ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਨੂੰ ਲੈ ਕੇ ਭਾਜਪਾ ਨਾਲ ਮਤਭੇਦ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਦਾਅਵੇ ਦਾ ਖੰਡਨ ਕੀਤਾ ਹੈ। ਉਨ੍ਹਾਂ ਅਕਾਲੀਆਂ ਨੂੰ ਕੇਂਦਰ ਵਿੱਚ ਭਾਜਪਾ ਨਾਲ ਗੱਠਜੋੜ ਛੱਡਣ ਦੀ ਚੁਣੌਤੀ ਦਿੱਤੀ ਹੈ ਤਾਂ ਕਿ ਉਹ ਆਪਣੀ ਇਮਾਨਦਾਰੀ ਸਾਬਤ ਕਰਨ। ਕੈਪਟਨ ਅਮਰਿੰਦਰ ਨੇ ਅਕਾਲੀਆਂ ਨੂੰ ਪੁੱਛਿਆ “ਜੇ ਤੁਸੀਂ ਸੀਏਏ ਨੂੰ ਮੁਸਲਿਮ ਵਿਰੋਧੀ ਮੰਨਦੇ ਹੋ, ਤਾਂ ਤੁਸੀਂ ਰਾਜ ਸਭਾ ਤੇ ਲੋਕ ਸਭਾ ਵਿੱਚ ਇਸ ਕਾਨੂੰਨ ਦਾ ਸਮਰਥਨ ਕਰ ਇਸ ਨੂੰ ਪਾਸ ਕਿਉਂ ਕੀਤਾ?” ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਦਾਅਵਾ ਹੈ ਕਿ ਸੀਏਏ ਵਿੱਚ ਮਤਭੇਦ ਹੋਣ ਕਰਕੇ ਉਨ੍ਹਾਂ ਨੇ ਦਿੱਲੀ ਚੋਣਾਂ ਲੜਨ ਦਾ ਫੈਸਲਾ ਕੀਤਾ ਸੀ, ਇਹ ਘ੍ਰਿਣਾਯੋਗ ਤੇ ਅਸਵੀਕਾਰਨਯੋਗ ਸੀ। ਉਨ੍ਹਾਂ ਨੇ ਕਿਹਾ ਕਿ ਦਿੱਲੀ ਚੋਣਾਂ ਤੋਂ ਬਾਹਰ ਆਉਣ ਦਾ ਫੈਸਲਾ ਰਾਜਨੀਤਕ ਮਜਬੂਰੀਆਂ ਤੋਂ ਪ੍ਰੇਰਿਤ ਸੀ ਕਿਉਂਕਿ ਅਕਾਲੀ ਦਲ ਨੂੰ ਸਪੱਸ਼ਟ ਤੌਰ 'ਤੇ ਅਹਿਸਾਸ ਹੋਇਆ ਸੀ ਕਿ ਇਸ ਦਾ ਕੋਈ ਜ਼ਮੀਨੀ ਸਮਰਥਨ ਨਹੀਂ ਤੇ ਉਹ ਰਾਸ਼ਟਰੀ ਰਾਜਧਾਨੀ ਦੀ ਇੱਕ ਵੀ ਸੀਟ ਨਹੀਂ ਜਿੱਤ ਸਕਾਗੀ।