ਪੜਚੋਲ ਕਰੋ

ਕੈਪਟਨ ਸਰਕਾਰ ਨਹੀਂ ਦੇਵੇਗੀ ਕਣਕ ਦੇ ਖਰਾਬੇ ਦਾ ਮੁਆਵਜ਼ਾ

ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਭੱਜ ਰਹੀ ਹੈ। ਕੈਪਟਨ ਸਰਕਾਰ ਨੇ ਪਹਿਲਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣ ਤੋਂ ਪਾਸਾ ਵੱਟਿਆ ਸੀ ਤੇ ਹੁਣ ਸੁੰਡੀ ਨਾਲ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਵੀ ਕੋਈ ਮੁਆਵਜ਼ਾ ਨਾ ਦੇਣ ਦੀ ਗੱਲ ਕਹੀ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਭੱਜ ਰਹੀ ਹੈ। ਕੈਪਟਨ ਸਰਕਾਰ ਨੇ ਪਹਿਲਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਮੁਆਵਜ਼ਾ ਦੇਣ ਤੋਂ ਪਾਸਾ ਵੱਟਿਆ ਸੀ ਤੇ ਹੁਣ ਸੁੰਡੀ ਨਾਲ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਵੀ ਕੋਈ ਮੁਆਵਜ਼ਾ ਨਾ ਦੇਣ ਦੀ ਗੱਲ ਕਹੀ ਹੈ। ਦਰਅਸਲ ਵਿਧਾਨ ਸਭਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਇਸ ਬਾਰੇ ਸਰਕਾਰ ਨੂੰ ਸਵਾਲ ਕੀਤਾ ਸੀ। ਇਸ ਦੇ ਜਵਾਬ ਵਿੱਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੁਆਵਜ਼ੇ ਤੋਂ ਕੋਰਾ ਜਵਾਬ ਦੇ ਦਿੱਤਾ। ਚੰਦੂਮਾਜਰਾ ਨੇ ਪੂਰਕ ਸਵਾਲਾਂ ਰਾਹੀਂ ਪੁੱਛਿਆ ਕਿ ਸੂਬੇ ਵਿੱਚ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਪਰਾਲੀ ਨਹੀਂ ਸਾੜੀ, ਉਨ੍ਹਾਂ ਦੀਆਂ ਜ਼ਮੀਨਾਂ ਵਿੱਚ ਕਣਕ ਦੀ ਫ਼ਸਲ ਨੂੰ ਸੁੰਡੀ ਨੇ ਖ਼ਰਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਕਣਕ ਦੀ ਫ਼ਸਲ ਬੀਜਣ ’ਤੇ 10 ਹਜ਼ਾਰ ਰੁਪਏ ਪ੍ਰਤੀ ਏਕੜ ਤੱਕ ਦਾ ਖ਼ਰਚ ਹੋਇਆ ਹੈ। ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਪਰਾਲੀ ਨਾ ਸਾੜਨ ਕਰਕੇ ਹੋਇਆ ਹੈ, ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਧਾਇਕ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕਣਕ ਨੂੰ ਸੁੰਡੀ ਸਿਰਫ਼ ਉਨ੍ਹਾਂ ਖੇਤਾਂ ਵਿੱਚ ਹੀ ਨਹੀਂ ਪਈ ਜਿੱਥੇ ਕਿਸਾਨਾਂ ਨੇ ਪਰਾਲੀ ਨਹੀਂ ਸੀ ਸਾੜੀ, ਸਗੋਂ ਅਜਿਹੀਆਂ ਜ਼ਮੀਨਾਂ ਵਿੱਚ ਵੀ ਸੁੰਡੀ ਨੇ ਨੁਕਸਾਨ ਕੀਤਾ ਹੈ, ਜਿਨ੍ਹਾਂ ਕਿਸਾਨਾਂ ਨੇ ਪਰਾਲੀ ਸਾੜੀ ਸੀ। ਬਾਦਲ ਨੇ ਕਿਹਾ ਕਿ ਸੁੰਡੀ ਦੇ ਹਮਲੇ ’ਤੇ ਕੀਟਨਾਸ਼ਕਾਂ ਦੀ ਸਪਰੇਅ ਨਾਲ ਕਾਬੂ ਪਾ ਲਿਆ ਗਿਆ ਸੀ ਤੇ ਕਰੀਬ ਦੋ ਸੌ ਏਕੜ ਜ਼ਮੀਨ ’ਤੇ ਖੜ੍ਹੀ ਕਣਕ ਦੀ ਫ਼ਸਲ ਨੂੰ ਕਿਸਾਨਾਂ ਨੇ ਵਾਹ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੋਈ ਮੁਆਵਜ਼ਾ ਨਹੀਂ ਦਿੱਤਾ ਜਾਵੇਗਾ। ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ‘ਆਪ’ ਦੇ ਵਿਧਾਇਕ ਗੁਰਮੀਤ ਸਿੰਘ ਹੇਅਰ ਨੇ ਦਾਅਵਾ ਕੀਤਾ ਕਿ ਪਟਿਆਲਾ, ਬਰਨਾਲਾ ਤੇ ਸੰਗਰੂਰ ਵਿਚ ਕਣਕ ਦੀ ਫ਼ਸਲ ਨੂੰ ਸੁੰਡੀ ਨਾਲ ਜ਼ਿਆਦਾ ਨੁਕਸਾਨ ਹੋਇਆ ਹੈ ਤੇ ਮੰਤਰੀ ਵੱਲੋਂ ਪੇਸ਼ ਕੀਤੇ ਗਏ ਤੱਥ ਅਸਲੀਅਤ ਨਾਲ ਮੇਲ ਨਹੀਂ ਖਾਂਦੇ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget