ਕੈਪਟਨ ਸਰਕਾਰ ਬਰਗਾੜੀ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਤਿਆਰ
ਏਬੀਪੀ ਸਾਂਝਾ
Updated at:
07 Dec 2018 05:45 PM (IST)
NEXT
PREV
ਚੰਡੀਗੜ੍ਹ: ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਬਰਗਾੜੀ ਮੋਰਚੇ ਦੀਆਂ ਸਾਰੀਆਂ ਮੰਗਾਂ ਮੰਨਣ ਲਈ ਤਿਆਰ ਹੋ ਗਈ ਹੈ। ਸਰਕਾਰ ਮੋਰਚੇ ਵੱਲੋਂ ਚੁੱਕੀਆਂ ਸਾਰੀਆਂ ਮੰਗਾਂ ਪੂਰੀਆਂ ਕਰ ਰਹੀ ਹੈ। ਮੋਰਚੇ ਦੀ ਪਹਿਲੀ ਮੰਗ ਗੋਲੀਕਾਂਡ ਮਾਮਲੇ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਤੋਂ ਬਾਹਰ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਵੀ ਮੰਗ ਕੀਤੀ ਸੀ।
ਸੁਨੀਲ ਜਾਖੜ ਨੇ ਕਿਹਾ ਪੰਜਾਬ ਸਰਕਾਰ ਮੋਰਚੇ ਦੇ ਆਗੂਆਂ ਦੀਆਂ ਦੋਵਾਂ ਮੰਗਾਂ ’ਤੇ ਕੰਮ ਕਰ ਰਹੀ ਹੈ। ਇਸ ਕਰਕੇ ਹੀ ਬਰਗਾੜੀ ਦਾ ਮੋਰਚਾ ਖ਼ਤਮ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਰਬਾਰ ਸਾਹਿਬ ਜਾ ਕੇ ਮੁਆਫ਼ੀ ਮੰਗਣ ਸਬੰਧੀ ਵੀ ਕਈ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਪੱਸ਼ਟ ਕਰੇ ਕਿ ਆਖ਼ਰ ਸੁਖਬੀਰ ਬਾਦਲ ਮੁਆਫੀ ਕਿਸ ਚੀਜ਼ ਦੀ ਮੰਗਣ ਜਾ ਰਹੇ ਹਨ? ਉਨ੍ਹਾਂ ਕਿਹਾ ਕਿ ਪਰਮਾਤਮਾ ਦੇ ਘਰ ’ਚ ਵੀ ਸਿਆਸਤ ਖੇਡੀ ਜਾ ਰਹੀ ਹੈ।
ਜਾਖੜ ਨੇ ਕਿਹਾ ਕਿ ਲੋਕਾਂ ਨੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ। ਗੋਲ਼ੀਕਾਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦੇ ਆਰਡਰਾਂ ’ਤੇ ਬੇਗੁਨਾਹ ਨੌਜਵਾਨਾਂ ਨੂੰ ਮਰਵਾਇਆ ਗਿਆ। ਇਸ ਗੱਲ ਦੀ ਮੁਆਫੀ ਨਾ ਦਰਬਾਰ ਸਾਹਿਬ, ਨਾ ਪਰਮਾਤਮਾ ਤੇ ਨਾ ਹੀ ਲੋਕ ਦੇਣਗੇ।

- - - - - - - - - Advertisement - - - - - - - - -