ਫਤਹਿਵੀਰ ਦੀ ਮੌਤ 'ਤੇ ਕੈਪਟਨ ਨੂੰ ਅਫਸੋਸ, ਪਰਿਵਾਰ ਨੂੰ ਬਲ ਬਖਸ਼ਣ ਦੀ ਅਰਦਾਸ
ਏਬੀਪੀ ਸਾਂਝਾ | 11 Jun 2019 11:59 AM (IST)
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਹ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਦੀ ਸਮਰੱਥਾ ਬਖ਼ਸ਼ੇ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਲੱਗਾ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਉਹ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਦੀ ਸਮਰੱਥਾ ਬਖ਼ਸ਼ੇ। ਕੈਪਟਨ ਨੇ ਟਵੀਟ 'ਚ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ਸੂਬੇ 'ਚ ਖੁੱਲ੍ਹੇ ਬੋਰਵੈੱਲਾਂ ਬਾਰੇ ਰਿਪੋਰਟ ਮੰਗੀ ਹੈ ਤਾਂ ਜੋ ਅਜਿਹੇ ਹਾਦਸਿਆਂ ਨੂੰ ਭਵਿੱਖ 'ਚ ਵਾਪਰਨ ਤੋਂ ਰੋਕਿਆ ਜਾ ਸਕੇ। ਸੁਨਾਮ ਨੇੜਲੇ ਪਿੰਡ ਭਗਵਾਨਪੁਰਾ 'ਚ ਦੋ ਸਾਲਾ ਮਾਸੂਮ ਫਤਹਿਵੀਰ ਬੀਤੀ 6 ਜੂਨ ਦੀ ਸ਼ਾਮ ਨੂੰ ਬੋਰਵੈੱਲ 'ਚ ਡਿੱਗ ਪਿਆ ਸੀ। ਉਸ ਨੂੰ ਮੰਗਲਵਾਰ ਸਵੇਰੇ 5.15 ਵਜੇ ਰੱਸੀਆਂ ਤੇ ਕੁੰਡੀਆਂ ਦੀ ਮਦਦ ਨਾਲ ਉਸੇ ਪਾਈਪ ਰਾਹੀਂ ਖਿੱਚ ਕੇ ਬਾਹਰ ਕੱਢਿਆ ਗਿਆ, ਜਿਸ ਰਾਹੀਂ ਉਹ ਬੋਰ 'ਚ ਡਿੱਗਿਆ ਸੀ। ਫਿਰ ਉਸ ਨੂੰ ਪੀਜੀਆਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।