Punjab News: ਸੰਤ ਜਰੈਨਲ ਸਿੰਘ ਭਿੰਡਰਾਂਵਾਲਿਆ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਸਸਕਾਰ ਕੱਲ੍ਹ 2 ਨਵੰਬਰ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਕੀਤਾ ਜਾਵੇਗਾ। ਉਨ੍ਹਾਂ ਆਪਣੇ ਆਖਰੀ ਸਾਹ ਪਿੰਡ ਰੋਡੇ ਵਿਖੇ ਲਏ। 

Continues below advertisement

ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਅਕਾਲੀ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਪੰਥਕ ਹਲਕਿਆਂ ਲਈ ਘਾਟੇ ਵਾਲੀ ਖ਼ਬਰ..... 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ 14ਵੇਂ ਮੁੱਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਵੱਡੇ ਭਰਾ ਕੈਪਟਨ ਭਾਈ ਹਰਚਰਨ ਸਿੰਘ ਜੀ ਰੋਡੇ ਅੱਜ 1 ਨਵੰਬਰ 2025 ਨੂੰ ਸਵੇਰੇ ਲਗਭਗ 6:30 ਵਜੇ ਅਕਾਲ ਚਲਾਣਾ ਕਰ ਗਏ ਹਨ।ਕੈਪਟਨ ਹਰਚਰਨ ਸਿੰਘ ਜੀ ਦੀਆਂ ਪੰਥਕ ਸਫਾਂ ਵਿੱਚ ਕੀਤੀਆਂ ਸੇਵਾਵਾਂ ਹਮੇਸ਼ਾਂ ਯਾਦ ਰਹਿਣਗੀਆਂ। 

 

Continues below advertisement