ਪੜਚੋਲ ਕਰੋ
Advertisement
71ਵੇਂ ਗਣਤੰਤਰ ਦਿਵਸ ਮੌਕੇ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਅਤੇ ਪੰਜਾਬ ਰਾਜਪਾਲ ਗੁਰਦਾਸਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ
71ਵੇਂ ਗਣਤੰਤਰ ਦਿਵਸ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਸਏਐਸ ਨਗਰ (ਮੋਹਾਲੀ) ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਗੁਰਦਾਸਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਚੰਡੀਗੜ੍ਹ: 71ਵੇਂ ਗਣਤੰਤਰ ਦਿਵਸ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਸਏਐਸ ਨਗਰ (ਮੋਹਾਲੀ) ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਗੁਰਦਾਸਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ ਵਿਖੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਰੀਦਕੋਟ ਵਿਖੇ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਰਾਜ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਫਤਿਹਗੜ ਸਾਹਿਬ ਵਿਖੇ, ਮਨਪ੍ਰੀਤ ਸਿੰਘ ਬਾਦਲ ਜੰਲਧਰ ਵਿਖੇ , ਓਮ ਪ੍ਰਕਾਸ਼ ਸੋਨੀ ਸੰਗਰੂਰ ਵਿਖੇ, ਸਾਧੂ ਸਿੰਘ ਧਰਮਸੋਤ ਸ੍ਰੀ ਮੁਕਤਸਰ ਸਾਹਿਬ ਵਿਖੇ ਝੰਡਾ ਲਹਿਰਾਉਣਗੇ।
ਇਸੇ ਤਰ੍ਹਾਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਰੂਪਨਗਰ ਵਿਖੇ, ਚਰਨਜੀਤ ਸਿੰਘ ਚੰਨੀ ਫਿਰੋਜ਼ਪੁਰ ਵਿਖੇ, ਰਜ਼ੀਆ ਸੁਲਤਾਨਾ, ਐਸਬੀਐਸ ਨਗਰ (ਨਵਾਂ ਸ਼ਹਿਰ) ਵਿਖੇ ਤਿਰੰਗਾ ਲਹਿਰਾਉਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement