ਪੜਚੋਲ ਕਰੋ

ਕੈਪਟਨ ਦਾ ਵੱਡਾ ਬਿਆਨ, ਭਾਜਪਾ ਨਾਲ ਗੱਠਜੋੜ ਸੂਬੇ ਦੇ ਹਿੱਤ 'ਚ

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਦੇ ਨਾਲ ਗੱਠਜੋੜ ਦੇਸ਼ ਅਤੇ ਸੂਬੇ ਦੇ ਹਿੱਤ ਵਿੱਚ ਹੈ।

ਬਠਿੰਡਾ: ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ- ਸੰਯੁਕਤ ਦੇ ਨਾਲ ਗੱਠਜੋੜ ਦੇਸ਼ ਅਤੇ ਸੂਬੇ ਦੇ ਹਿੱਤ ਵਿੱਚ ਹੈ।

ਇੱਥੇ ਸੀਨੀਅਰ ਕਾਂਗਰਸੀ ਆਗੂ ਰਾਜ ਨੰਬਰਦਾਰ ਨੂੰ ਪਾਰਟੀ 'ਚ ਸ਼ਾਮਲ ਕਰਨ ਤੋਂ ਬਾਅਦ ਇਕ ਪਬਲਿਕ ਮੀਟਿੰਗ ਨੂੰ ਸੰਬੋਧਨ ਕਰਦਿਆਂ, ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਕਈ ਚੁਣੌਤੀਆਂ, ਖਾਸ ਤੌਰ ਤੇ ਸੁਰੱਖਿਆ ਅਤੇ ਆਰਥਿਕ ਫਰੰਟ ਤੇ, ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਵਿੱਚ ਭਾਜਪਾ ਹੀ ਇਕੋਮਾਤਰ ਪਾਰਟੀ ਹੈ, ਜਿਹੜੀ ਇਨ੍ਹਾਂ ਮੁੱਦਿਆਂ ਤੇ ਧਿਆਨ ਰੱਖ ਸਕਦੀ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਕੱਲ੍ਹ ਫਿਰੋਜ਼ਪੁਰ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਕੇ ਖੁਸ਼ੀ ਮਹਿਸੂਸ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਉਹ ਲੰਬੇ ਵਕਤ ਤੋਂ ਜਾਣਦੇ ਹਨ, ਜਿਹੜੇ ਪੰਜਾਬ ਅਤੇ ਪੰਜਾਬੀਆਂ ਬਾਰੇ ਚਿੰਤਤ ਹਨ ਤੇ ਪੰਜਾਬ ਨੂੰ ਚੰਗੀ ਤਰ੍ਹਾਂ ਜਾਣਦੇ ਹਨ।
ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਆਉਂਦੀਆਂ ਚੋਣਾਂ ਦੌਰਾਨ ਗੱਠਜੋੜ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਕਰਨ ਵੇਲੇ ਉਹ ਸੂਬੇ, ਦੇਸ਼ ਅਤੇ ਆਪਣੇ ਇਲਾਕੇ ਦੇ ਹਿੱਤਾਂ ਨੂੰ ਧਿਆਨ ਚ ਰੱਖਣ।

ਬਾਅਦ ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਪਰ ਜੰਮ ਕੇ ਵਰ੍ਹੇ, ਜਿਹੜੇ ਪੰਜਾਬ ਦੇ ਲੋਕਾਂ ਨੂੰ ਉਹ ਵਾਅਦੇ ਕਰ ਰਹੇ ਹਨ, ਜਿਨ੍ਹਾਂ ਨੂੰ ਉਹ ਵੀ ਜਾਣਦੇ ਹਨ ਕਿ ਪੂਰੇ ਨਹੀਂ ਹੋ ਸਕਦੇ।

ਸਿੱਧੂ ਵਲੋਂ ਮਹਿਲਾਵਾਂ ਅਤੇ ਵਿਦਿਆਰਥਣਾਂ ਦੀਆਂ ਸਮੱਸਿਆਵਾਂ ਨੂੰ ਵਧਾ ਚੜ੍ਹਾ ਕੇ ਪੇਸ਼ ਕਰਨ ਦਾ ਜ਼ਿਕਰ ਕਰਦਿਆਂ, ਕੈਪਟਨ ਅਮਰਿੰਦਰ ਨੇ ਹੈਰਾਨੀ ਪ੍ਰਗਟਾਈ ਕਿ ਕੀ ਉਹ (ਸਿੱਧੂ) ਉਨ੍ਹਾਂ ਦੀਆਂ ਆਰਥਿਕ ਮਜਬੂਰੀਆਂ ਬਾਰੇ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕਰਜ਼ਾ ਪਹਿਲਾਂ ਹੀ ਕਰੀਬ 5  ਲੱਖ ਕਰੋੜ ਰੁਪਏ ਨੂੰ ਪਹੁੰਚ ਚੁੱਕਾ ਹੈ ਅਤੇ ਉਹ ਨਹੀਂ ਜਾਣਦੇ ਕਿ ਸਿੱਧੂ ਤੇ ਕੇਜਰੀਵਾਲ ਕਿਵੇਂ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨਗੇ।

ਉਨ੍ਹਾਂ ਕਿਹਾ ਕਿ ਇਹ ਉਹੀ ਸਿੱਧੂ ਹਨ, ਜਿਹੜੇ ਇਕ ਮਹੀਨੇ ਪਹਿਲਾਂ ਆਪਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਰਿਆਇਤਾਂ ਅਤੇ ਵਾਅਦਿਆਂ ਲਈ ਵਿਰੋਧ ਕਰ ਰਹੇ ਸਨ ਤੇ ਹੁਣ ਖੁਦ ਹੀ ਉਹੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦਾ ਕਿਸੇ ਵੀ ਵਿਸ਼ੇ ਤੇ ਕੋਈ ਪੱਕਾ ਸਟੈਂਡ ਨਹੀਂ ਹੈ।

ਟਿਕਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਲਈ ਉਨ੍ਹਾਂ ਦੇ ਜਿੱਤਣ ਦੀ ਕਾਬਲੀਅਤ ਹੀ ਇਕੋਮਾਤਰ ਆਧਾਰ ਹੋਵੇਗੀ ਅਤੇ ਇਹ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਤਹਿਤ ਤਿੰਨਾਂ ਪਾਰਟੀਆਂ ਨੇ ਆਪਸ ਚ ਵਿਚਾਰ ਸ਼ੁਰੂ ਕਰ ਦਿੱਤਾ ਹੈ।
ਮੁੱਖ ਮੰਤਰੀ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਸ ਤੇ ਵੀ ਗੱਠਜੋੜ ਦੀਆਂ ਪਾਰਟੀਆਂ ਮਿਲ ਕੇ ਫ਼ੈਸਲਾ ਕਰਨਗੀਆਂ।

ਪੰਜਾਬ ਲਈ ਕਿਸੇ ਵਿਸ਼ੇਸ਼ ਪੈਕੇਜ ਲੈ ਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਕੁਝ ਹਫਤੇ ਪਹਿਲਾਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਸੂਬੇ ਲਈ ਖੇਤੀ ਵਿਭਿੰਨਤਾ ਵਾਸਤੇ ਇਕ ਲੱਖ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਮੰਗਿਆ ਸੀ, ਜਿਸਨੂੰ 20 ਹਜ਼ਾਰ ਰੁਪਏ ਕਰੋੜ ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਪੰਜ ਸਾਲਾਂ ਦੇ ਅੰਤਰਾਲ ਚ ਦਿੱਤਾ ਜਾ ਸਕਦਾ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਪੈਕੇਜ ਨੂੰ ਵਿਸ਼ੇਸ਼ ਤੌਰ ਤੇ ਭਾਰਤ ਅੰਦਰ ਦਾਲਾਂ ਦੀ ਉਪਜ ਵਧਾਉਣ ਅਤੇ ਉਸਨੂੰ ਪ੍ਰਮੋਟ ਕਰਨ ਲਈ ਇਸਤੇਮਾਲ ਕੀਤਾ ਜਾ ਸਕਦਾ ਹੈ, ਕਿਉਂਕਿ ਭਾਰਤ ਹਰ ਸਾਲ 1.5 ਲੱਖ ਕਰੋਡ਼ ਰੁਪਏ ਦੀਆਂ ਦਾਲਾਂ ਇੰਪੋਰਟ ਕਰਦਾ ਹੈ। 

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇੱਥੇ ਦਾਲਾਂ ਦਾ ਉਤਪਾਦਨ ਕਰਾਂਗੇ, ਤਾਂ ਅਸੀਂ ਵੱਡੀ ਮਾਤਰਾ ਚ ਵਿਦੇਸ਼ੀ ਮੁਦਰਾ ਨੂੰ ਬਚਾਉਣ ਸਣੇ ਵੱਡੇ ਪੱਧਰ ਤੇ ਝੋਨੇ ਦੀ ਖੇਤੀ ਨਾਲ ਡਿੱਗ ਰਹੇ ਜ਼ਮੀਨ ਹੇਠਾਂ ਪਾਣੀ ਦੇ ਪੱਧਰ ਨੂੰ ਵੀ ਬਚਾ ਸਕਦੇ ਹਾਂ।

ਚੰਨੀ ਵੱਲੋਂ ਉਨ੍ਹਾਂ ਤੇ ਪ੍ਰਦਰਸ਼ਨ ਨਾ ਕਰਨ ਸਬੰਧੀ ਲਗਾਏ ਜਾ ਰਹੇ ਦੋਸ਼ ਤੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਚੰਨੀ ਸਣੇ ਹੋਰ ਕਾਂਗਰਸੀ ਆਗੂ ਕਾਂਗਰਸ ਸਰਕਾਰ ਦੇ ਪੰਜ ਸਾਲਾਂ ਦੇ ਪ੍ਰਦਰਸ਼ਨ ਦੇ ਆਧਾਰ ਤੇ ਵੋਟ ਮੰਗ ਰਹੇ ਹਨ, ਜਿਸ ਵਿਚੋਂ ਸਾਢੇ ਚਾਰ ਸਾਲ ਉਨ੍ਹਾਂ (ਕੈਪਟਨ ਅਮਰਿੰਦਰ) ਨੇ ਅਗਵਾਈ ਕੀਤੀ। ਤੁਸੀਂ ਉਨ੍ਹਾਂ ਤੋਂ ਪੁੱਛੋ ਕਿ ਜੇਕਰ ਮੈਂ ਪ੍ਰਦਰਸ਼ਨ ਨਹੀਂ ਕੀਤਾ, ਤਾਂ ਕਿਉਂ ਉਹ ਬੀਤੇ ਪੰਜ ਸਾਲਾਂ ਲਈ ਵੋਟ ਮੰਗ ਰਹੇ ਹਨ, ਆਪਣੇ ਤਿੰਨ ਮਹੀਨਿਆਂ ਲਈ ਕਿਉਂ ਨਹੀਂ? ਮੁੱਖ ਮੰਤਰੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਿਹੜਾ ਪ੍ਰਾਜੈਕਟ 90 ਦਿਨਾਂ ਚ ਪੂਰਾ ਹੁੰਦਾ ਹੈ। ਆਮ ਤੌਰ ਤੇ ਕੋਈ ਵੀ ਪ੍ਰੋਜੈਕਟ ਪੂਰਾ ਹੋਣ ਚ 6 ਤੋਂ 18 ਮਹੀਨੇ ਦਾ ਵਕਤ ਲਗਦਾ ਹੈ। ਸਿਰਫ਼ ਐਲਾਨ ਕਰਨ ਨਾਲ ਉਪਲੱਬਧੀਆਂ ਨਹੀਂ ਹੋ ਜਾਂਦੀਆਂ।

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget