ਚੰਡੀਗੜ੍ਹ: ਪੰਜਾਬ ਵਿੱਚ ਰੋਜ਼ਾਨਾ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਮਰ ਰਹੇ ਹਨ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਉਹ ਇਸ ਤ੍ਰਾਸਦੀ 'ਤੇ ਮੂਕ ਦਰਸ਼ਕ ਕਿਉਂ ਬਣੇ ਹੋਣ ਹਨ?
ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਦੇ 10 ਸਾਲਾਂ ਦੇ ਮਾਫ਼ੀਆ ਰਾਜ ਦੌਰਾਨ ਖ਼ਤਰਨਾਕ ਹੱਦ ਤੱਕ ਫੈਲੀ ਨਸ਼ਿਆਂ ਦੇ ਕੋਹੜ ਨੇ ਪੰਜਾਬ ਦੇ ਲੱਖਾਂ ਘਰ ਤਬਾਹ ਕਰ ਦਿੱਤੇ ਤੇ ਹਜ਼ਾਰਾਂ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ। ਨਸ਼ਿਆਂ ਤੇ ਨਸ਼ਾ ਤਸਕਰਾਂ ਦਾ ਸਿਰਫ਼ 4 ਹਫ਼ਤਿਆਂ 'ਚ ਸਫ਼ਾਇਆ ਕਰਨ ਲਈ ਸ੍ਰੀ ਗੁਟਕਾ ਸਾਹਿਬ ਹੱਥ 'ਚ ਫੜ ਕੇ ਸਹੁੰ ਖਾਣ ਵਾਲੇ ਕੈਪਟਨ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਬੁਰੀ ਤਰ੍ਹਾਂ ਅਸਫਲ ਰਹੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਨੇ ਆਪਣੇ ਵਾਅਦੇ ਮੁਤਾਬਕ ਨਸ਼ਿਆਂ ਦਾ ਖ਼ਾਤਮਾ ਕੀਤਾ ਹੁੰਦਾ ਤੇ ਘਰ-ਘਰ ਨੌਕਰੀ ਦਿੱਤੀ ਹੁੰਦੀ ਤਾਂ ਨੌਜਵਾਨ ਨਸ਼ਿਆਂ ਦੀ ਓਵਰਡੋਜ ਨਾਲ ਮੌਤ ਪਿੱਛੋਂ ਅਖ਼ਬਾਰੀ ਸੁਰਖ਼ੀਆਂ ਨਾ ਬਣਦੇ। ਮਾਨ ਨੇ ਪਟਿਆਲਾ ਦੇ 22 ਸਾਲਾ ਨੌਜਵਾਨ ਦੀ ਰੋਪੜ ਜ਼ਿਲ੍ਹੇ 'ਚ ਹੋਈ ਮੌਤ 'ਤੇ ਦੁੱਖ ਜਤਾਉਂਦਿਆਂ ਕਿਹਾ ਕਿ ਅਜਿਹਾ ਕੋਈ ਦਿਨ ਨਹੀਂ ਲੰਘਦਾ ਜਦੋਂ ਕੋਈ ਨਾ ਕੋਈ ਨੌਜਵਾਨ ਨਸ਼ੇ ਕਾਰਨ ਦਮ ਨਾ ਤੋੜਦਾ ਹੋਵੇ।
ਭਗਵੰਤ ਮਾਨ ਨੇ ਇਲਜ਼ਾਮ ਲਾਇਆ ਕਿ ਸਿਆਸੀ ਰਸੂਖਵਾਨਾਂ ਦੀ ਸ਼ਹਿ ਥੱਲੇ ਪੁਲਿਸ ਤੇ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਸੂਬੇ 'ਚ ਨਸ਼ਿਆਂ ਦਾ ਕਾਲਾ ਕਾਰੋਬਾਰ ਜਿਉਂ ਦਾ ਤਿਉਂ ਚੱਲ ਰਿਹਾ ਹੈ। ਨਸ਼ੇ ਦੀ ਹੋਮ ਡਿਲਵਰੀ ਧੜੱਲੇ ਨਾਲ ਹੋ ਰਹੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਵੀ ਬਾਦਲਾਂ ਵਾਂਗ ਅੱਖਾਂ ਬੰਦ ਕਰੀ ਬੈਠੇ ਹਨ।
ਨਸ਼ਿਆਂ ਦੀ ਓਵਰਡੋਜ਼ ਨਾਲ ਰੋਜ਼ਾਨਾ ਮਰ ਰਹੇ ਨੌਜਵਾਨ, ਕੈਪਟਨ ਆਖਰ ਮੂਕ ਦਰਸ਼ਕ ਕਿਉਂ ਬਣੇ ?:ਭਗਵੰਤ ਮਾਨ
ਏਬੀਪੀ ਸਾਂਝਾ
Updated at:
29 May 2019 06:03 PM (IST)
ਪੰਜਾਬ ਵਿੱਚ ਰੋਜ਼ਾਨਾ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਮਰ ਰਹੇ ਹਨ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਹੈ ਕਿ ਉਹ ਇਸ ਤ੍ਰਾਸਦੀ 'ਤੇ ਮੂਕ ਦਰਸ਼ਕ ਕਿਉਂ ਬਣੇ ਹੋਣ ਹਨ?
- - - - - - - - - Advertisement - - - - - - - - -