ਬ੍ਰਹਮ ਮਹਿੰਦਰਾ ਦਾ ਪਤਾ ਲੈਣ ਹਸਪਤਾਲ ਪਹੁੰਚੇ ਕੈਪਟਨ, ਪਰਿਵਾਰ ਨਾਲ ਮੁਲਾਕਾਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਪਤਾ ਲੈਣ ਲਈ ਫੋਰਟਿਸ ਹਸਪਤਾਲ (ਮੁਹਾਲੀ) ਪਹੁੰਚੇ। ਇੱਥੇ ਉਨ੍ਹਾਂ ਬ੍ਰਹਮ ਮਹਿੰਦਰਾ ਦੇ ਪਰਿਵਾਰ ਨਾਲ ਗੱਲਬਾਤ ਕੀਤੀ। ਸਿਹਤ ਢਿੱਲੀ ਹੋਣ ਕਰਕੇ ਬ੍ਰਹਮ ਮਹਿੰਦਰਾ ਨੂੰ ਸ਼ਨੀਵਾਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਪਤਾ ਲੈਣ ਲਈ ਫੋਰਟਿਸ ਹਸਪਤਾਲ (ਮੁਹਾਲੀ) ਪਹੁੰਚੇ। ਇੱਥੇ ਉਨ੍ਹਾਂ ਬ੍ਰਹਮ ਮਹਿੰਦਰਾ ਦੇ ਪਰਿਵਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਮਹਿੰਦਰਾ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਕੈਪਟਨ ਨੇ ਆਪਣੇ ਆਫੀਸ਼ਿਅਲ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਸਿਹਤ ਢਿੱਲੀ ਹੋਣ ਕਰਕੇ ਬ੍ਰਹਮ ਮਹਿੰਦਰਾ ਨੂੰ ਸ਼ਨੀਵਾਰ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਉਨ੍ਹਾਂ ਦੇ ਗਲੇ ਦਾ ਛੋਟਾ ਆਪ੍ਰੇਸ਼ਨ ਵੀ ਹੋਇਆ ਹੈ।
Met with family of cabinet colleague @BrahmMohindra at Fortis Hospital, Mohali today. Praying for a speedy recovery. pic.twitter.com/KLySOhGAcl
— Capt.Amarinder Singh (@capt_amarinder) September 11, 2019
ਸੂਤਰਾਂ ਅਨੁਸਾਰ ਬ੍ਰਹਮ ਮਹਿੰਦਰਾ ਨੂੰ ਵਾਇਰਲ ਬੁਖ਼ਾਰ ਹੋ ਗਿਆ ਸੀ। ਪਹਿਲਾਂ ਘਰ 'ਚ ਹੀ ਦਵਾਈ ਲੈਂਦੇ ਰਹੇ ਪਰ ਵਾਇਰਲ ਵਿਗੜ ਗਿਆ। ਹੁਣ ਉਨ੍ਹਾਂ ਨੂੰ ਹਸਪਤਾਲ 'ਚ ਲਿਜਾਣਾ ਪਿਆ। ਬ੍ਰਹਮ ਮਹਿੰਦਰਾ ਪੰਜਾਬ ਦੇ ਲੋਕਲ ਬਾਡੀਜ਼ ਮੰਤਰੀ ਹਨ।
ਫੋਰਟਿਸ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਬ੍ਰਹਮ ਮੁਹਿੰਦਰਾ ਨੂੰ ਹਸਪਤਾਲ ਲਿਆਂਦਾ ਗਿਆ ਸੀ ਤਾਂ ਉਨ੍ਹਾਂ ਦੀ ਹਾਲਤ ਗੰਭੀਰ ਸੀ ਜੋ ਹੁਣ ਸਥਿਰ ਹੈ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਗਲੇ ਵਿੱਚ ਪੁਰਾਣੀ ਇਨਫੈਕਸ਼ਨ ਸੀ ਜਿਸ ਕਰਕੇ ਛੋਟਾ ਆਪ੍ਰੇਸ਼ਨ ਕੀਤਾ ਗਿਆ ਹੈ।
ਡਾਕਟਰਾਂ ਨੇ ਕਿਹਾ ਕਿ ਉਹ ਦੋ ਦਿਨ ਡਾਕਟਰਾਂ ਦੀ ਨਿਗਰਾਨੀ ਹੇਠ ਰਹਿਣਗੇ। ਇਸ ਮਗਰੋਂ ਹਸਪਤਾਲ ਵਿੱਚੋਂ ਛੁੱਟੀ ਮਿਲੇਗੀ। ਡਾਕਟਰਾਂ ਨੇ ਉਨ੍ਹਾਂ ਨੂੰ ਘੱਟੋ-ਘੱਟ ਦੋ ਹਫਤੇ ਆਰਾਮ ਕਰਨ ਦੀ ਸਲਾਹ ਦਿੱਤੀ ਹੈ।