ਪੜਚੋਲ ਕਰੋ

ਭਗਵੰਤ ਮਾਨ ਨੇ ਕੈਪਟਨ ਨੂੰ ਯਾਦ ਕਰਵਾਇਆ ਪਾਣੀਆਂ ਦਾ ਮੁੱਦਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ ਬਾਰੇ ਤੁਰੰਤ ਸਰਬਦਲੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਵਾਦਤ ਸਤਲੁਜ-ਜਮਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ 'ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਰਜ਼ਾਮੰਦੀ ਬਣਾਉਣ ਲਈ 3 ਸਤੰਬਰ, 2019 ਦੀ ਤਾਰੀਖ਼ ਤੈਅ ਕੀਤੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਬਦਲੀ ਬੈਠਕ ਬੁਲਾਉਣ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਪਾਣੀਆਂ ਬਾਰੇ ਤੁਰੰਤ ਸਰਬਦਲੀ ਬੈਠਕ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿਵਾਦਤ ਸਤਲੁਜ-ਜਮਨਾ ਲਿੰਕ (ਐਸਵਾਈਐਲ) ਨਹਿਰ ਦੇ ਮੁੱਦੇ 'ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਨੂੰ ਆਪਸੀ ਰਜ਼ਾਮੰਦੀ ਬਣਾਉਣ ਲਈ 3 ਸਤੰਬਰ, 2019 ਦੀ ਤਾਰੀਖ਼ ਤੈਅ ਕੀਤੇ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਬਦਲੀ ਬੈਠਕ ਬੁਲਾਉਣ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਪੰਜਾਬ ਤੇ ਪੰਜਾਬ ਦੇ ਪਾਣੀਆਂ ਬਾਰੇ ਰੱਤੀ ਭਰ ਵੀ ਸੰਜੀਦਾ ਹਨ ਤਾਂ ਉਹ ਪਾਣੀਆਂ ਦੇ ਮੁੱਦੇ 'ਤੇ ਸਾਰੀਆਂ ਸਿਆਸੀ ਪਾਰਟੀਆਂ 'ਤੇ ਆਧਾਰਤ ਸਰਬਦਲੀ ਬੈਠਕ ਬੁਲਾਉਣ। ਇਸ 'ਚ ਪ੍ਰੀਤਮ ਸਿੰਘ ਕੁੰਮੇਦਾਨ ਸਮੇਤ ਪਾਣੀਆਂ ਦੇ ਪ੍ਰਮੁੱਖ ਮਾਹਿਰ, ਪੰਜਾਬ ਦੇ ਸ਼ੁੱਭਚਿੰਤਕ ਕਾਨੂੰਨਦਾਨ, ਇਸ ਵਿਸ਼ੇ 'ਤੇ ਕੰਮ ਕਰ ਰਹੇ ਸਮਾਜਿਕ ਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸੱਦਿਆ ਜਾਵੇ। ਇਸ ਮੀਟਿੰਗ ਵਿੱਚ ਆਪਣੇ ਨਿੱਜੀ ਜਾਂ ਸਿਆਸੀ ਮੁਫਾਦਾਂ ਤੋਂ ਉੱਤੇ ਉੱਠ ਕੇ ਸਿਰਫ਼ ਤੇ ਸਿਰਫ਼ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਬਾਰੇ ਸਰਬ-ਸਾਂਝਾ ਅਹਿਦ ਲਿਆ ਜਾਵੇ। ਪੰਜਾਬ ਸਰਕਾਰ 3 ਸਤੰਬਰ ਨੂੰ ਹੋਣ ਵਾਲੀ ਬੈਠਕ ਦੌਰਾਨ ਇਸ ਸਰਬ-ਸਾਂਝੇ ਅਹਿਦ ਨੂੰ ਜ਼ੋਰਦਾਰ ਤਰੀਕੇ ਨਾਲ ਰੱਖੇ ਤਾਂ ਕਿ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਆਪਣੇ ਹੱਕ-ਹਕੂਕ ਬਹਾਲ ਕਰਵਾ ਸਕੇ। ਮਾਨ ਨੇ ਕੈਪਟਨ ਨੂੰ ਕਿਹਾ ਕਿ ਉਹ ਇਸ ਮਾਮਲੇ 'ਤੇ ਜਿੰਨੀ ਗੰਭੀਰਤਾ ਦਿਖਾਉਣਗੇ ਤਾਂ ਆਮ ਆਦਮੀ ਪਾਰਟੀ ਤੇ ਸਮੁੱਚਾ ਪੰਜਾਬ ਗੰਭੀਰਤਾ ਤੇ ਦ੍ਰਿੜ੍ਹਤਾ ਨਾਲ ਪੰਜਾਬ ਦੇ ਪਾਣੀਆਂ 'ਤੇ ਪਹਿਰਾ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਇੰਨੇ ਗੰਭੀਰ ਤੇ ਸੰਵੇਦਨਸ਼ੀਲ ਮੁੱਦੇ 'ਤੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਦੋ ਵਾਰ ਆਲ ਪਾਰਟੀ ਮੀਟਿੰਗ ਦਾ ਐਲਾਨ ਕਰਕੇ ਭੁੱਲ ਗਏ ਹਨ। ਸੂਬੇ ਦੇ ਮੁੱਖ ਮੰਤਰੀ ਨੂੰ ਅਜਿਹੀ ਗੈਰ ਗੰਭੀਰ ਪਹੁੰਚ ਸੋਭਾ ਨਹੀਂ ਦਿੰਦੀ। ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ 28 ਮਈ, 2019 ਨੂੰ ਉਨ੍ਹਾਂ ਨੇ ਕੈਪਟਨ ਤੋਂ ਮਹਿੰਗੀ ਬਿਜਲੀ ਤੇ ਹੋਰ ਭਖਵੇਂ ਮੁੱਦਿਆਂ 'ਤੇ ਮਿਲਣ ਦਾ ਸਮਾਂ ਮੰਗਿਆ ਸੀ, ਜੋ ਅੱਜ ਤੱਕ ਨਹੀਂ ਮਿਲਿਆ। ਭਗਵੰਤ ਮਾਨ ਨੇ ਮੁੱਖ ਮੰਤਰੀ 'ਤੇ ਵਿਅੰਗ ਕੱਸਦੇ ਹੋਏ ਕਿਹਾ ਕਿ ਉਹ ਨਾ ਆਪਣੀ ਪਾਰਟੀ ਦੇ ਵਿਧਾਇਕਾਂ, ਸੰਸਦ ਮੈਂਬਰਾਂ, ਲੀਡਰਾਂ ਅਤੇ ਮੰਤਰੀਆਂ ਨੂੰ ਮਿਲਦੇ ਹਨ ਤੇ ਨਾ ਦੂਸਰੀਆਂ ਪਾਰਟੀਆਂ ਦੇ ਆਗੂਆਂ ਤੇ ਲੋਕਾਂ ਨੂੰ ਸਮਾਂ ਦਿੰਦੇ ਹਨ ਤਾਂ ਕੀ ਦੱਸ ਸਕਦੇ ਹਨ ਕਿ ਉਹ ਕਿਸ ਨੂੰ ਮਿਲਦੇ ਹਨ?

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget