ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮੰਗ ਕੀਤੀ ਹੈ ਕਿ ਕੋਰੋਨਾ ਮਹਾਮਾਰੀ ਦੇ ਚਲਦਿਆਂ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਸ਼ਹਿਰੀ ਪਰਿਵਾਰਾਂ ਦੀ ਮਾੜੀ ਵਿੱਤੀ ਹਾਲਤ ਦੇ ਮੱਦੇਨਜਰ ਪਿਛਲੇ ਦੋ ਸਾਲਾਂ ਦਾ ਪ੍ਰਾਪਰਟੀ ਟੈਕਸ ਪੰਜਾਬ ਸਰਕਾਰ ਵੱਲੋਂ ਮੁਆਫ ਕੀਤਾ ਜਾਵੇ।


ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਕਿਹਾ ਕਿ "ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਸਹਾਰਦਿਆਂ ਸੂਬੇ ਦੇ ਲੋਕਾਂ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਇਸ ਸਮੇਂ ਦੌਰਾਨ ਸਰਕਾਰਾਂ ਵੱਲੋਂ ਲਾਏ ਗਏ ਕਰਫ਼ਿਊ ਅਤੇ ਲੌਕਡਾਉੂਨ ਕਾਰਨ ਲੱਖਾਂ ਲੋਕਾਂ ਦੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ ਅਤੇ ਉਹ ਬੇਰੁਜ਼ਗਾਰ ਹੋ ਗਏ ਹਨ। ਅਜਿਹੀ ਸਥਿਤੀ ਵਿੱਚ ਮੱਧ ਵਰਗੀ ਪਰਿਵਾਰਾਂ ਕੋਲੋਂ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ।"


ਚੀਮਾ ਨੇ ਦੋਸ਼ ਲਾਇਆ ਕਿ ਜਦੋਂ ਪੰਜਾਬ ਦੇ ਲੋਕ ਕੋਰੋਨਾ ਮਹਾਮਾਰੀ ਕਾਰਨ ਗੰਭੀਰ ਵਿੱਤੀ ਸੰਕਟ 'ਚ ਘਿਰੇ ਹੋਏ ਹਨ, ਉਸ ਸਮੇਂ ਕਾਂਗਰਸ ਸਰਕਾਰ ਨੇ ਸ਼ਹਿਰ ਵਾਸੀਆਂ 'ਤੇ ਭਾਰੀ ਟੈਕਸ ਲਾ ਕੇ ਉਨ੍ਹਾਂ ਦੀਆਂ ਪ੍ਰੇਸਾਨੀਆਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਐਨਾ ਹੀ ਨਹੀਂ ਸੂਬੇ ਦੇ ਵੱਖ ਵੱਖ ਸਹਿਰਾਂ ਵਿੱਚ ਸਰਕਾਰ ਦੇ ਅਧਿਕਾਰੀ ਲੋਕਾਂ ਨੂੰ ਪ੍ਰਾਪਰਟੀ ਟੈਕਸ ਭਰਨ ਲਈ ਨੋਟਿਸ ਜਾਰੀ ਕਰਕੇ ਹੋਰ ਤੰਗ ਪ੍ਰੇਸ਼ਾਨ ਕਰ ਰਹੇ ਹਨ।


 


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ