ਗੁਰਦਾਸਪੂਰ: ਕੇਂਦਰ ਸਰਕਾਰ ਵਲੋਂ ਜੋ ਐਫਸੀਆਈ ਦੀਆਂ ਨਵੀਆਂ ਹੋਦੈਤਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾਂ ਨੇ ਕਿਹਾ ਕਿ ਕਿਸਾਨ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਦੀ ਫਸਲ ਦਾ ਦਾਣੇ-ਦਾਣੇ ਦੀ ਖਰੀਦ ਕਰਵਾਉਣ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਰ ਦੀ ਇਸ ਸਮੇਂ ਪੰਜਾਬ ਨਾਲ ਜਿੱਦ ਹੈ। ਉਨ੍ਹਾਂ ਕਿਹਾ ਕਿ ਇਸੇ ਲਈ ਕੇਂਦਰ ਸਰਕਰ ਨੇ ਐਫਸੀਆਈ ਦੀਆਂ ਨਵੀਆਂ ਹਿਦਾਇਤਾਂ ਲਾਗੂ ਕੀਤੀਆਂ ਹਨ। ਇਨ੍ਹਾਂ ਹਿਦਾਇਤਾਂ ਨਾਲ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਪਾੜਾ ਪਾਣ ਦੀ ਕੋਸ਼ਿਸ਼ ਕੀਤੀ ਹੈ।
ਬਾਜਵਾ ਨੇ ਇਸ ਨੂੰ ਮੰਦਭਾਗਾ ਕਿਹਾ ਹੈ ਅਤੇ ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਨੇ ਸਿਧੀ ਅਦਾਇਗੀ ਦਾ ਫੈਸਲਾ ਲਿਆ ਹੈ, ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕਈ ਵਾਰ ਦੇਸ਼ ਦੇ ਪ੍ਰਧਾਨਮੰਤਰੀ ਨੂੰ ਐਫਸੀਆਈ ਦੀਆਂ ਹਿਦਾਇਤਾਂ ਨੂੰ ਰੱਧ ਕਰਨ ਲਈ ਕਿਹਾ ਹੈ, ਪਰ ਕੇਂਦਰ ਦੀ ਸਰਕਾਰ ਸਿਧੀ ਅਦਾਇਗੀ ਨੂੰ ਲੈਕੇ ਬਜਿਦ ਹੈ। ਪੰਜਾਬ ਦੀ ਸਰਕਾਰ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ।
ਇਸ ਦੇ ਨਾਲ ਹੀ ਕਿਸਾਨਾਂ ਦੇ ਖਾਤਿਆਂ 'ਚ ਕਣਕਾਂ ਦੀ ਸਿੱਧੀ ਅਦਾਇਗੀ ਦੇ ਫੈਸਲੇ ਤੋਂ ਆੜ੍ਹਤੀਆਂ ਦੀ ਧਿਰ 'ਚ ਖਾਸੀ ਨਾਰਾਜ਼ਗੀ ਹੈ। ਇਸ ਦੇ ਨਾਲ ਬੀਤੇ ਦਿਨੀਂ ਕੈਪਟਨ ਅਮਰਿੰਦਰ ਨੇ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਜਿਸ 'ਚ ਕੋਈ ਹੱਲ ਨਹੀਂ ਨਿਕਲਿਆ ਪਰ ਕੈਪਟਨ ਨੇ ਆੜ੍ਹਤੀਆਂ ਨੂੰ ਹੜਤਾਲ 'ਤੇ ਨਾ ਜਾਣ ਦੀ ਅਪੀਲ ਕੀਤੀ ਸੀ।
ਇਸ ਮੁੱਦੇ 'ਤੇ ਬੋਲਦਿਆਂ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਆੜ੍ਹਤੀਆਂ ਦਾ ਇਸ ਫਸਲ ਦੀ ਖਰੀਦ ਸਮੇਂ ਹੜਤਾਲ ਕਰਨਾ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦਾ ਨੋਹ-ਮਾਸ ਦਾ ਰਿਸ਼ਤਾ ਹੈ। ਪੰਜਾਬ ਸਰਕਾਰ ਆੜਤੀਆਂ ਅਤੇ ਕਿਸਾਨਾਂ ਨੂੰ ਰੁਲਣ ਨਹੀਂ ਦੇਵੇਗੀ।
ਇਹ ਵੀ ਪੜ੍ਹੋ: Karan Aujla ਜੇਲ੍ਹ ਦੌਰਾ ਕਰਕੇ ਘਿਰੇ ਵਿਵਾਦਾਂ 'ਚ, ਚੁੱਕੇ ਜਾ ਰਹੇ ਇਹ ਸਵਾਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904