸੋਮਵਾਰ ਨੂੰ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਰਾਘਵ ਚੱਢਾ ਨੇ ਕਿਹਾ ਪਾਕਿਸਤਾਨ ਦੀ ਸਰਹੱਦ ਦੇ ਨਾਲ ਲੱਗਦੇ ਅੰਮ੍ਰਿਤਸਰ ਦੇ ਖੇਤਰਾਂ ਵਿਚ ਹਥਿਆਰ ਅਤੇ ਹੋਰ ਧਮਾਕੇਦਾਰ ਸਮੱਗਰੀ ਮਿਲਣਾ ਅਤਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਵੱਲੋਂ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਉੱਤੇ ਗੰਭੀਰ ਵਿਚਾਰ ਚਰਚਾ ਕੀਤੀ ਜਾਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਕਤਲ ਦੀਆਂ ਘਟਨਾਵਾਂ ਵੱਧ ਗਈਆਂ ਹਨ ਅਤੇ ਦੇਸ਼ ਵਿਰੋਧੀ ਤਾਕਤਾਂ ਦੀਆਂ ਗਤੀਵਿਧੀਆਂ ਵਿੱਚ ਵੀ ਤੇਜ਼ੀ ਹੋਈ ਹੈ। ਚੱਢਾ ਨੇ ਕਿਹਾ ਕਿ ਮੁਹਾਲੀ ਵਿੱਚ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਜਿਸ ਨਾਲ ਕਿ ਆਮ ਲੋਕਾਂ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। 
 
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਨਾਲ ਰਹਿਣਾ ਜਾਣਦੇ ਹਨ ਅਤੇ ਉਹ ਪੰਜਾਬ ਦਾ ਮਹੌਲ ਖ਼ਰਾਬ ਕਰਨ ਵਾਲੀਆਂ ਤਾਕਤਾਂ ਨੂੰ ਮੂੰਹ ਤੋੜ ਜਵਾਬ ਦੇਣਗੇ। ਆਮ ਆਦਮੀ ਪਾਰਟੀ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਤੋਂ ਬਹੁਤ ਚਿੰਤਤ ਹੈ ਅਤੇ ਕੈਪਟਨ ਸਰਕਾਰ ਨੂੰ ਸੂਬੇ ’ਚ ਸ਼ਾਂਤੀ ਬਹਾਲ ਰੱਖਣ ਵਿੱਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਦ੍ਰਿੜ ਸੰਕਪਲ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਮਾਜ ਵਿਰੋਧੀ ਘਟਨਾਵਾਂ ਵਾਪਰੀਆਂ ਹਨ ਪ੍ਰੰਤੂ ਅਜੇ ਵੀ ਪੰਜਾਬ ਸਰਕਾਰ ਨੇ ਇਸ ਸਬੰਧੀ ਕੋਈ ਠੋਸ ਨੀਤੀ ਤਿਆਰ ਨਹੀਂ ਕੀਤੀ ਹੈ।

ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਤੁਰੰਤ ਇਸ ਮਸਲੇ ਉੱਤੇ ਅਧਿਕਾਰੀਆਂ ਨਾਲ ਗੱਲ ਕਰਨ ਅਤੇ ਸਾਰੀਆਂ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ। ਰਾਘਵ ਚੱਢਾ ਨੇ ਕੈਪਟਨ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਚੇਤਵਾਨੀ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਖ਼ਰਾਬ ਹੋ ਰਹੀ ਕਾਨੂੰਨ ਵਿਵਸਥਾ ਨੂੰ ਤੁਰੰਤ ਰੋਕਿਆ ਜਾਵੇ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਸਮੇਂ ਵਿੱਚ ਅਤਿ ਮਾੜੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਕਾਰਨ ਸੂਬੇ ਦੀ ਸਮਾਜਿਕ ਆਰਥਿਕ ਅਤੇ ਸੱਭਿਆਚਾਰਕ ਤੌਰ ਤੇ ਨੁਕਸਾਨ ਹੋਇਆ ਹੈ ਅਤੇ ਹੁਣ ਭਵਿੱਖ ਵਿੱਚ ਪੰਜਾਬ ਅਜਿਹਾ ਕੁਝ ਵੀ ਹੋਰ ਨਹੀਂ ਚਾਹੁੰਦਾ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਤੁਰੰਤ ਆਪਣੀਆਂ ਏਜੰਸੀਆਂ ਨੇ ਇਨ੍ਹਾਂ ਚੀਜ਼ਾਂ ਤੇ ਨਜ਼ਰ ਰੱਖਣ ਲਈ ਨਿਰਦੇਸ਼ ਜਾਰੀ ਕਰਨ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget