ਬਟਾਲਾ : ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਪ੍ਰੋਗਰਾਮ ਦੇ ਲਈ ਗੁਰਦਾਸਪੁਰ ਜਾਣਾ ਸੀ। ਪਰ ਗੁਰਦਾਸਪੁਰ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਪੁਲਿਸ ਥਾਣੇ ਕੋਟਲ ਸੂਰਤ ਮੱਲ੍ਹੀ ਦੇ ਘੇਰਾਉ ਕਰਨ ਲਈ ਪਹੁੰਚ ਗਏ। ਦਰਅਸਲ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਕਈ ਵਾਰ ਇਹ ਗੱਲ ਕਹਿ ਚੁੱਕੇ ਹਨ ਕਿ ਅਕਾਲੀ ਲੀਡਰਾਂ ਦੇ ਇਸ਼ਾਰੇ 'ਤੇ ਇਸ ਇਲਾਕੇ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ 'ਤੇ ਝੂਠੇ ਪਰਚੇ ਦਰਜ਼ ਕੀਤੇ ਜਾ ਰਹੇ ਹਨ।

ਇਸ ਲਈ ਕੈਪਟਨ ਥਾਣੇ ਪਹੁੰਚੇ ਸਨ। ਕੈਪਟਨ ਨੇ ਥਾਣੇ ਪਹੁੰਚਦਿਆਂ ਹੀ ਕਾਂਗਰਸੀਆਂ 'ਤੇ ਦਰਜ ਹੋ ਰਹੇ ਮਾਮਲਿਆਂ ਦਾ ਵਿਰੋਧ ਜਤਾਇਆ। ਇਹ ਹੀ ਨਹੀਂ ਕੈਪਟਨ ਨੇ ਫ਼ੋਨ 'ਤੇ ਪੁਲਿਸ ਦੇ ਸੀਨੀਅਰ ਅਫ਼ਸਰਾਂ ਨੂੰ ਫ਼ੋਨ 'ਤੇ ਕਿਹਾ ਕਿ ਜੇਕਰ ਅਕਾਲੀ ਦਲ ਦੇ ਇਸ਼ਾਰੇ 'ਤੇ ਕੰਮ ਕਰ ਰਹੀ ਪੰਜਾਬ ਪੁਲਿਸ ਇਸ ਤੋਂ ਬਾਜ਼ ਨਾ ਆਈ ਤਾਂ ਸਰਕਾਰ ਆਉਂਦਿਆਂ ਹੀ ਕੈਪਟਨ ਸਭ ਤੋਂ ਪਹਿਲਾਂ ਉਨ੍ਹਾਂ ਅਫ਼ਸਰਾਂ ਦੇ ਖ਼ਿਲਾਫ਼ ਕਾਰਵਾਈ ਕਰਨਗੇ।
ਉੱਥੇ ਹੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਨਸਾ ਵਿੱਚ ਹੋਏ ਦਲਿਤ ਨੌਜਵਾਨ ਦੇ ਕਤਲ ਮਾਮਲੇ ਵਿੱਚ ਵੀ ਉਨ੍ਹਾਂ ਨੇ ਪਰਿਵਾਰ ਦੇ ਲਈ ਇਨਸਾਫ਼ ਦੀ ਮੰਗ ਕੀਤੀ।