ਪੜਚੋਲ ਕਰੋ
Advertisement
ਮੁੱਖ ਮੰਤਰੀ ਨੇ ਕੈਪਟਨ ਸਮਾਰਟ ਕਨੈਕਟ ਸਕੀਮ ਕੀਤੀ ਲਾਂਚ, ਨੌਜਵਾਨਾਂ ਨੂੰ ਵੰਡੇ ਸਮਾਰਟਫੋਨ
ਬੁੱਧਵਾਰ ਨੂੰ ਕੈਪਟਨ ਨੇ 12ਵੀਂ ਕਲਾਸ ਦੇ ਛੇ ਬੱਚਿਆਂ ਨੂੰ ਸਮਾਰਟ ਫੋਨ ਦੇ ਕਿ 92 ਕਰੋੜ ਰੁਪਏ ਦੀ ਕੈਪਟਨ ਸਮਾਰਟ ਕਨੈਕਟ ਨਾਮ ਦੀ ਸਕੀਮ ਦੀ ਰਸਮੀ ਤੌਰ ਤੇ ਸ਼ੁਰੂਆਤ ਕਰ ਦਿੱਤੀ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਤਿੰਨ ਸਾਲ ਪਹਿਲਾਂ ਕੀਤੇ ਵਾਧੇ ਨੂੰ ਅੱਜ ਪੂਰਾ ਕਰ ਦਿੱਤਾ। ਬੁੱਧਵਾਰ ਨੂੰ ਕੈਪਟਨ ਨੇ 12ਵੀਂ ਕਲਾਸ ਦੇ ਛੇ ਬੱਚਿਆਂ ਨੂੰ ਸਮਾਰਟ ਫੋਨ ਦੇ ਕਿ 92 ਕਰੋੜ ਰੁਪਏ ਦੀ ਕੈਪਟਨ ਸਮਾਰਟ ਕਨੈਕਟ ਨਾਮ ਦੀ ਸਕੀਮ ਦੀ ਰਸਮੀ ਤੌਰ ਤੇ ਸ਼ੁਰੂਆਤ ਕਰ ਦਿੱਤੀ।
ਬੁੱਧਵਾਰ ਨੂੰ ਪੰਜਾਬ ਦੇ 26 ਵੱਖ ਵੱਖ ਥਾਵਾਂ ਤੇ ਮੰਤਰੀਆਂ ਤੇ ਵਿਧਾਇਕਾਂ ਵਲੋਂ ਵੀ ਫੋਨ ਵੰਡ ਕੇ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ। ਹਰ ਮੰਤਰੀ ਨੇ 20 ਬੱਚਿਆਂ ਨੂੰ ਫੋਨ ਦੇ ਕਿ ਪੰਜਾਬ ਕਾਂਗਰਸ ਦੇ ਚੋਣਾਂ ਦੌਰਾਨ ਕੀਤੇ ਵਾਧੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਜਾਣਕਾਰੀ ਮੁਤਾਬਿਕ ਇਸ ਸਕੀਮ ਲਈ 100 ਕਰੋੜ ਰੁਪਏ ਸਾਲ 2017-18 ਦੇ ਸਟੇਟ ਬਜਟ 'ਚ ਐਲਾਨੇ ਗਏ ਸੀ। ਪਹਿਲੇ ਫੇਜ਼ 'ਚ 12ਵੀਂ ਕਲਾਸ ਦੇ 174015 ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਮਿਲੇਗਾ।ਇਸ 'ਚ 87395 ਲੜਕੇ ਤੇ 86620 ਲੜਕੀਆਂ ਸ਼ਾਮਲ ਹਨ।ਇਸ ਸਕੀਮ ਰਾਹੀਂ 36555 ਓਬੀਸੀ, 94832 ਐਸਸੀ ਤੇ 13 ਐਸਟੀ ਵਿਦਿਆਰਥੀਆਂ ਨੂੰ ਲਾਭ ਦਿੱਤਾ ਜਾਵੇਗਾ।
ਇਸ ਦੌਰਾਨ ਪੰਜਾਬ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਕੀਮ ਗਰੀਬ ਬੱਚਿਆਂ ਨੂੰ ਆਨਲਾਈਨ ਐਜੂਕੇਸ਼ਨ 'ਚ ਮਦਦਗਾਰ ਸਾਬਤ ਹੋਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement