ਜਲੰਧਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਅੱਜ ਜਲੰਧਰ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅੱਜ ਸ਼ਹੀਦਾਂ ਨੂੰ ਯਾਦ ਕਰਨਾ ਚਾਹੀਦਾ ਹੈ। ਆਜ਼ਾਦੀ ਦੀ ਲੜਾਈ ਵੇਲੇ ਲੋਕਾਂ ਨੇ ਤਸ਼ੱਦਦ ਬਰਦਾਸ਼ਤ ਕੀਤਾ ਪਰ ਸੋਚ ਨਹੀਂ ਛੱਡੀ। ਹੁਣ ਅਸੀਂ ਸ਼ਹੀਦਾਂ ਦੀ ਸੋਚ ਨੂੰ ਅੱਗੇ ਵਧਾਈਏ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਢਾਈ ਸਾਲਾਂ 'ਚ ਕਾਫੀ ਨਸ਼ਾ ਫੜਿਆ ਗਿਆ ਹੈ। ਪੁਲਿਸ ਤੇ STF ਨੇ ਚੰਗਾ ਕੰਮ ਕੀਤਾ ਹੈ। ਸਰਕਾਰ ਪੰਜਾਬ ਵਿੱਚ ਨਸ਼ਾ ਖਤਮ ਕਰਕੇ ਰਹੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਨਾਲੋਂ ਇਸ ਵਾਰ ਕਿਸਾਨਾਂ ਦੀ ਆਮਦਨ ਵਧੀ ਹੈ। ਸਰਕਾਰ ਕਿਸਾਨਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਰਟਫੋਨ ਜਲਦੀ ਹੀ ਮਿਲਣਗੇ।

ਕੈਪਟਨ ਨੇ ਸਿੱਖਿਆ ਮਹਿਕਮੇ ਦੀ ਤਾਰੀਫ ਕਰਦਿਆਂ ਕਿਹਾ ਕਿ ਹੁਣ ਪ੍ਰਾਈਵੇਟ ਤੇ ਸਰਕਾਰੀ ਸਕੂਲ ਵਿੱਚ ਜ਼ਿਆਦਾ ਫਰਕ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨੌਂ ਲੱਖ ਨੌਜਵਾਨਾਂ ਨੂੰ ਨੌਕਰੀ ਦਵਾਈ ਹੈ। ਵਾਤਾਰਵਨ ਦ ਗੱਲ਼ ਕਰਦਿਆਂ ਉਨ੍ਹਾਂ ਕਿਹਾ ਕਿ 40 ਲੱਖ ਬੂਟੇ ਅਸੀਂ ਲਾ ਚੁੱਕੇ ਹਾਂ। ਸਾਨੂੰ ਵੇਖ ਕੇ ਹੋਰ ਸੂਬੇ ਵੀ ਬੂਟੇ ਲਾ ਰਹੇ ਹਨ।