ਚੰਡੀਗੜ੍ਹ: ਸੂਬੇ ਦੀ ਕੈਪਟਨ ਸਰਕਾਰ ਆਏ ਦਿਨ ਹੀ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋਂਦੀ ਰਹਿੰਦੀ ਹੈ। ਇਸ ਦੇ ਨਾਲ ਹੀ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਅਕਸਰ ਹੀ ਮੰਦੀ ਦੀ ਗੱਲ ਕਰਦੇ ਰਹਿੰਦੇ ਹਨ। ਜਿੱਥੇ ਸੂਬੇ ਦਾ ਖਜ਼ਾਨਾ ਖਾਲੀ ਹੈ, ਉੱਥੇ ਹੀ ਟ੍ਰਾਂਸਪੋਰਟ ਵਿਭਾਗ ਨੇ ਵਿੱਤ ਮੰਤਰੀ ਨੂੰ 17 ਨਵੀਂਆਂ ਗੱਡੀਆਂ ਖਰੀਦਣ ਦਾ ਪ੍ਰਸਤਾਵ ਭੇਜਿਆ ਹੈ।
ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਵਿਧਾਇਕਾਂ ਵੱਲੋਂ ਸ਼ਿਕਾਇਤਾਂ ਪਹੁੰਚਣ ਤੋਂ ਬਾਅਦ ਵਿਭਾਗ ਨੇ ਫੈਸਲਾ ਕੀਤਾ ਕਿ 17 ਵਿਧਾਇਕਾਂ ਨੂੰ ਨਵੀਆਂ ਗੱਡੀਆਂ ਲੈ ਕੇ ਦਿੱਤੀਆਂ ਜਾਣ। ਸੁਲਤਾਨਾ ਨੇ ਕਿਹਾ ਕਿ ਜੇਕਰ ਵਿੱਤ ਮੰਤਰੀ ਫੰਡ ਨਹੀਂ ਵੀ ਦੇਣਗੇ ਤਾਂ ਵਿਭਾਗ ਕੋਈ ਨਾ ਕੋਈ ਹੱਲ ਕਰਕੇ ਵਿਧਾਇਕਾਂ ਨੂੰ ਗੱਡੀਆਂ ਜ਼ਰੂਰ ਲੈ ਕੇ ਦੇਵੇਗਾ। ਉਨ੍ਹਾਂ ਦੱਸਿਆ ਕਿ ਕੁਝ ਵਿਧਾਇਕ ਇਸ ਤਰ੍ਹਾਂ ਦੇ ਹਨ ਜਿਨ੍ਹਾਂ ਦੀਆਂ ਗੱਡੀਆਂ ਚੱਲਣ ਦੀ ਹਾਲਾਤ 'ਚ ਵੀ ਨਹੀਂ।
ਰਜ਼ੀਆ ਨੇ ਵਿਧਾਇਕਾਂ ਦਾ ਨਾਂ ਦੱਸਣ ਤੋਂ ਇਨਕਾਰ ਕਰ ਦਿੱਤਾ ਪਰ ਕਿਹਾ ਕਿ ਟਰਾਂਸਪੋਰਟ ਵਿਭਾਗ ਚਾਹੁੰਦਾ ਹੈ ਕਿ ਸਾਰਿਆਂ ਨੂੰ ਹੀ ਨਵੀਆਂ ਗੱਡੀਆਂ ਦਿੱਤੀਆਂ ਜਾਣ। ਉਨ੍ਹਾਂ ਅੱਗੇ ਕਿਹਾ ਕਿ ਵਿੱਤ ਮੰਤਰੀ ਨਾਲ ਵੀ ਇਸ ਬਾਰੇ ਚਰਚਾ ਹੋ ਚੁੱਕੀ ਹੈ ਜਿਸ ਤੋਂ ਬਾਅਦ ਹੀ ਪ੍ਰਪੋਜ਼ਲ ਭੇਜਿਆ ਗਿਆ ਹੈ।
ਵਿਧਾਇਕਾਂ ਲਈ ਨਹੀਂ ਕੈਪਟਨ ਦਾ ਖ਼ਜ਼ਾਨਾ ਖਾਲੀ, 17 ਨਵੀਆਂ ਗੱਡੀਆਂ ਖਰੀਦਣ ਦੀ ਤਿਆਰੀ
ਏਬੀਪੀ ਸਾਂਝਾ
Updated at:
18 Dec 2019 04:28 PM (IST)
ਸੂਬੇ ਦੀ ਕੈਪਟਨ ਸਰਕਾਰ ਆਏ ਦਿਨ ਹੀ ਖ਼ਜ਼ਾਨਾ ਖਾਲੀ ਹੋਣ ਦਾ ਰੋਣਾ ਰੋਂਦੀ ਰਹਿੰਦੀ ਹੈ। ਇਸ ਦੇ ਨਾਲ ਹੀ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਅਕਸਰ ਹੀ ਮੰਦੀ ਦੀ ਗੱਲ ਕਰਦੇ ਰਹਿੰਦੇ ਹਨ।
- - - - - - - - - Advertisement - - - - - - - - -