(Source: ECI/ABP News/ABP Majha)
Punjab Municipal Election 2021 : ਮੋਗਾ 'ਚ ਚੋਣ ਹਿੰਸਾ ਲਈ 'ਆਪ' ਨੇ ਮੰਗਿਆ ਕੈਪਟਨ ਦਾ ਤੁਰੰਤ ਅਸਤੀਫਾ
ਜਗਰਾਉਂ ਤੇ ਸੁਨਾਮ ਵਿੱਚ ਉਮੀਦਵਾਰ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਧਮਕਾਇਆ ਗਿਆ ਤੇ ਜਲਾਲਾਬਾਦ ਵਿੱਚ ਕਾਂਗਰਸੀ ਗੁੰਡਿਆਂ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਉਮੀਦਵਾਰ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹਿਣ ਉੱਤੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਅਸਤੀਫਾ ਦੇਣ।
ਚੰਡੀਗੜ੍ਹ/ਮੋਗਾ: ਆਮ ਆਦਮੀ ਪਾਰਟੀ ਨੇ ਬੀਤੇ ਦਿਨੀਂ ਮੋਗਾ ਵਿੱਚ ਚੋਣਾਂ ਨੂੰ ਲੈ ਕੇ ਵਾਪਰੀ ਹਿੰਸਾ ਉੱਤੇ ਦੁੱਖ ਪ੍ਰਗਟਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾ ਦੀ ਕੋਈ ਚੀਜ ਨਹੀਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਫੇਲ੍ਹ ਹੋਏ ਹਨ। ਇਸ ਲਈ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਈ ਵਾਰ ਕਹਿ ਚੁੱਕੀ ਹੈ ਕਿ ਪੰਜਾਬ ਵਿਚ ਚੋਣਾਂ ਲੁੱਟਣ ਲਈ ਕਾਂਗਰਸ ਪਾਰਟੀ ਆਪਣੇ ਗੁੰਡਿਆਂ ਦੇ ਰਾਹੀਂ ਹਿੰਸਾ ਕਰਵਾ ਸਕਦੀ ਹੈ। ਬੀਤੇ ਦਿਨੀਂ ਮੋਗਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਚੋਣ ਪ੍ਰਚਾਰ ਤੋਂ ਰੋਕਦੇ ਹੋਏ ਕਾਂਗਰਸੀ ਗੁੰਡਿਆਂ ਨੇ ਦੋ ਵਿਅਕਤੀਆਂ ਉਤੇ ਗੱਡੀ ਚੜ੍ਹਾ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: ਇਸਲਾਮਾਬਾਦ ਬਣਿਆ ਜੰਗ ਦਾ ਮੈਦਾਨ, ਪੁਲਿਸ ਤੇ ਕਰਮਚਾਰੀ ਆਹਮੋ-ਸਾਹਮਣੇ
ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਕਈ ਵਾਰ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਇਸ ਤੋਂ ਪਹਿਲਾਂ ਜੀਰਾ ਵਿੱਚ 'ਆਪ' ਦੇ ਉਮੀਦਵਾਰ ਨੂੰ ਡਰਾਇਆ-ਧਮਕਾਇਆ ਗਿਆ। ਉਸ ਨੂੰ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਣ ਲਈ ਦਬਾਅ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਵਿੱਚ ਕਾਂਗਰਸੀ ਗੁੰਡੇ ਨਾਮਜ਼ਦਗੀ ਪੱਤਰ ਭਰਨ ਗਏ ਉਮੀਦਵਾਰ ਦੇ ਹੱਥ ਵਿੱਚੋਂ ਕਾਗਜ਼ ਖੋਹ ਕੇ ਭੱਜ ਗਏ।
ਜਗਰਾਉਂ ਤੇ ਸੁਨਾਮ ਵਿੱਚ ਉਮੀਦਵਾਰ ਨੂੰ ਅਗਵਾ ਕਰਕੇ ਉਨ੍ਹਾਂ ਨੂੰ ਧਮਕਾਇਆ ਗਿਆ ਤੇ ਜਲਾਲਾਬਾਦ ਵਿੱਚ ਕਾਂਗਰਸੀ ਗੁੰਡਿਆਂ ਨੇ ਸਾਰੀਆਂ ਹੱਦਾਂ ਪਾਰ ਕਰਦਿਆਂ ਉਮੀਦਵਾਰ ਦੀ ਬੁਰੀ ਤਰ੍ਹਾਂ ਮਾਰਕੁੱਟ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਅਸਫਲ ਰਹਿਣ ਉੱਤੇ ਕੈਪਟਨ ਅਮਰਿੰਦਰ ਸਿੰਘ ਤੁਰੰਤ ਅਸਤੀਫਾ ਦੇਣ। ਉਨ੍ਹਾਂ ਕਿਹਾ ਕਿ ਅਸੀਂ ਰਾਜ ਚੋਣ ਕਮਿਸ਼ਨਰ ਕੋਲ ਵੀ ਕਈ ਵਾਰ ਇਹ ਧਿਆਨ ਵਿੱਚ ਲਿਆ ਚੁੱਕੇ ਹਾਂ, ਪਰ ਉਨ੍ਹਾਂ ਵੀ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ।
ਇਹ ਵੀ ਪੜ੍ਹੋ: ਸਰਕਾਰ ਦੀ ਕੋਰੀ ਨਾਂਹ, ਕਿਸੇ ਵੀ ਅੰਦੋਲਨਕਾਰੀ ਕਿਸਾਨ ਨੂੰ NIA ਨੇ ਨਹੀਂ ਕੀਤਾ ਤਲਬ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904