ਦੀਵਾਲੀ 'ਤੇ ਮਿਲਣਗੇ ਕੈਪਟਨ ਦੇ ਮੁਫਤ ਸਮਾਰਟ ਫੋਨ
ਏਬੀਪੀ ਸਾਂਝਾ | 15 Sep 2019 11:36 AM (IST)
ਪੰਜਾਬ ਦੇ ਨੌਜਵਾਨਾਂ ਨੂੰ ਦੀਵਾਲੀ ਮੌਕੇ ਸਮਾਰਟ ਫੋਨ ਮਿਲਣਗੇ। ਇਸ ਲਈ ਵਿੱਤ ਵਿਭਾਗ ਨੇ 130 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਹ ਦਾਅਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੇ ਨੌਜਵਾਨਾਂ ਨੂੰ ਦੀਵਾਲੀ ਮੌਕੇ ਸਮਾਰਟ ਫੋਨ ਮਿਲਣਗੇ। ਇਸ ਲਈ ਵਿੱਤ ਵਿਭਾਗ ਨੇ 130 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਇਹ ਦਾਅਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ ਹੈ। ਯਾਦ ਰਹੇ ਕਾਂਗਰਸ ਨੇ ਚੋਣ ਮੈਨੀਫੈਸਟੋ ਵਿੱਚ ਇਹ ਵਾਅਦਾ ਕੀਤਾ ਸੀ। ਇਸ ਬਾਰੇ ਨੌਜਵਾਨਾਂ ਤੋਂ ਆਨਲਾਈਨ ਫਾਰਮ ਵੀ ਭਰਵਾਏ ਸੀ। ਖਜ਼ਾਨਾ ਖਾਲੀ ਹੋਣ ਕਰਕੇ ਸਰਕਾਰ ਪਿਛਲੇ ਢਾਈ ਸਾਲਾਂ ਤੋਂ ਇਸ ਨੂੰ ਟਾਲਦੀ ਆ ਰਹੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਹੈ ਕਿ ਕਾਂਗਰਸ ਨੇ ਚੋਣ ਮੈਨੀਫੈਸਟੋ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ। ਇਹ ਵਾਅਦਾ ਪੂਰਾ ਕਰਨ ਲਈ ਪੈਸੇ ਜਾਰੀ ਕਰ ਦਿੱਤੇ ਹਨ ਤੇ ਟੈਂਡਰ ਮੰਗ ਲਏ ਗਏ ਹਨ। ਦੀਵਾਲੀ ਮੌਕੇ ਸੂਬੇ ਦੇ ਨੌਜਵਾਨਾਂ ਨੂੰ ਫੋਨ ਦੇ ਦਿੱਤੇ ਜਾਣਗੇ।