ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਕਾਰਨ ਲੱਗੇ ਕਰਫਿਊ ਦੀ ਮਿਆਦ ਵਧਾਉਣ ਦਾ ਸੰਕੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇ ਦਿੱਤਾ ਹੈ। ਹਾਲਾਂਕਿ ਇਸ 'ਤੇ ਆਖਰੀ ਫੈਸਲਾ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਤੋਂ ਬਾਅਦ ਹੀ ਲਿਆ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਹੋ ਕੇ ਇਹ ਬਿਆਨ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੋਰੋਨਾ ਦੂਜੀ ਸਟੇਜ 'ਤੇ ਪਹੁੰਚ ਗਿਆ ਹੈ। ਕਪੈਟਨ ਨੇ ਕੋਰੋਨਾ ਦੀ ਮੌਜੂਦਾ ਸਥਿਤੀ ਵੇਖਦੇ ਹੋਏ ਇਹ ਖਦਸ਼ਾ ਜਤਾਇਆ ਹੈ ਕਿ ਆਉਣ ਵਾਲੇ ਜੁਲਾਈ ਤੇ ਅਗਸਤ ਮਹੀਨੇ 'ਚ ਕੋਰੋਨਾ ਆਪਣੇ ਉਪਰਲੇ ਪੱਧਰ 'ਤੇ ਹੋਵੇਗਾ ਪਰ ਸਤੰਬਰ ਮਹੀਨੇ ਤੱਕ ਸਥਿਤੀ ਵਿੱਚ ਸੁਧਾਰ ਆ ਜਾਵੇਗਾ।



ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਵਰਗੀ ਮਹਾਮਾਰੀ ਨਾਲ ਕੇਂਦਰ ਦੀ ਮਦਦ ਤੋਂ ਬਿਨ੍ਹਾਂ ਲੜਨਾ ਮੁਸ਼ਕਲ ਹੈ।