Sri Guru Tegh Bahadur Anniversary: ਕੈਪਟਨ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਲੋਗੋ ਜਾਰੀ
ਏਬੀਪੀ ਸਾਂਝਾ | 04 Dec 2020 04:29 PM (IST)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਲੋਗੋ ਜਾਰੀ ਕੀਤਾ ਹੈ।
NEXT PREV
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਲੋਗੋ ਜਾਰੀ ਕੀਤਾ ਹੈ। ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮੁੱਖ ਪ੍ਰੋਗਰਾਮ 23 ਅਪ੍ਰੈਲ ਤੋਂ 1 ਮਈ ਤੱਕ ਹੋਣਗੇ। ਇਸ ਦੇ ਨਾਲ ਹੀ ਕੈਪਟਨ ਨੇ ਗੁਰੂ ਜੀ ਦੇ ਜੀਵਨ ਨਾਲ ਜੁੜੇ ਪੰਜਾਬ ਦੇ 103 ਪੇਂਡੂ ਤੇ ਸ਼ਹਿਰੀ ਖੇਤਰਾਂ 'ਚ ਵਿਸ਼ੇਸ਼ ਵਿਕਾਸ ਕਾਰਜ ਕਰਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।