ਪੜਚੋਲ ਕਰੋ

ਕੈਪਟਨ ਦੇ ਟੈਕਸ ਦੇ ਵਿਰੋਧ 'ਚ ਉੱਤਰੇ ਪੰਜਾਬੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਬਾਰੇ ਮਾਹਿਰਾਂ ਵੱਲੋਂ ਰਲਵਾਂ-ਮਿਲਵਾਂ ਹੁੰਗਾਰਾ ਦਿੱਤਾ ਗਿਆ ਹੈ। ਸੂਬੇ ਦਾ ਖ਼ਜ਼ਾਨਾ ਭਰਨ ਲਈ ਪਹਿਲਾਂ ਹੀ ਆਮਦਨ ਕਰ ਦਾ ਭੁਗਤਾਨ ਕਰ ਰਹੇ ਲੋਕਾਂ 'ਤੇ ਹੋਰ ਨਵਾਂ ਟੈਕਸ ਲਾਏ ਜਾਣ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਸਨਅਤਕਾਰ ਗੁਨਬੀਰ ਸਿੰਘ, ਜੋ ਵਪਾਰੀ ਸੰਸਥਾ ਸੀਆਈਆਈ ਦੇ ਆਗੂ ਵੀ ਰਹਿ ਚੁੱਕੇ ਹਨ, ਨੇ ਬਜਟ ਬਾਰੇ ਆਖਿਆ ਕਿ ਸਰਕਾਰ ਨੇ ਖਾਲੀ ਖ਼ਜ਼ਾਨੇ ਨਾਲ ਚੰਗਾ ਯਤਨ ਕਰਨ ਦਾ ਯਤਨ ਕੀਤਾ ਹੈ। ਮੌਜੂਦਾ ਵਿੱਤੀ ਸਥਿਤੀ ਦੇ ਹਿਸਾਬ ਨਾਲ ਇਹ ਚੰਗਾ ਬਜਟ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੇ ਸਨਅਤਕਾਰਾਂ ਨਾਲ ਸਸਤੀ ਬਿਜਲੀ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਲਈ 1400 ਕਰੋੜ ਰੁਪਏ ਰਾਖਵੇਂ ਰੱਖੇ ਹਨ, ਜਿਸ ਨਾਲ ਸੂਬੇ ਦੇ ਸਨਅਤਕਾਰਾਂ ਨੂੰ ੫ ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ, ਜੋ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਚੰਗਾ ਯਤਨ ਹੈ। ਮਰ ਰਹੀਆਂ  ਸਨਅਤਾਂ ਨੂੰ ਸੁਰਜੀਤ ਕਰਨ ਲਈ ਬਜਟ ਵਿੱਚ ਹੋਰ ਕੁਝ ਨਹੀਂ ਹੈ।ਖ਼ਜ਼ਾਨਾ ਭਰਨ ਲਈ ਸਰਕਾਰ ਵੱਲੋਂ ਪਹਿਲਾਂ ਹੀ ਆਮਦਨ ਕਰ ਦੇ ਰਹੇ ਲੋਕਾਂ 'ਤੇ ਪ੍ਰਤੀ ਵਿਅਕਤੀ 200 ਰੁਪਏ ਹੋਰ ਬੋਝ ਪਾ ਦਿੱਤਾ ਗਿਆ ਹੈ। ਨਵੀਂ ਦਿੱਲੀ ਦੇ ਇੰਸਟੀਚਿਊਟ ਆਫ ਸੋਸ਼ਲ ਸਾਇੰਸਜ਼ ਦੇ ਸੀਨੀਅਰ ਫੈਲੋ ਡਾ. ਐੱਸਐੱਸ ਛੀਨਾ ਨੇ ਆਖਿਆ ਕਿ ਬਜਟ ਵਿੱਚ ਬਿਜਲੀ ਸਬਸਿਡੀ ਤੋਂ ਇਲਾਵਾ ਨਵੇਂ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਕੁਝ ਵੀ ਨਹੀਂ ਹੈ, ਜਿਸ ਨਾਲ ਰੁਜ਼ਗਾਰ ਪੈਦਾ ਹੋਣ ਦੇ ਮੌਕੇ ਘੱਟ ਜਾਣਗੇ। ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ ਦੇ ਸਟੇਟ ਕੌਂਸਲ ਦੇ ਚੇਅਰਮੈਨ ਸਰਬਜੀਤ ਸਮਰਾ ਨੇ ਬਜਟ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਸ ਵਿੱਚ ਵਿੱਤੀ ਘਾਟੇ ਨੂੰ ਘਟਾਉਣ ਲਈ ਕੀਤੇ ਗਏ ਯਤਨ ਸ਼ਲਾਘਾਯੋਗ ਹਨ। ਇਸ ਨਾਲ ਪੰਜਾਬ ਦੀ ਆਰਥਿਕਤਾ ਵਿੱਚ ਸੁਧਾਰ ਆਵੇਗਾ। ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਸਰਕਾਰ ਵੱਲੋਂ ਪ੍ਰੋਫੈਸ਼ਨਲ ਟੈਕਸ ਲਾਏ ਜਾਣ ਨੂੰ ਕਾਲਾ ਕਾਨੂੰਨ ਆਖਿਆ ਹੈ। ਉਨ੍ਹਾਂ ਆਖਿਆ ਕਿ ਜੋ ਵਿਅਕਤੀ ਪਹਿਲਾਂ ਹੀ ਟੈਕਸ ਦੇ ਰਿਹਾ ਹੈ, ਉਸ ਨੂੰ ਦੋ ਸੌ ਰੁਪਏ ਪ੍ਰਤੀ ਮਹੀਨਾ ਹੋਰ ਟੈਕਸ ਲਾਉਣਾ ਜਾਇਜ਼ ਨਹੀਂ।

ਟਾਪ ਹੈਡਲਾਈਨ

 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ

CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ

Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ

SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ

 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ

SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ

Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Embed widget