ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਮਾਮਲੇ 'ਚ ਵਿਰੋਧੀ ਪਾਰਟੀਆਂ ਵਲੋਂ ਅਲੋਚਨਾ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ ਯਾਨੀ ਸ਼ੁਕਰਵਾਰ ਨੂੰ ਤਰਨਤਾਰਨ 'ਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ।ਜ਼ਹਿਰੀਲੀ ਸ਼ਰਾਬ ਪੀਣ ਨਾਲ ਮਾਝੇ 'ਚ 113 ਲੋਕਾਂ ਦੀ ਮੌਤ ਹੋ ਗਈ ਸੀ।ਜਿਸ ਤੋਂ ਬਾਅਦ ਵਿਰੋਧੀ ਪਾਰਟੀ ਨੇ ਕੈਪਟਨ ਸਰਕਾਰ ਨੂੰ ਘੇਰਾ ਪਾ ਲਿਆ।

ਹੁਣ ਕੈਪਟਨ ਸਾਬ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਦੀ ਸਾਰ ਲੈਣ ਕੱਲ ਨੂੰ ਤਰਨਤਾਰਨ ਜਾਣਗੇ।ਜ਼ਹਿਰੀਲੀ ਸ਼ਰਾਬ ਨਾਲ ਤਰਨਤਾਰਨ 'ਚ 84 ਲੋਕਾਂ ਦੀ ਮੌਤ ਹੋ ਗਈ ਸੀ।ਇਸ ਤੋਂ ਇਲਾਵਾ ਅੰਮ੍ਰਿਤਸਰ ਦੇਹਾਤੀ 'ਚ 15 ਅਤੇ ਬਟਾਲਾ 'ਚ 14 ਲੋਕਾਂ ਦੀ ਮੌਤ ਹੋ ਗਈ ਸੀ।


 

ਕੋਰੋਨਾਵਾਇਰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਇਹ ਹੁਣ ਤੱਕ ਦਾ ਪਹਿਲਾ ਅਨ-ਗਰਾਊਂਡ ਦੌਰਾ ਹੋਵੇਗਾ।ਉਨ੍ਹਾਂ ਦੇ ਨਾਲ ਪੰਜਾਬ ਪਾਰਟੀ ਪ੍ਰਧਾਨ ਸੁਨੀਲ ਜਾਖੜ, ਡੀਜੀਪੀ ਦਿਨਕਰ ਗੁਪਤਾ ਅਤੇ CPSCM ਸ਼ੁਰੇਸ਼ ਕੁਮਾਰ ਵੀ ਹੋਣਗੇ।