ਪਟਿਆਲਾ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਕਿਸਤਾਨ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੀ ਸਿਫਾਰਸ਼ ਕਿਸ ਨੇ ਕੀਤੀ ਸੀ। ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ ਨੂੰ ਚਿੱਠੀ ਭੇਜੀ ਸੀ।

ਕੈਪਟਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਉਹ ਚਿੱਠੀ ਸੋਨੀਆ ਗਾਂਧੀ ਨੂੰ ਦੇ ਦਿਤੀ ਸੀ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਕੈਪਟਨ ਨੇ ਕਿਹਾ ਕਿ ਪ੍ਰਿਅੰਕਾ ਗਾਂਧੀ ਦਾ ਜਵਾਬ ਜ਼ਰੂਰ ਆਇਆ ਸੀ। ਉਨ੍ਹਾਂ ਕਿਹਾ ਸੀ ਕਿ ਸਿੱਧੂ ਨੇ ਇਹ ਬਹੁਤ ਮਾੜੀ ਗੱਲ ਕੀਤੀ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਬੀਜੇਪੀ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਪਾਕਿਸਤਾਨ ਤੋਂ ਨਵਜੋਤ ਸਿੱਧੂ ਨੂੰ ਮੰਤਰੀ ਬਣਾਉਣ ਦੀ ਸਿਫਾਰਸ਼ ਆਈ ਸੀ। ਉਸ ਵੇਲੇ ਕੈਪਟਨ ਨੇ ਇਹ ਨਹੀਂ ਦੱਸਿਆ ਸੀ ਕਿ ਸਿਫਾਰਸ਼ ਕਿਸ ਨੇ ਕੀਤੀ ਸੀ। ਇਹ ਸਵਾਲ ਲਗਾਤਾਰ ਉੱਠ ਰਿਹਾ ਸੀ। ਆਖਰ ਕੈਪਟਨ ਨੇ ਇਹ ਖੁਲਾਸਾ ਅੱਜ ਕਰ ਦਿੱਤਾ ਹੈ।

ਅੱਜ ਪਟਿਆਲਾ ਵਿੱਚ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਮੇਰੇ ਤੋਂ ਕੀ ਤਕਲੀਫ ਹੈ? ਮੈਂ ਸਿਆਸਤ ਤੋਂ ਅਸਤੀਫਾ ਕਰਾਂ ਜਾਂ ਨਾ ਕਰਾਂ।


 


 


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ