ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਕੈਪਟਨ ਨੇ ਮਾਫੀਆਂ ਨੂੰ ਮੰਤਰੀ ਬਣਾਇਆ, ਚੰਨੀ ਨੇ CM ਹੁੰਦਿਆਂ ਖ਼ੁਦ ਮਾਫੀਆ ਚਲਾਇਆ : ਭਗਵੰਤ ਮਾਨ

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੂਰੀ ਤਰ੍ਹਾਂ ਮਾਫੀਆ ਦਾ ਕਬਜ਼ਾ ਸੀ ਅਤੇ ਰੇਤ ਅਤੇ ਨਸ਼ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਲਈ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ।

ਸੰਗਰੂਰ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੂਰੀ ਤਰ੍ਹਾਂ ਮਾਫੀਆ ਦਾ ਕਬਜ਼ਾ ਸੀ ਅਤੇ ਰੇਤ ਅਤੇ ਨਸ਼ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਲਈ ਮਾਫੀਆ ਨੂੰ ਸਰਕਾਰੀ ਸੁਰੱਖਿਆ ਦਿੱਤੀ ਜਾਂਦੀ ਸੀ। ਕਾਂਗਰਸ ਨੇ ਆਪਣੇ ਪੰਜ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਦੋ ਬੇਈਮਾਨ ਮੁੱਖ ਮੰਤਰੀ ਦਿੱਤੇ। ਪਿਛਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਫੀਆ ਨੂੰ ਹੱਲਾਸੇਰੀ ਦੇਣ ਲਈ ਕਈ ਮਾਫੀਆ ਨਾਲ ਜੁੜੇ ਲੋਕਾਂ ਨੂੰ ਆਪਣੀ ਕੈਬਨਿਟ ਵਿੱਚ ਸਾਮਲ ਕੀਤਾ ਅਤੇ ਉਨਾਂ ਦੀ ਸਰਪ੍ਰਸਤੀ ਕੀਤੀ। ਦੂਜਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਰਿਸਤੇਦਾਰਾਂ ਰਾਹੀਂ ਖੁਦ  ਰੇਤ ਮਾਫੀਆ ਨੂੰ ਚਲਾਉਂਦਾ ਸੀ। ਸ਼ੁਕਰਵਾਰ ਨੂੰ ਆਪਣੇ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਨੇ ਉਪਰੋਕਤ ਗੱਲਾਂ ਮਾਨ ਨੇ ਕਹੀਆਂ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੁੱਖ ਮੰਤਰੀ ਚੰਨੀ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਕੈਪਟਨ ਨੇ ਕਾਂਗਰਸ ਪਾਰਟੀ ਨੂੰ ਬਚਾਉਣ ਲਈ ਪੰਜਾਬ ਨੂੰ ਬਰਬਾਦ ਕਰ ਦਿੱਤਾ। ਕੈਪਟਨ ਨੇ ਖੁਦ ਕਿਹਾ ਹੈ ਕਿ ਕਾਂਗਰਸ ਦੀ ਇੱਜਤ ਬਚਾਉਣ ਲਈ ਅਸੀਂ ਆਪਣੀ ਸਰਕਾਰ 'ਚ ਸਾਮਲ ਮਾਫੀਆ ਦੇ ਦੋਸੀ ਆਗੂਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਸੀ। ਇਸ ਦਾ ਸਪੱਸਟ ਮਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਨੁਕਰੇ ਲਾਕੇ ਆਪਣੀ ਪਾਰਟੀ ਕਾਂਗਰਸ ਨੂੰ ਪਹਿਲ ਦਿੱਤੀ।


ਈਡੀ ਵੱਲੋਂ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੀ ਗ੍ਰਿਫਤਾਰੀ 'ਤੇ ਮਾਨ ਨੇ ਕਿਹਾ ਕਿ ਚੰਨੀ ਨੇ ਖੁਦ ਕਬੂਲ ਕੀਤਾ ਹੈ ਕਿ ਉਹ ਆਪਣੇ ਪਰਿਵਾਰ ਵੱਲੋਂ ਕੀਤੇ ਭ੍ਰਿਸਟਾਚਾਰ 'ਤੇ ਨਜਰ ਨਹੀਂ ਰੱਖ ਸਕੇ।  ਇਸ ਦਾ ਸਪੱਸਟ ਮਤਲਬ ਇਹ ਹੈ ਕਿ ਉਨਾਂ ਦੇ  ਪਰਿਵਾਰ ਅਤੇ ਰਿਸਤੇਦਾਰਾਂ ਨੇ ਭ੍ਰਿਸਟਾਚਾਰ ਕੀਤਾ ਅਤੇ ਰੇਤ ਮਾਫੀਆ ਅਤੇ ਤਬਾਦਲੇ-ਪੋਸਟਿੰਗਾਂ ਰਾਹੀਂ ਕਰੋੜਾਂ ਰੁਪਏ ਕਮਾਏ। ਮਾਨ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਆਮ ਆਦਮੀ ਹੋਣ ਦਾ ਨਾਟਕ ਕਰਦੇ ਹਨ। ਆਮ ਆਦਮੀ ਦੇ ਕੋਲ ਬੇਹਿਸਾਬ ਕਰੋੜਾਂ ਰੁਪਏ ਨਹੀਂ ਹੁੰਦੇ। ਚੰਨੀ ਨੇ ਸੱਤਾ 'ਚ ਆਉਣ ਤੋਂ ਬਾਅਦ ਖੁਦ ਆਪਣੇ ਨਾਲ ਨਾਲ ਆਪਣੇ ਕਈ ਕਰੀਬੀਆਂ ਅਤੇ ਰਿਸਤੇਦਾਰਾਂ ਨੂੰ ਵੀ ਕਰੋੜਪਤੀ ਬਣਾ ਦਿੱਤਾ।


ਮਾਨ ਨੇ ਕਿਹਾ ਕਿ ਹਨੀ ਮੁੱਖ ਮੰਤਰੀ ਚੰਨੀ ਦਾ ਸਿਰਫ ਭਤੀਜਾ ਹੀ ਨਹੀਂ ਸੀ, ਉਹ ਉਨਾਂ ਦਾ ਕਾਰੋਬਾਰੀ ਭਾਈਵਾਲ ਸੀ।  ਉਸ ਰਾਹੀਂ ਸਾਰਾ ਪੈਸਾ ਚੰਨੀ ਤੱਕ ਪਹੁੰਚਦਾ ਸੀ। ਹਰ ਮੌਕੇ 'ਤੇ ਹਨੀ ਉਨਾਂ ਦੇ ਨਾਲ ਹੁੰਦਾ ਸੀ। ਮੁੱਖ ਮੰਤਰੀ ਚੰਨੀ ਨੇ ਉਨਾਂ ਨੂੰ ਵੀਆਈਪੀ ਸੁਰੱਖਿਆ ਦਿੱਤੀ ਹੋਈ ਸੀ। ਉਨਾਂ ਸਵਾਲ ਕੀਤਾ ਕਿ ਉਨਾਂ ਦਾ ਭਤੀਜਾ ਹਨੀ ਜਦੋਂ ਕੋਈ ਸੰਵਿਧਾਨਕ ਅਹੁਦਾ ਨਹੀਂ ਸੰਭਾਲ ਰਿਹਾ ਸੀ ਤਾਂ ਉਨਾਂ ਨੂੰ ਇਸ ਹੈਸੀਅਤ ਨਾਲ ਇੰਨੀ ਵੱਡੀ ਸੁਰੱਖਿਆ ਮਿਲੀ ਹੋਈ ਸੀ। ਇਸ ਦਾ ਸਪੱਸਟ ਮਤਲਬ ਹੈ ਕਿ ਭਤੀਜੇ ਰਾਹੀਂ ਮੁੱਖ ਮੰਤਰੀ ਚੰਨੀ ਖੁਦ ਆਪਣੇ ਪੈਸੇ ਕਮਾਉਂਦੇ ਸਨ।

ਮਾਨ ਨੇ ਕਿਹਾ ਕਿ ਈਡੀ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ 'ਤੇ ਵੀ ਛਾਪਾ ਮਾਰਿਆ ਸੀ। ਈਡੀ ਨੂੰ ਕੇਜਰੀਵਾਲ ਦੇ ਘਰ ਤੋਂ ਈਡੀ ਨੂੰ ਸਿਰਫ ਦਸ ਮਫਲਰ ਮਿਲੇ। ਦੂਜੇ ਪਾਸੇ ਕਾਂਗਰਸ ਦੇ ਮੁੱਖ ਮੰਤਰੀ ਚੰਨੀ ਦੇ ਭਤੀਜੇ ਦੇ ਘਰ ਈਡੀ ਨੂੰ ਛਾਪੇਮਾਰੀ ਦੌਰਾਨ 10 ਕਰੋੜ ਮਿਲੇ। ਇਹੀ ਫਰਕ ਹੈ ਆਮ ਆਦਮੀ ਪਾਰਟੀ ਅਤੇ ਕਾਂਗਰਸ ਪਾਰਟੀ ਵਿੱਚ। ਅਸੀਂ ਜਨਤਾ ਦੇ ਪੈਸੇ ਨਾਲ ਜਨਤਾ ਨੂੰ ਸਹੂਲਤਾਂ ਪ੍ਰਦਾਨ ਕਰਦੇ ਹਾਂ। ਕਾਂਗਰਸੀ ਨੇਤਾ ਜਨਤਾ ਦੇ ਪੈਸੇ ਆਪਣੇ ਘਰਾਂ ਵਿੱਚ ਜਮਾਂ ਕਰਦੇ ਹਨ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਚੋਣ ਵਿੱਚ ਕਾਂਗਰਸ ਦੀ ਇਸ ਲੁੱਟ ਦਾ ਜਵਾਬ ਦੇਣਗੇ। ਲੋਕਾਂ ਨੇ ਕਾਂਗਰਸ ਨੂੰ ਝੂਠੇ ਵਾਅਦਿਆਂ ਅਤੇ ਭ੍ਰਿਸਟਾਚਾਰ ਦਾ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ।

ਇਹ ਵੀ ਪੜ੍ਹੋ : ਸਿੱਧੂ ਦੀ SC ਤੇ ਹਿੰਦੂ ਭਾਈਚਾਰੇ ਪ੍ਰਤੀ ਨਫਰਤ ਕਾਰਨ ਦੋਵੇਂ ਭਾਈਚਾਰਿਆਂ ਦੇ ਆਗੂ ਵੱਡੀ ਗਿਣਤੀ ਵਿਚ ਕਾਂਗਰਸ ਛੱਡ ਰਹੇ ਹਨ : ਮਜੀਠੀਆ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :

https://play.google.com/store/apps/details?id=com.winit.starnews.hin
https://apps.apple.com/in/app/abp-live-news/id81111490

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Embed widget