ਚੰਡੀਗੜ੍ਹ: 71ਵੇਂ ਗਣਤੰਤਰ ਦਿਵਸ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਸਏਐਸ ਨਗਰ (ਮੋਹਾਲੀ) ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਗੁਰਦਾਸਪੁਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ ਵਿਖੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਰੀਦਕੋਟ ਵਿਖੇ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਰਾਜ ਦੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਫਤਿਹਗੜ ਸਾਹਿਬ ਵਿਖੇ, ਮਨਪ੍ਰੀਤ ਸਿੰਘ ਬਾਦਲ ਜੰਲਧਰ ਵਿਖੇ , ਓਮ ਪ੍ਰਕਾਸ਼ ਸੋਨੀ ਸੰਗਰੂਰ ਵਿਖੇ, ਸਾਧੂ ਸਿੰਘ ਧਰਮਸੋਤ ਸ੍ਰੀ ਮੁਕਤਸਰ ਸਾਹਿਬ ਵਿਖੇ ਝੰਡਾ ਲਹਿਰਾਉਣਗੇ।

ਇਸੇ ਤਰ੍ਹਾਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਰੂਪਨਗਰ ਵਿਖੇ, ਚਰਨਜੀਤ ਸਿੰਘ ਚੰਨੀ ਫਿਰੋਜ਼ਪੁਰ ਵਿਖੇ, ਰਜ਼ੀਆ ਸੁਲਤਾਨਾ, ਐਸਬੀਐਸ ਨਗਰ (ਨਵਾਂ ਸ਼ਹਿਰ) ਵਿਖੇ ਤਿਰੰਗਾ ਲਹਿਰਾਉਣਗੇ।