ਪੜਚੋਲ ਕਰੋ

CM Amarinder Singh Resigns: ਅਸਤੀਫਾ ਦੇਣ ਮਗਰੋਂ ਕੈਪਟਨ ਨੇ ਕੀਤਾ ਵੱਡਾ ਐਲਾਨ

ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਵੱਡੀ ਗੱਲ ਕਹੀ ਹੈ।

CM Amarinder Singh Resigns:  ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਵੱਡੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਭਵਿੱਖ ਦੀ ਰਾਜਨੀਤੀ ਬਾਰੇ ਆਪਣੇ ਸਾਥੀਆਂ ਨਾਲ ਗੱਲ ਕਰਨ ਮਗਰੋਂ ਫੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਅਜੇ ਉਹ ਕਾਂਗਰਸ ਵਿੱਚ ਹਨ ਤੇ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਨਗੇ।

ਕੈਪਟਨ ਨੇ ਕਿਹਾ ਕਿ ਉਹ ਅਪਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਉਹ ਕਿਸੇ ਨੂੰ ਵੀ ਮੁੱਖ ਮੰਤਰੀ ਚੁਣ ਸਕਦੇ ਹਨ। ਕਿਸੇ ਹੋਰ ਨੂੰ ਮੁੱਖ ਮੰਤਰੀ ਵਜੋਂ ਸਵੀਕਾਰ ਕਰਨ ਦੇ ਸਵਾਲ ਉੱਪਰ ਉਨ੍ਹਾਂ ਕਿਹਾ ਕਿ ਇਸ ਬਾਰੇ ਉਹ ਆਪਣੇ ਸਾਥੀਆਂ ਤੇ ਸਮਰਥਕਾਂ ਨਾਲ ਗੱਲ ਕਰਕੇ ਫੈਸਲਾ ਲੈਣਗੇ।

ਦੱਸ ਦੇਈਏ ਕਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ।ਉਹ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਅਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਅੱਜ ਸਵੇਰੇ ਤੋਂ ਹੀ ਪੰਜਾਬ ਵਿੱਚ ਵੱਡੀ ਹਲ ਚੱਲ ਸੀ।ਹੁਣ ਇਹ ਖ਼ਬਰ ਸਾਹਮਣੇ ਆ ਗਈ ਹੈ।

ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰੇ ਰਹੇ ਨੇ, ਮੋਦੀ ਲਹਿਰ ਦੌਰਾਨ ਜਦੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਸਾਲ 2017 'ਚ ਪੰਜਾਬ ਫਤਹਿ ਕੀਤਾ, ਜਿੱਤ ਦਾ ਸਿਹਰਾ ਕੈਪਟਨ ਦੇ ਸਿਰ ਬੰਨ੍ਹਿਆ ਗਿਆ, ਨਤੀਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।

ਕੈਪਟਨ ਦਾ ਸਿਆਸੀ ਸਫ਼ਰ

  • 11 ਮਾਰਚ 1942 ਨੂੰ ਜਨਮ ਹੋਇਆ
  • 1963 ਤੋਂ 1966 ਤੱਕ ਭਾਰਤੀ ਫੌਜ 'ਚ ਸੇਵਾ ਨਿਭਾਈ
  • ਕਾਂਗਰਸ ਦੀ ਟਿਕਟ 'ਤੇ 1980 'ਚ ਲੋਕ ਸਭਾ ਚੋਣ ਜਿੱਤੀ
  • 1984 'ਚ ਔਪਰੇਸ਼ਨ ਬਲੂ ਸਟਾਰ ਦੇ ਰੋਸ ਵਿੱਚ ਸਾਂਸਦ ਤੇ ਕਾਂਗਰਸ ਤੋਂ ਅਸਤੀਫ਼ਾ
  • ਕਾਂਗਰਸ 'ਚੋਂ ਅਸਤੀਫ਼ੇ ਬਾਅਦ ਅਕਾਲੀ ਦਲ 'ਚ ਸ਼ਾਮਲ ਹੋਏ
  • 1985 'ਚ ਅਕਾਲੀ ਦਲ ਦੀ ਟਿਕਟ 'ਤੇ ਤਲਵੰਡੀ ਸਾਬੋ ਤੋਂ ਵਿਧਾਇਕ ਚੁਣੇ ਗਏ
  • 1992 'ਚ ਅਕਾਲੀ ਦਲ ਨਾਲੋਂ ਵੱਖ ਹੋ ਕੇ ਅਕਾਲੀ ਦਲ ਪੰਥਕ ਬਣਾਇਆ
  • 1998 'ਚ ਕੈਪਟਨ ਨੇ ਅਕਾਲੀ ਪੰਥਕ ਦਾ ਕਾਂਗਰਸ ਵਿੱਚ ਰਲੇਵਾਂ ਕੀਤਾ
  • 1998 'ਚ ਪਟਿਆਲਾ ਲੋਕ ਸਭਾ ਸੀਟ ਤੋਂ ਚੰਦੂਮਾਜਰਾ ਤੋਂ ਚੋਣ ਹਾਰੇ
  • 1999 ਤੋਂ 2002 ਤੱਕ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
  • 2002 ਤੋਂ 2007 ਤੱਕ ਪੰਜਾਬ ਦੇ ਮੁੱਖ ਮੰਤਰੀ ਰਹੇ
  • 2010 ਤੋਂ 2013 ਤੱਕ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
  • 2014 'ਚ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਅਰੁਣ ਜੇਤਲੀ ਨੂੰ ਹਰਾਇਆ
  • 2015 ਤੋਂ 2017 ਤੱਕ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ
  • 2017 'ਚ ਪੰਜਾਬ ਦੇ ਮੁੱਖ ਮੰਤਰੀ ਬਣੇ

ਸਾਲ 2017 ਵਿੱਚ ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਚੋਣ ਲੜੀ ਸੀ, ਇਸ ਦੌਰਾਨ ਨਾ ਤਾਂ ਮੋਦੀ ਲਹਿਰ ਦਾ ਅਸਰ ਵਿਖਿਆ ਅਤੇ ਨਾ ਹੀ ਆਮ ਆਦਮੀ ਪਾਰਟੀ ਦਾ ਜੋਸ਼ ਕੰਮ ਆਇਆ, ਬੱਸ ਕੈਪਟਨ ਦਾ ਦਮ ਵਿਖਿਆ, ਆਪਣੇ ਸਿਆਸੀ ਸਫ਼ਰ ਦੌਰਾਨ ਕੈਪਟਨ ਨਾਲ ਕਈ ਵਿਵਾਦ ਵੀ ਜੁੜੇ, ਮੁੱਖ ਤੌਰ 'ਤੇ-

  • ਲੁਧਿਆਣਾ ਸਿਟੀ ਸੈਂਟਰ ਘੁਟਾਲੇ 'ਚ ਕੈਪਟਨ ਘਿਰੇ
  • ਅੰਮ੍ਰਿਤਸਰ ਇੰਮਪਰੂਵਮੈਂਟ ਟਰੱਸਟ ਲੈਂਡ ਸਕੈਮ 'ਚ ਘਿਰੇ
  • ਸਵਿਸ ਬੈਂਕ ਖਾਤਿਆਂ ਦੀ ਜਾਂਚ ਵੀ ED ਵੱਲੋਂ ਕੀਤੀ ਗਈ
  • ਸਵਿਸ ਬੈਂਕ ਖਾਤਿਆਂ ਦੀ ਜਾਂਚ ਦੇ ਘੇਰੇ 'ਚ ਕੈਪਟਨ ਦੇ ਪਰਿਵਾਰਕ ਮੈਂਬਰ ਆਏ

ਕੈਪਟਨ ਨੇ ਖੁਦ ਨੂੰ ਹਮੇਸ਼ਾਂ ਪਾਕ-ਸਾਫ਼ ਦੱਸਿਆ ਅਤੇ ਇਸ ਪਿੱਛੇ ਸਿਆਸੀ ਪੈਂਤੜਾ ਗਰਦਾਨਿਆ, ਇਸ ਸਭ ਵਿੱਚ ਕੈਪਟਨ ਦੀ ਨਵਜੋਤ ਸਿੱਧੂ ਨਾਲ ਤਲਖੀ ਹਮੇਸ਼ਾਂ ਸੁਰਖ਼ੀਆਂ ਬਣੀ, ਕੈਪਟਨ ਤਿੰਨ ਵਾਰ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਬਣੇ, ਇੱਕ ਵਾਰ ਸਮਾਣਾ ਅਤੇ ਇੱਕ ਵਾਰ ਤਲਵੰਡੀ ਸਾਬੋ ਤੋਂ ਵਿਧਾਇਕ ਚੁਣ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget