ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਸਰਕਾਰ ਵੱਲੋਂ ਵੱਡਾ ਐਲਾਨ
ਕਿਸਾਨ ਅੰਦੋਲਨ ਦੌਰਾਨ ਦਿੱਲੀ ਤੇ ਹਰਿਆਣਾ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਮਿਲੇਗੀ। ਪੰਜਾਬ ਸਰਕਾਰ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ 220 ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਵੇਗੀ। ਕਾਂਗਰਸ ਦੇ ਬੁਲਾਰੇ ਰਾਜਕੁਮਾਰ ਵੇਰਕਾ ਨੇ ਪ੍ਰੈੱਸ ਕਾਨਫਰੰਸ 'ਚ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਦਿੱਲੀ ਤੇ ਹਰਿਆਣਾ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਸੂਚੀ ਤਿਆਰ ਕੀਤੀ ਜਾ ਰਹੀ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਜਿਹੇ ਪਰਿਵਾਰਾਂ ਦੀ ਪਛਾਣ ਕਰਕੇ ਨੌਕਰੀ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ।
ਅੰਦੋਲਨ ਦੌਰਾਨ ਪੰਜਾਬ ਦੇ ਕਿਸਾਨਾਂ ਦੀ ਮੌਤ ਬੇਸ਼ੱਕ ਹਰਿਆਣਾ ਤੇ ਦਿੱਲੀ ਦੀਆਂ ਸਰਹੱਦਾਂ ਦੇ ਨੇੜੇ ਹੋਈ ਪਰ ਦਿੱਲੀ ਤੇ ਹਰਿਆਣਾ ਸਰਕਾਰਾਂ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਕਿਸੇ ਤਰ੍ਹਾਂ ਦੀ ਮਦਦ ਨਹੀਂ ਦਿੱਤੀ। ਇਨ੍ਹਾਂ ਦੋਵਾਂ ਸਰਕਾਰਾਂ ਵੱਲੋਂ ਪੀੜਤਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਪਰ ਹੁਣ ਆਖਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਮੇਸ਼ਾਂ ਵਾਂਗ ਕਿਸਾਨਾਂ ਦੇ ਨਾਲ ਖੜੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904